|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ 'ਚ ਕਰੰਟ ਲੱਗਣ ਕਾਰਨ ਬਿਜਲੀ ਮਕੈਨਿਕ ਦੀ ਮੌਤ

ਲੁਧਿਆਣਾ (ਨੇਹਾ): ਮੇਹਰਬਾਨ ਦੇ ਇਲਾਕੇ ’ਚ ਇਕ ਬਿਜਲੀ ਮਕੈਨਿਕ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਪਿੰਡ ਕੜਿਆਣਾ ਮੇਹਰਬਾਨ ਦੇ 25 ਸਾਲਾ ਅਮਨਪ੍ਰੀਤ ਸਿੰਘ ਦੇ ਰੂਪ ’ਚ ਹੋਈ ਹੈ। ਮੇਹਰਬਾਨ ਪੁਲਿਸ ਨੇ ਪਰਿਵ

NRI Post Desk · 462 ਦਿਨ ਪਹਿਲਾਂ · ਅੱਪਡੇਟ 462 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ 'ਚ ਕਰੰਟ ਲੱਗਣ ਕਾਰਨ ਬਿਜਲੀ ਮਕੈਨਿਕ ਦੀ ਮੌਤ
📷 NRI Post Desk

ਲੁਧਿਆਣਾ (ਨੇਹਾ): ਮੇਹਰਬਾਨ ਦੇ ਇਲਾਕੇ ’ਚ ਇਕ ਬਿਜਲੀ ਮਕੈਨਿਕ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਪਿੰਡ ਕੜਿਆਣਾ ਮੇਹਰਬਾਨ ਦੇ 25 ਸਾਲਾ ਅਮਨਪ੍ਰੀਤ ਸਿੰਘ ਦੇ ਰੂਪ ’ਚ ਹੋਈ ਹੈ। ਮੇਹਰਬਾਨ ਪੁਲਿਸ ਨੇ ਪਰਿਵਾਰ ਦੇ ਬਿਆਨ ਲੈ ਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਦਿੰਦੇ ਹੋਏ ਏਐੱਸਆਈ ਹਸਨ ਲਾਲ ਨੇ ਦੱਸਿਆ ਕਿ ਅਮਨਪ੍ਰੀਤ ਸਿੰਘ ਇਕ ਪ੍ਰਾਈਵੇਟ ਬਿਜਲੀ ਮੁਲਾਜ਼ਮ ਸੀ। ਉਸ ਦੀ ਕੁਝ ਸਮੇਂ ਪਹਿਲਾਂ ਹੀ ਸ਼ਾਦੀ ਹੋਈ ਸੀ। ਪੁਲਿਸ ਅਨੁਸਾਰ ਉਹ ਮੇਹਰਬਾਨ ਦੇ ਇਲਾਕੇ ’ਚ ਇਕ ਖੰਭੇ ’ਤੇ ਚੜ੍ਹ ਕੇ ਬਿਜਲੀ ਠੀਕ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗ ਗਿਆ, ਜਿਸ ਨਾਲ ਉਹ ਬੇਹੋਸ਼ ਹੋ ਗਿਆ। ਲੋਕਾਂ ਨੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਲੁਧਿਆਣਾ 'ਚ ਕਰੰਟ ਲੱਗਣ ਕਾਰਨ ਬਿਜਲੀ ਮਕੈਨਿਕ ਦੀ ਮੌਤ — NRI Post