|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ : ਦੀਪਤੀ ਉੱਪਲ

ਕਪੂਰਥਲਾ : ਇੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਇੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ। ਉਨਾਂ ਹਦਾਇਤ ਕੀਤੀ ਕਿ ਅਧਿਕਾਰੀ ਜ਼ਿਲੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਨਿਰੰਤਰ ਮੁਲਾਂਕਣ ਕਰਨ ਅਤੇ ਜਿਥੇ ਕਿਤੇ ਕਮੀ-ਪੇਸ਼ੀ ਜਾਂ ਅੜਚਣ ਆਵੇ, ਤੁਰੰਤ ਉਨਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਤਾਂ ਜੋ ਇਸ ਦਾ ਢੁਕਵਾਂ ਹੱਲ ਕੱਢਿਆ ਜਾ ਸਕੇ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਭ ਯੋਗ ਲਾਭਪਾਤਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਪਹੁੰਚਣੇ ਜ਼ਰੂਰੀ ਹਨ ਅਤੇ ਇਸ ਸਬੰਧੀ ਕਿਸੇ ਵੀ ਤਰਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ‘ਘਰ-ਘਰ ਰੋਜ਼ਗਾਰ’ ਅਤੇ ਹੁਨਰ ਵਿਕਾਸ ਮਿਸ਼ਨ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿਚ ਸਵੈ-ਸਹਾਈ ਗਰੁੱਪਾਂ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਉਨਾਂ ਵੱਲੋਂ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ਦੀ ਸੁਚੱਜੀ ਵਿਕਰੀ ਦਾ ਪ੍ਰਬੰਧ ਵੀ ਕੀਤਾ ਜਾਵੇ। ਇਸ ਦੌਰਾਨ ਉਨਾਂ ਵੱਖ-ਵੱਖ ਵਿਕਾਸ ਕਾਰਜਾਂ, ਐਮ ਪੀ ਲੈਡ, ਮਿੳੂਂਸਪਲ ਕਮੇਟੀਆਂ ਦੇ ਕੰਮਾਂ, ਅਰਬਨ-ਰੂਰਲ ਮਿਸ਼ਨ, ਪ੍ਰਧਾਨ ਮੰਤਰੀ ਅਵਾਸ ਯੋਜਨਾ, ਮਗਨਰੇਗਾ, ਸਵੱਛ ਭਾਰਤ ਮਿਸ਼ਨ (ਓ. ਡੀ. ਐਫ), ਆਸ਼ੀਰਵਾਦ ਸਕੀਮ, ਤੰਦਰੁਸਤ ਪੰਜਾਬ ਮਿਸ਼ਨ, ਸਮਾਰਟ ਵਿਲੇਜ ਅਤੇ ਸਮਾਰਟ ਸਕੂਲ ਆਦਿ ਦੀ ਸਮੀਖਿਆ ਕੀਤੀ ਅਤੇ ਇਨਾਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਉੱਪ ਅਰਥ ਤੇ ਅੰਕੜਾ ਸਲਾਹਕਾਰ ਮੈਡਮ ਰਾਣੀ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਚੀਫ ਐਲ. ਡੀ. ਐਮ ਸ੍ਰੀ ਡੀ. ਐਲ ਭੱਲਾ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਗੁਰਭਜਨ ਸਿੰਘ ਲਾਸਾਨੀ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਫ਼ਸਰ ਸ੍ਰੀਮਤੀ ਨੀਲਮ ਮਹੇ, ਵਣ ਰੇਂਜ ਅਫ਼ਸਰ ਸ. ਦਵਿੰਦਰ ਪਾਲ ਸਿੰਘ, ਭੂਮੀ ਰੱਖਿਆ ਅਫ਼ਸਰ ਸ. ਮਨਪ੍ਰੀਤ ਸਿੰਘ, ਡੀ. ਡੀ. ਐਮ ਨਾਬਾਰਡ ਸ੍ਰੀ ਰਾਕੇਸ਼ ਵਰਮਾ, ਡਾਇਰੈਕਟਰ ਆਰ. ਸੇਟੀ ਸ੍ਰੀ ਪਰਮਜੀਤ ਸਿੰਘ, ਖੇਤੀਬਾੜੀ ਅਫ਼ਸਰ ਸ੍ਰੀ ਅਸ਼ਵਨੀ ਕੁਮਾਰ, ਏ. ਪੀ. ਓ ਸ. ਸਤਨਾਮ ਸਿੰਘ, ਸ੍ਰੀ ਸਾਹਲਿ ਓਬਰਾਏ, ਸ੍ਰੀ ਰਾਜੇਸ਼ ਰਾਏ ਤੋਂ ਇਲਾਵਾ ਸਮੂਹ ਐਕਸੀਅਨ, ਬੀ. ਡੀ. ਪੀ. ਓਜ਼, ਈ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!