|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਰਾਂ ਦੇ ਹੌਸਲੇ ਬੁਲੰਦ: 35 ਹਜ਼ਾਰ ਦੀ ਨਕਦੀ ਤੇ ਗਹਿਣੇ ਚੋਰੀ ਕਰ ਹੋਏ ਫਰਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿਖੇ ਪੈਦੇ ਗਿੱਲ ਮੋਟਰ ਗੈਰੇਜ ਦੇ ਨੇੜੇ ਪੈਂਦੇ ਪਾਲਮ ਵਿਹਾਰ 'ਚ ਰਸੋਈ ਦੀ ਖਿੜਕੀ ਤੋੜ ਕੇ ਆਰਕੀਟੈਕਟ ਪ੍ਰਵੀਨ ਕੁਮਾਰ ਪੁੱਤਰ ਯਸ਼ਪਾਲ ਦੇ ਘਰੋਂ ਚੋਰ 35 ਹਜ਼ਾਰ ਦੀ ਨਕਦੀ ਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਲੈ ਗਏ। ਪ੍ਰਵੀਨ ਕੁਮਾਰ ਨੇ ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਕਿ ਉਹ ਆਪਣੀ ਮਾਤਾ ਕ੍ਰਿਸ਼ਨਾ ਦੇਵੀ ਨੂੰ ਦਵਾਈ ਦਿ

NRI Post Desk · 1687 ਦਿਨ ਪਹਿਲਾਂ · ਅੱਪਡੇਟ 1687 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਰਾਂ ਦੇ ਹੌਸਲੇ ਬੁਲੰਦ: 35 ਹਜ਼ਾਰ ਦੀ ਨਕਦੀ ਤੇ ਗਹਿਣੇ ਚੋਰੀ ਕਰ ਹੋਏ ਫਰਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿਖੇ ਪੈਦੇ ਗਿੱਲ ਮੋਟਰ ਗੈਰੇਜ ਦੇ ਨੇੜੇ ਪੈਂਦੇ ਪਾਲਮ ਵਿਹਾਰ 'ਚ ਰਸੋਈ ਦੀ ਖਿੜਕੀ ਤੋੜ ਕੇ ਆਰਕੀਟੈਕਟ ਪ੍ਰਵੀਨ ਕੁਮਾਰ ਪੁੱਤਰ ਯਸ਼ਪਾਲ ਦੇ ਘਰੋਂ ਚੋਰ 35 ਹਜ਼ਾਰ ਦੀ ਨਕਦੀ ਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਲੈ ਗਏ। ਪ੍ਰਵੀਨ ਕੁਮਾਰ ਨੇ ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਕਿ ਉਹ ਆਪਣੀ ਮਾਤਾ ਕ੍ਰਿਸ਼ਨਾ ਦੇਵੀ ਨੂੰ ਦਵਾਈ ਦਿਵਾਉਣ ਲਈ ਗਿਆ ਸੀ, ਜਦੋਂ ਵਾਪਸ ਘਰ ਆਏ ਤਾਂ ਬਾਹਰੀ ਦਰਵਾਜ਼ੇ ਦਾ ਤਾਲਾ ਖੋਲ੍ਹ ਕੇ ਅੰਦਰ ਜਾ ਕੇ ਵੇਖਿਆ ਤਾਂ ਸਾਰਾ ਸਾਮਾਨ ਖਿਲਰਿਆ ਹੋਇਆ ਸੀ।

ਸੰਬੰਧਿਤ ਖ਼ਬਰਾਂ

ਉਸ ਨੇ ਦੱਸਿਆ ਕਿ ਰਸੋਈ ਦੀ ਖਿੜਕੀ ਤੋੜ ਕੇ ਘਰ 'ਚ ਦਾਖਲ ਹੋਏ ਚੋਰ ਸਟੋਰ 'ਚ ਪਈ ਅਲਮਾਰੀ 'ਚੋਂ ਨਕਦੀ ਅਤੇ ਗਹਿਣੇ ਚੁੱਕ ਕੇ ਫ਼ਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!