|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਪੂਰਥਲਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ

ਡਡਵਿੰਡੀ (ਨੇਹਾ): ਮੰਗਲਵਾਰ ਸਵੇਰੇ ਕਰੀਬ ਸੱਤ ਵਜੇ ਕਪੂਰਥਲਾ ਪੁਲਿਸ ਨੇ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਝੱਲ ਲੇਈ ਵਾਲਾ ਨੇੜਿਓਂ ਨਾਮੀ ਗੈਂਗਸਟਰ ਬਲਵਿੰਦਰ ਸਿੰਘ ਬਿੱਲਾ ਨੂੰ ਆਹਮੋ-ਸਾਹਮਣੇ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹਾਲਤ ’ਚ ਗ੍ਰਿਫ਼ਤਾਰ ਕੀਤਾ ਹੈ। ਘਟਨਾ ਸਥਾਨ ’ਤੇ ਪੁੱਜੇ ਕਪੂਰਥਲਾ ਜ਼ਿਲ੍ਹੇ ਦੇ ਐੱਸਐੱਸਪੀ ਗੌਰਵ ਤੂਰਾ ਆਈਪੀਐੱਸ ਨੇ ਦੱਸਿਆ ਕਿ ਬਲਵਿੰਦਰ ਬਿੱਲਾ ਸੁ

NRI Post Desk · 474 ਦਿਨ ਪਹਿਲਾਂ · ਅੱਪਡੇਟ 474 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਪੂਰਥਲਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ
📷 NRI Post Desk

ਡਡਵਿੰਡੀ (ਨੇਹਾ): ਮੰਗਲਵਾਰ ਸਵੇਰੇ ਕਰੀਬ ਸੱਤ ਵਜੇ ਕਪੂਰਥਲਾ ਪੁਲਿਸ ਨੇ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਝੱਲ ਲੇਈ ਵਾਲਾ ਨੇੜਿਓਂ ਨਾਮੀ ਗੈਂਗਸਟਰ ਬਲਵਿੰਦਰ ਸਿੰਘ ਬਿੱਲਾ ਨੂੰ ਆਹਮੋ-ਸਾਹਮਣੇ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹਾਲਤ ’ਚ ਗ੍ਰਿਫ਼ਤਾਰ ਕੀਤਾ ਹੈ। ਘਟਨਾ ਸਥਾਨ ’ਤੇ ਪੁੱਜੇ ਕਪੂਰਥਲਾ ਜ਼ਿਲ੍ਹੇ ਦੇ ਐੱਸਐੱਸਪੀ ਗੌਰਵ ਤੂਰਾ ਆਈਪੀਐੱਸ ਨੇ ਦੱਸਿਆ ਕਿ ਬਲਵਿੰਦਰ ਬਿੱਲਾ ਸੁਲਤਾਨਪੁਰ ਲੋਧੀ ਥਾਣੇ ਅਧੀਨ ਆਉਂਦੇ ਪਿੰਡ ਜੱਬੋਵਾਲ ਦਾ ਵਾਸੀ ਹੈ। ਇਸ ’ਤੇ ਵੱਖ-ਵੱਖ ਧਾਰਾਵਾਂ ਤਹਿਤ 5 ਤੋਂ 6 ਮੁਕੱਦਮੇ ਦਰਜ ਹਨ ਅਤੇ ਪੁਲਿਸ ਨੂੰ ਵੱਖ-ਵੱਖ ਕੇਸਾਂ ਅਧੀਨ ਲੁੜੀਂਦਾ ਸੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਫਰਵਰੀ 2025 ’ਚ ਇਸ ਉੱਪਰ ਇਕ ਕਤਲ ਦਾ ਮੁਕੱਦਮਾ ਦਰਜ ਹੋਇਆ ਸੀ, ਜਿਸ ’ਚ ਉਸ ਨੇ ਗੱਡੀ ’ਚ ਬਿਠਾ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਮਈ 2025 ’ਚ ਬਲਵਿੰਦਰ ਬਿੱਲਾ ਕਰਤਾਰਪੁਰ ਥਾਣੇ ’ਚ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਕੇ ਭੱਜਿਆ ਸੀ ਤੇ ਉੱਥੇ ਵੀ ਇਸ ਉੱਪਰ ਇਰਾਦਾ-ਏ-ਕਤਲ ਦਾ ਮਾਮਲਾ ਦਰਜ ਸੀ। ਜਿਸ ਲਈ ਕਰਤਾਰਪੁਰ ਪੁਲਿਸ ਨੂੰ ਵੀ ਇਹ ਲੁੜੀਂਦਾ ਸੀ।

ਕਪੂਰਥਲਾ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਪੁਲਿਸ ਪਾਰਟੀ ਨੇ ਪਿੰਡ ਝੱਲ ਲੇਈ ਵਾਲਾ ਨੇੜੇ ਬਲਵਿੰਦਰ ਸਿੰਘ ਬਿੱਲਾ ਨੂੰ ਰੋਕਿਆ ਤੇ ਉਸ ਨੂੰ ਸ਼ਨਾਖਤ ਦੱਸਣ ਲਈ ਕਿਹਾ ਤਾਂ ਉਸ ਨੇ ਡਰ ਦੇ ਮਾਰੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਸ ਕੋਲ ਮੌਜੂਦ ਨਾਜਾਇਜ਼ ਅਸਲਾ ਵੀ ਉਸ ਨੇ ਪੁਲਿਸ ਉੱਪਰ ਚਲਾਇਆ ਪਰ ਕੋਈ ਵੀ ਫਾਇਰ ਪੁਲਿਸ ਦੇ ਨਹੀਂ ਲੱਗਾ, ਜਦਕਿ ਪੁਲਿਸ ਵੱਲੋਂ ਆਪਣੀ ਸੁਰੱਖਿਆ ’ਚ ਚਲਾਏ ਗਏ ਫਾਇਰ ਦੌਰਾਨ ਇਕ ਗੋਲ਼ੀ ਬਲਵਿੰਦਰ ਬਿੱਲੇ ਦੇ ਲੱਗ ਗਈ, ਜਿਸ ਦੌਰਾਨ ਉਹ ਡਿੱਗ ਪਿਆਤੇ ਪੁਲਿਸ ਨੇ ਉਸ ਨੂੰ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਉਸ ਕੋਲੋਂ ਇਕ ਨਾਜਾਇਜ਼ ਪਿਸਤੌਲ, ਖਾਲੀ ਰੋਂਦ ਤੇ ਮੋਟਰਸਾਈਕਲ ਬਰਾਮਦ ਹੋਇਆ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਲਿਆ ਹੈ ਤੇ ਕਥਿਤ ਮੁਲਜ਼ਮ ਨੂੰ ਇਲਾਜ ਲਈ ਭੇਜਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕਪੂਰਥਲਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ — NRI Post