|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਚੀਨ ਦੇ ਚਾਰ ਅਧਿਕਾਰੀਆਂ 'ਤੇ ਈਯੂ ਨੇ ਲਾਈ ਪਾਬੰਦੀ

ਅੰਮ੍ਰਿਤਸਰ,(ਦੇਵ ਇੰਦਰਜੀਤ) :ਮਨੁੱਖੀ ਅਧਿਕਾਰ ਉਲੰਘਣਾ ਨੂੰ ਲੈ ਕੇ ਈਯੂ ਨੇ ਚੀਨ ਦੇ ਇਕ ਚੋਟੀ ਦੇ ਸੁਰੱਖਿਆ ਡਾਇਰੈਕਟਰ ਸਮੇਤ ਚਾਰ ਅਧਿਕਾਰੀਆਂ 'ਤੇ ਸੋਮਵਾਰ ਨੂੰ ਪਾਬੰਦੀ ਲਗਾਉਣ ਦਾ ਐਲਾਨ ਕੀਤਾ। ਬੀਜਿੰਗ ਖ਼ਿਲਾਫ਼ ਯੂਰਪੀ ਸੰਘ ਨੇ ਤਿੰਨ ਦਹਾਕੇ ਪਿੱਛੋਂ ਇਸ ਤਰ੍ਹਾਂ ਦੀ ਸਖ਼ਤ ਕਾਰਵਾਈ ਕੀਤੀ ਹੈ। ਸ਼ਿਨਜਿਆਂਗ 'ਚ ਉਈਗਰ ਮੁਸਲਮਾਨਾਂ ਸਮੇਤ ਦੂਜੀਆਂ ਘੱਟ ਗਿਣਤੀਆਂ ਖ਼ਿਲਾਫ਼ ਅੱਤਿਆਚਾ

NRI Post Desk · 2074 ਦਿਨ ਪਹਿਲਾਂ · ਅੱਪਡੇਟ 2074 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੀਨ ਦੇ ਚਾਰ ਅਧਿਕਾਰੀਆਂ 'ਤੇ ਈਯੂ ਨੇ ਲਾਈ ਪਾਬੰਦੀ
📷 NRI Post Desk

ਅੰਮ੍ਰਿਤਸਰ,(ਦੇਵ ਇੰਦਰਜੀਤ) :ਮਨੁੱਖੀ ਅਧਿਕਾਰ ਉਲੰਘਣਾ ਨੂੰ ਲੈ ਕੇ ਈਯੂ ਨੇ ਚੀਨ ਦੇ ਇਕ ਚੋਟੀ ਦੇ ਸੁਰੱਖਿਆ ਡਾਇਰੈਕਟਰ ਸਮੇਤ ਚਾਰ ਅਧਿਕਾਰੀਆਂ 'ਤੇ ਸੋਮਵਾਰ ਨੂੰ ਪਾਬੰਦੀ ਲਗਾਉਣ ਦਾ ਐਲਾਨ ਕੀਤਾ। ਬੀਜਿੰਗ ਖ਼ਿਲਾਫ਼ ਯੂਰਪੀ ਸੰਘ ਨੇ ਤਿੰਨ ਦਹਾਕੇ ਪਿੱਛੋਂ ਇਸ ਤਰ੍ਹਾਂ ਦੀ ਸਖ਼ਤ ਕਾਰਵਾਈ ਕੀਤੀ ਹੈ। ਸ਼ਿਨਜਿਆਂਗ 'ਚ ਉਈਗਰ ਮੁਸਲਮਾਨਾਂ ਸਮੇਤ ਦੂਜੀਆਂ ਘੱਟ ਗਿਣਤੀਆਂ ਖ਼ਿਲਾਫ਼ ਅੱਤਿਆਚਾਰ ਨੂੰ ਲੈ ਕੇ ਅਮਰੀਕਾ ਨੇ ਚੀਨ ਪ੍ਰਤੀ ਸਖ਼ਤ ਰਵੱਈਆ ਅਪਣਾ ਰੱਖਿਆ ਹੈ। ਇਸ ਦੇਸ਼ ਦੀਆਂ ਕਈ ਕੰਪਨੀਆਂ ਅਤੇ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ ਅਧਿਕਾਰੀਆਂ 'ਤੇ ਪਾਬੰਦੀ ਲੱਗ ਚੁੱਕੀ ਹੈ।

ਸੰਬੰਧਿਤ ਖ਼ਬਰਾਂ

ਯੂਰਪੀ ਸੰਘ ਵੱਲੋਂ ਜਿਨ੍ਹਾਂ ਚੀਨੀ ਅਧਿਕਾਰੀਆਂ 'ਤੇ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਵਿਚ ਸ਼ਿਨਜਿਆਂਗ ਦੇ ਜਨ ਸੁਰੱਖਿਆ ਬਿਊਰੋ ਦੇ ਡਾਇਰੈਕਟਰ ਚੇਨ ਮਿੰਗਗੂ ਦਾ ਨਾਂ ਵੀ ਸ਼ਾਮਲ ਹੈ। ਯੂਰਪੀ ਸੰਘ ਨੇ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੇ ਗੰਭੀਰ ਉਲੰਘਣ ਲਈ ਚੇਨ ਜ਼ਿੰਮੇਵਾਰ ਹਨ। ਉਨ੍ਹਾਂ ਨੇ ਉਈਗਰ ਮੁਸਲਮਾਨਾਂ ਅਤੇ ਦੂਜੇ ਘੱਟ ਗਿਣਤੀ ਭਾਈਚਾਰਿਆਂ ਦੇ ਲੋਕਾਂ ਦੀ ਧਾਰਮਿਕ ਆਜ਼ਾਦੀ ਅਤੇ ਆਸਥਾ ਦੇ ਅਧਿਕਾਰਾਂ ਦਾ ਵੀ ਉਲੰਘਣ ਕੀਤਾ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਸ ਕਦਮ ਨਾਲ ਯੂਰਪੀ ਸੰਘ ਅਤੇ ਚੀਨ ਵਿਚਕਾਰ ਤਣਾਅ ਵੱਧ ਸਕਦਾ ਹੈ।

ਜ਼ਿਕਰਯੋਗ ਹੈ ਕਿ ਸ਼ਿਨਜਿਆਂਗ ਵਿਚ ਉਈਗਰ ਮੁਸਲਮਾਨਾਂ ਅਤੇ ਦੂਜੇ ਘੱਟ ਗਿਣਤੀ ਭਾਈਚਾਰਿਆਂ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ ਜਦਕਿ ਲੱਖਾਂ ਉਈਗਰਾਂ ਨੂੰ ਹਿਰਾਸਤ ਕੇਂਦਰਾਂ ਵਿਚ ਰੱਖਿਆ ਗਿਆ ਹੈ। ਹਾਲਾਂਕਿ ਚੀਨ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਾ ਹੈ। ਉਹ ਹਿਰਾਸਤੀ ਕੇਂਦਰਾਂ ਨੂੰ ਵਪਾਰਕ ਸਿਖਲਾਈ ਕੇਂਦਰ ਦੱਸਦਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!