|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਘਰ ਘਰ ਰੋਜਗਾਰ ਪ੍ਰੋਗਰਾਮ ਤਹਿਤ ਗਿੱੜਬਾਹਾ ਵਿਖੇ ਰੋਜਗਾਰ ਮੇਲਾ ਆਯੋਜਿਤ

ਗਿੱਦੜਬਾਹਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਪ੍ਰੋਗਰਾਮ ਤਹਿਤ ਅੱਜ ਗਿੱਦੜਬਾਹਾ ਦੇ ਐਮ.ਐਮ.ਡੀ.ਡੀ.ਏ.ਵੀ ਕਾਲਜ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਨੇਕਾਂ ਕੰਪਨੀਆਂ ਨੌਜਵਾਨਾਂ ਦੀ ਨੌਕਰੀ ਲਈ ਚੋਣ ਕਰਨ ਪੁੱਜੀਆਂ। ਇਸ ਮੌਕੇ ਮਲੋਟ ਦੇ ਐਸ.ਡੀ.ਐਮ. ਸ: ਗੋਪਾਲ ਸਿੰਘ ਅਤੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਸ: ਹਰਚਰਨ ਸਿੰਘ ਬਰਾੜ ਨੇ ਇਸ

NRI Post Desk · 2301 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਗਿੱਦੜਬਾਹਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਪ੍ਰੋਗਰਾਮ ਤਹਿਤ ਅੱਜ ਗਿੱਦੜਬਾਹਾ ਦੇ ਐਮ.ਐਮ.ਡੀ.ਡੀ.ਏ.ਵੀ ਕਾਲਜ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਨੇਕਾਂ ਕੰਪਨੀਆਂ ਨੌਜਵਾਨਾਂ ਦੀ ਨੌਕਰੀ ਲਈ ਚੋਣ ਕਰਨ ਪੁੱਜੀਆਂ। ਇਸ ਮੌਕੇ ਮਲੋਟ ਦੇ ਐਸ.ਡੀ.ਐਮ. ਸ: ਗੋਪਾਲ ਸਿੰਘ ਅਤੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਸ: ਹਰਚਰਨ ਸਿੰਘ ਬਰਾੜ ਨੇ ਇਸ ਮੇਲੇ ਵਿਚ ਪੁੱਜ ਕੇ ਇੰਟਰਵਿਊ ਦੇਣ ਪੁੱਜੇ ਨੌਜਵਾਨਾਂ ਦੀ ਹੌਂਸਲਾਅਫ਼ਜਾਈ ਕੀਤੀ। ਇਸ ਮੌਕੇ ਐਸ.ਡੀ.ਐਮ. ਸ: ਗੋਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਰੋਜਗਾਰ ਮੇਲੇ ਨੌਜਵਾਨਾਂ ਲਈ ਸਹਾਈ ਸਿੱਧ ਹੋ ਰਹੇ ਹਨ। ਉਨਾਂ ਨੇ ਕਿਹਾ ਕਿ ਇਸ ਤਰਾਂ ਨਾਲ ਕੰਪਨੀਆਂ ਸਾਡੇ ਨੌਜਵਾਨਾਂ ਦੀਆਂ ਬਰੂਹਾਂ ਤੇ ਪੁੱਜ ਰਹੀਆਂ ਹਨ ਜਦ ਕਿ ਪਹਿਲਾਂ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਲਈ ਇੰਨਾਂ ਕੰਪਨੀਆਂ ਦੇ ਦਰਾਂ ਤੇ ਜਾਣਾ ਪੈਂਦਾ ਸੀ।

ਸੰਬੰਧਿਤ ਖ਼ਬਰਾਂ

ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਚੰਗਾ ਉੱਧਮ ਹੈ। ਉਨਾਂ ਨੇ ਨੌਜਵਾਨਾਂ ਨੂੰ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੋਂ ਰੋਜਗਾਰ ਸੰਬੰਧੀ ਹਰ ਸੂਚਨਾ ਨੌਜਵਾਨ ਲੈ ਸਕਦੇ ਹਨ। ਇਸ ਮੌਕੇ ਜ਼ਿਲਾ ਕਾਂਗਰਸ ਪ੍ਰਧਾਨ ਸ: ਹਰਚਰਨ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿਚ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਜਿੰਦਗੀ ਵਿਚ ਇਮਾਨਦਾਰੀ, ਵਫਾਦਾਰੀ ਅਤੇ ਸਬਰ ਸੰਤੋਖ ਨਾਲ ਅੱਗੇ ਵੱਧਨ ਤਾਂ ਸਫਲਤਾ ਪ੍ਰਾਪਤੀ ਨਿਸਚਿਤ ਹੈ। ਉਨਾਂ ਨੇ ਕਿ ਸਫਲ ਵਿਅਕਤੀਆਂ ਦੇ ਪ੍ਰੇਰਣਾਦਾਇਕ ਪ੍ਰਸੰਗ ਸੁਣਾ ਕੇ ਨੌਜਵਾਨਾਂ ਨੂੰ ਦੱਸਿਆ ਕਿ ਲਗਾਤਾਰ ਮਿਹਨਤ ਕਰਦੇ ਰਹਿਣ ਨਾਲ ਹਰ ਇਕ ਮੰਜਿਲ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਨੌਜਵਾਨਾਂ ਨੂੰ ਰੋਜਗਾਰ ਨਾਲ ਜੋੜਿਆ ਜਾਵੇ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਬਿਹਤਰੀ ਲਈ ਦ੍ਰਿੜ ਸੰਕਲਪਿਤ ਹੈ। ਇਸ ਮੌਕੇ ਰੋਜਗਾਰ ਵਿਭਾਗ ਦੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਦੇ ਰੋਜਗਾਰ ਮੇਲੇ ਵਿਚ 17 ਕੰਪਨੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਸ: ਗੁਰਮੇਲ ਸਿੰਘ, ਨੀਰਜ ਸੇਤੀਆ, ਐਮ.ਐਮ.ਡੀ.ਡੀ.ਏ.ਵੀ. ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਸ: ਭੁਪਿੰਦਰ ਸਿੰਘ ਜੱਸਲ, ਜੀਓਜੀ ਟੀਮ, ਸੰਨੀ ਬਰਾੜ, ਜਸਵੀਰ ਸਿੰਘ, ਆਦਿ ਵੀ ਹਾਜਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!