ਅੰਮਿ੍ਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਤਮਸਤਕ ਹੋਣ ਪੁੱਜੇ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੰਗਰੂਰ ਤੋਂ ਟਿਕਟ ਦੇਣਾ ਪਾਰਟੀ ਦਾ ਕੰਮ ਹੈ। ਜੇਕਰ ਪਾਰਟੀ ਨੇ ਟਿਕਟ ਦਿੱਤੀ ਤਾਂ ਉਹ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਵਿਚਾਰ ਲੋਕਾਂ ਅੱਗੇ ਰੱਖੇਗੀ ਤੇ ਲੋਕ ਉਨ੍ਹਾਂ ਨੂੰ ਜ਼ਰੂਰ ਸੇਵਾ ਕਰਨ ਦਾ ਮੌਕਾ ਦੇਣਗੇ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫ਼ੀ ਦੇਣਾ ਪਾਰਟੀ ਦੀ ਗ਼ਲਤੀ ਸੀ ਅਤੇ ਦਸ ਸਾਲ ਦੇ ਲੰਮੇ ਸਮੇਂ ਵਿਚ ਗ਼ਲਤੀਆਂ ਹੋਣੀਆਂ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਪਾਸੋਂ ਵੋਟਾਂ ਮੰਗਣ ਲਈ ਨਹੀਂ ਜਾਣਗੇ ਪਰ ਵਿਅਕਤੀਗਤ ਹੋਣ ਦੇ ਨਾਤੇ ਉਹ ਘਰ-ਘਰ ਜਾ ਕੇ ਵੋਟਾਂ ਮੰਗਣ ਸਮੇਂ ਇਹ ਨਹੀਂ ਦੇਖਣਗੇ ਕਿ ਡੇਰੇ ਨਾਲ ਸਬੰਧਤ ਕਿਹੜੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜਣ ਲਈ ਵੱਖ-ਵੱਖ ਬਹਾਨੇ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਨੇ ਲੋਕਾਂ ਨੂੰ 72 ਹਜ਼ਾਰ ਰੁਪਏ ਸਾਲਾਨਾ ਆਮਦਨ ਦੇਣ ਦਾ ਵਾਅਦਾ ਕੀਤਾ ਹੈ ਤਾਂ ਪੰਜਾਬ ਵਿਚ ਕੀਤੇ ਵਾਅਦੇ ਕੈਪਟਨ ਸਰਕਾਰ ਨਿਭਾਵੇ, ਇੱਥੇ ਵੀ ਕਾਂਗਰਸ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਧੋਖੇ ਦੇ ਨਾਲ ਚੋਣਾਂ ਜਿੱਤਣ ਦੀ ਤਾਕ ਵਿੱਚ ਹੈ|
ਟਿਕਟ ਦੇਣਾ ਪਾਰਟੀ ਦਾ ਕੰਮ ਟਿਕਟ ਦਿੱਤੀ ਤਾਂ ਉਹ ਚੋਣਾਂ ਲੜਨਗੇ : ਢੀਂਡਸਾ
ਅੰਮਿ੍ਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਤਮਸਤਕ ਹੋਣ ਪੁੱਜੇ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੰਗਰੂਰ ਤੋਂ ਟਿਕਟ ਦੇਣਾ ਪਾਰਟੀ ਦਾ ਕੰਮ ਹੈ। ਜੇਕਰ ਪਾਰਟੀ ਨੇ ਟਿਕਟ ਦਿੱਤੀ ਤਾਂ ਉਹ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਵਿਚਾਰ ਲੋਕਾਂ ਅੱਗੇ ਰੱਖੇਗੀ ਤੇ ਲੋਕ ਉਨ੍ਹਾਂ ਨੂੰ ਜ਼ਰੂਰ ਸੇਵਾ ਕਰ
NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




