|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਤਦਾਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਅਮਲੇ ਦਾ ਆਪਣੇ ਕੰਮ ਵਿਚ ਨਿਪੁੰਨ ਹੋਣਾ ਜ਼ਰੂਰੀ : ਖਰਬੰਦਾ

ਕਪੂਰਥਲਾ : 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਅੱਜ ਜ਼ਿਲੇ ਦੇ ਸਮੂਹ ਹਲਕਿਆਂ ਵਿਚ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਈਆਂ ਗਈਆਂ। ਫਗਵਾੜਾ, ਭੁਲੱਥ, ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਵਿਖੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਇਨਾਂ ਰਿਹਰਸਲਾਂ ਦਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਨੇ ਜਾਇਜ਼ਾ ਲਿ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਅੱਜ ਜ਼ਿਲੇ ਦੇ ਸਮੂਹ ਹਲਕਿਆਂ ਵਿਚ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਈਆਂ ਗਈਆਂ। ਫਗਵਾੜਾ, ਭੁਲੱਥ, ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਵਿਖੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਇਨਾਂ ਰਿਹਰਸਲਾਂ ਦਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਨੇ ਜਾਇਜ਼ਾ ਲਿਆ ਅਤੇ ਚੋਣ ਅਮਲੇ ਨੂੰ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਮਤਦਾਨ ਅਮਲ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਅਮਲੇ ਦਾ ਆਪਣੇ ਕੰਮ ਵਿਚ ਨਿਪੁੰਨ ਹੋਣਾ ਬੇਹੱਦ ਲਾਜ਼ਮੀ ਹੈ। ਇਸ ਲਈ ਜ਼ਰੂਰੀ ਹੈ ਕਿ ਚੋਣ ਅਮਲੇ ਲਈ ਕਰਵਾਈਆਂ ਜਾ ਰਹੀਆਂ ਇਨਾਂ ਰਿਹਰਸਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਅਮਲ ਦੀ ਹਰੇਕ ਛੋਟੀ ਤੋਂ ਛੋਟੀ ਗੱਲ ਨੂੰ ਸਿੱਖਿਆ ਜਾਵੇ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਕਰਵਾਈਆਂ ਜਾ ਰਹੀਆਂ ਇਨਾਂ ਰਿਹਰਸਲਾਂ ਦਾ ਮੰਤਵ ਚੋਣ ਅਮਲੇ ਨੂੰ ਆਪਣੇ ਕੰਮ ਵਿਚ ਨਿਪੁੰਨ ਕਰਨਾ ਹੈ, ਤਾਂ ਜੋ ਵੋਟਾਂ ਵਾਲੇ ਦਿਨ ਕਿਸੇ ਕਠਿਨਾਈ ਜਾਂ ਤਕਨੀਕੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਡਿਊਟੀ ਪ੍ਰਤੀ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਰਿਹਰਸਲ ਵਿਚ ਗੈਰਹਾਜ਼ਰ ਰਹਿਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨਾਂ ਖਿਲਾਫ਼ ਪਰਚੇ ਵੀ ਦਰਜ ਹੋ ਸਕਦੇ ਹਨ। ਇਸ ਦੌਰਾਨ ਚੋਣ ਅਮਲੇ ਨੂੰ ਸਿਖਲਾਈ ਦੇਣ ਦਾ ਕੰਮ ਮਾਸਟਰ ਟ੍ਰੇਨਰਾਂ ਵੱਲੋਂ ਕੀਤਾ ਗਿਆ ਅਤੇ ਉਨਾਂ ਨੂੰ ਮਤਦਾਨ ਕੇਂਦਰ 'ਤੇ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧਾਂ ਤੋਂ ਇਲਾਵਾ ਮਸ਼ੀਨਾਂ ਚਲਾਉਣ ਬਾਰੇ ਵੀ ਵਿਸਥਾਰ ਵਿੱਚ ਸਿਖਲਾਈ ਦਿੱਤੀ ਗਈ।

ਇਸ ਮੌਕੇ ਦੱਸਿਆ ਗਿਆ ਕਿ ਇਸ ਵਾਰ ਹਰੇਕ ਈ. ਵੀ. ਐਮ ਨਾਲ ਵੀ. ਵੀ. ਪੀ ਪੈਟ ਜੋੜੇ ਜਾਣ ਕਾਰਨ ਚੋਣ ਅਮਲੇ ਨੂੰ ਇਨਾਂ ਮਸ਼ੀਨਾਂ ਦੀ ਨਾਜ਼ੁਕਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਨਾਂ ਦਾ ਸੰਚਾਲਨ ਕਰਨਾ ਪਵੇਗਾ। ਇਸ ਲਈ ਚੋਣ ਅਮਲੇ ਦੇ ਹਰੇਕ ਮੈਂਬਰ ਨੂੰ ਆਪਣੇ ਕੰਮ ਪ੍ਰਤੀ ਸਿਖਲਾਈ ਹੋਣੀ ਲਾਜ਼ਮੀ ਹੈ ਤਾਂ ਜੋ ਮਤਦਾਨ ਵਾਲੇ ਦਿਨ ਆਪਸੀ ਤਾਲਮੇਲ ਰਾਹੀਂ ਮਤਦਾਨ ਪ੍ਰਕਿਰਿਆ ਵਿੱਚ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਪ੍ਰੀਜਾਈਡਿੰਗ ਅਫ਼ਸਰਾਂ ਨੂੰ 'ਪੋਲ ਡੇਅ ਮੋਨੀਟਰਿੰਗ ਸਿਸਟਮ' ਮੋਬਾਈਲ ਐਪ ਦੀ ਸਿਖਲਾਈ ਵੀ ਦਿੱਤੀ ਗਈ, ਜਿਹੜੀ ਕਿ ਚੋਣ ਕਮਿਸ਼ਨ ਵੱਲੋਂ ਪੋਲਿੰਗ ਪਾਰਟੀਆਂ ਦੀ ਰਵਾਨਗੀ ਤੋਂ ਲੈ ਕੇ ਮਤਦਾਨ ਪ੍ਰਕਿਰਿਆ ਮੁਕਮਲ ਹੋਣ ਅਤੇ ਈ. ਪੀ. ਐਮਜ਼ ਸਟਰਾਂਗ ਰੂਮਜ਼ ਤੱਕ ਜਮਾਂ ਕਰਵਾਉਣ ਤੱਕ ਦੀ ਪ੍ਰਕਿਰਿਆ ਦੀ ਆਨਲਾਈਨ ਰਿਪੋਰਟਿੰਗ ਦੀ ਐਪ ਹੈ। ਇਸ ਮੌਕੇ ਸਬੰਧਤ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!