|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਰਮਨਾਕ ਵਾਰਦਾਤ: ਪਤੀ ਵੱਲੋਂ ਪਤਨੀ ਉੱਪਰ ਤੇਜ਼ਾਬੀ ਹਮਲਾ, ਵਿਆਹ ਨੂੰ ਹੋਇਆ ਸੀ ਇਕ ਮਹੀਨਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੇਸ਼ੱਕ ਕਈ ਸਖ਼ਤ ਕਾਨੂੰਨ ਹੋਂਦ 'ਚ ਲਿਆਂਦੇ ਗਏ ਹਨ ਪਰ ਅੱਜ ਦੇ ਦੌਰ 'ਚ ਵੀ ਔਰਤਾਂ ਨੂੰ ਸਮਾਜ 'ਚ ਵੱਖ ਵੱਖ ਤਰ੍ਹਾਂ ਦੀਆਂ ਤਸ਼ੱਦਦਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਅਜਿਹੀ ਹੀ ਇਕ ਸ਼ਰਮਨਾਕ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਹੈਬੋਵਾਲ ਰਹਿਣ ਵਾਲੇ ਵਿਅਕਤੀ ਨੇ ਆਪਣੀ ਪਤਨੀ ਉੱਪਰ ਤੇਜ਼ਾਬ ਪਾ ਕੇ ਸਾੜਨ

NRI Post Desk · 1735 ਦਿਨ ਪਹਿਲਾਂ · ਅੱਪਡੇਟ 1735 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ਰਮਨਾਕ ਵਾਰਦਾਤ: ਪਤੀ ਵੱਲੋਂ ਪਤਨੀ ਉੱਪਰ ਤੇਜ਼ਾਬੀ ਹਮਲਾ, ਵਿਆਹ ਨੂੰ ਹੋਇਆ ਸੀ ਇਕ ਮਹੀਨਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੇਸ਼ੱਕ ਕਈ ਸਖ਼ਤ ਕਾਨੂੰਨ ਹੋਂਦ 'ਚ ਲਿਆਂਦੇ ਗਏ ਹਨ ਪਰ ਅੱਜ ਦੇ ਦੌਰ 'ਚ ਵੀ ਔਰਤਾਂ ਨੂੰ ਸਮਾਜ 'ਚ ਵੱਖ ਵੱਖ ਤਰ੍ਹਾਂ ਦੀਆਂ ਤਸ਼ੱਦਦਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਅਜਿਹੀ ਹੀ ਇਕ ਸ਼ਰਮਨਾਕ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਹੈਬੋਵਾਲ ਰਹਿਣ ਵਾਲੇ ਵਿਅਕਤੀ ਨੇ ਆਪਣੀ ਪਤਨੀ ਉੱਪਰ ਤੇਜ਼ਾਬ ਪਾ ਕੇ ਸਾੜਨ ਦੀ ਕੋਸ਼ਿਸ਼ ਕੀਤੀ। ਤੇਜ਼ਾਬੀ ਹਮਲੇ ਦੀ ਸ਼ਿਕਾਰ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਸੰਬੰਧਿਤ ਖ਼ਬਰਾਂ

ਵਿਆਹੁਤਾ ਨੇ ਦੱਸਿਆ ਕਿ ਉਸ ਦਾ ਪਤੀ ਉਸ ਉੱਪਰ ਹੋਰ ਦਾਜ ਲਿਆਉਣ ਲਈ ਦਬਾਅ ਬਣਾਉਣ ਲੱਗ ਗਿਆ। ਵਿਆਹ ਤੋਂ ਠੀਕ ਇਕ ਮਹੀਨਾ ਬਾਅਦ ਸ਼ਰਾਬੀ ਹਾਲਤ 'ਚ ਉਸ ਦਾ ਪਤੀ ਰਾਤ ਕਰੀਬ ਸਾਢੇ ਸੱਤ ਵਜੇ ਘਰ ਪੁੱਜਾ ਅਤੇ ਬਾਥਰੂਮ ਸਾਫ਼ ਕਰਨ ਵਾਲੇ ਤੇਜ਼ਾਬ ਦੀ ਬੋਤਲ ਪੀਡ਼ਤ ਉਪਰ ਡੋਲ੍ਹ ਦਿੱਤੀ। ਇਸ ਤੇਜ਼ਾਬੀ ਹਮਲੇ ਦਾ ਸ਼ਿਕਾਰ ਹੋਈ ਅਮਨਦੀਪ ਕੌਰ ਨੂੰ ਫੱਟੜ ਹਾਲਤ ਵਿਚ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਹੈਬੋਵਾਲ ਪੁਲਿਸ ਨੇ ਮੁਲਜ਼ਮ ਹਰਦਿਆਲ ਚੰਦ ਖ਼ਿਲਾਫ਼ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!