|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕਾਂਗਰਸ 'ਚ ਸਭ ਕੁੱਝ ਠੀਕ ਹੈ : ਹਰੀਸ਼ ਰਾਵਤ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ 'ਚ ਪਿਆ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਪਹਿਲਾਂ ਜਿੱਥੇ ਮੀਡੀਆ ਅੱਗੇ ਵਾਰ-ਵਾਰ ਕਹਿੰਦੇ ਸਨ ਕਿ ਪੰਜਾਬ ਕਾਂਗਰਸ 'ਚ ਸਭ ਕੁੱਝ ਠੀਕ ਹੈ, ਅੱਜ ਚੰਡੀਗੜ੍ਹ ਤੋਂ ਵਾਪਸ ਪਰਤਣ ਸਮੇਂ ਹਰੀਸ਼ ਰਾਵਤ ਵੱਡੀ ਗੱਲ ਕਹਿ ਗਏ ਹਨ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ 'ਚ ਸਭ ਕੁ

NRI Post Desk · 1911 ਦਿਨ ਪਹਿਲਾਂ · ਅੱਪਡੇਟ 1911 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕਾਂਗਰਸ 'ਚ ਸਭ ਕੁੱਝ ਠੀਕ ਹੈ : ਹਰੀਸ਼ ਰਾਵਤ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ 'ਚ ਪਿਆ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਪਹਿਲਾਂ ਜਿੱਥੇ ਮੀਡੀਆ ਅੱਗੇ ਵਾਰ-ਵਾਰ ਕਹਿੰਦੇ ਸਨ ਕਿ ਪੰਜਾਬ ਕਾਂਗਰਸ 'ਚ ਸਭ ਕੁੱਝ ਠੀਕ ਹੈ, ਅੱਜ ਚੰਡੀਗੜ੍ਹ ਤੋਂ ਵਾਪਸ ਪਰਤਣ ਸਮੇਂ ਹਰੀਸ਼ ਰਾਵਤ ਵੱਡੀ ਗੱਲ ਕਹਿ ਗਏ ਹਨ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ 'ਚ ਸਭ ਕੁੱਝ ਠੀਕ ਨਹੀਂ ਹੈ ਪਰ ਅਸੀਂ ਇਸ ਵੱਲ ਪੂਰੀ ਤਰ੍ਹਾਂ ਧਿਆਨ ਦੇ ਰਹੇ ਹਾਂ।

ਹਰੀਸ਼ ਰਾਵਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਦੌਰਾਨ ਉਨ੍ਹਾਂ ਦਾ ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਵਿਚਾਰ-ਵਟਾਂਦਰਾ ਨਹੀਂ ਹੋਇਆ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਖ਼ਬਰ ਦੇਖ ਕੇ ਬਹੁਤ ਹੈਰਾਨੀ ਹੋਈ ਕਿ ਉਨ੍ਹਾਂ ਨੇ ਅਤੇ ਕੈਪਟਨ ਨੇ ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਕੀਤੀ ਹੈ, ਜਦੋਂ ਕਿ ਇਸ ਦਾ ਕੋਈ ਜ਼ਿਕਰ ਵੀ ਨਹੀਂ ਹੋਇਆ।

ਸੰਬੰਧਿਤ ਖ਼ਬਰਾਂ

ਹਰੀਸ਼ ਰਾਵਤ ਨੇ ਕਿਹਾ ਕਿ ਉਨ੍ਹਾਂ ਨੇ 2 ਮੁੱਦਿਆਂ ਬਾਰੇ ਕੈਪਟਨ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਕ ਕਾਰਜਕਾਰੀ ਪ੍ਰਧਾਨਾਂ ਵੱਲੋਂ 5 ਮੈਂਬਰੀ ਮੈਮੋਰੈਂਡਮ ਅਤੇ ਦੂਜਾ 18 ਸੂਤਰੀ ਏਜੰਡੇ ਬਾਰੇ ਵਿਚਾਰ ਕਰਨ ਲਈ ਉਨ੍ਹਾਂ ਨੇ ਕੈਪਟਨ ਨਾਲ ਮੁਲਾਕਾਤ ਕੀਤੀ ਸੀ।

ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੈਪਟਨ ਨਾਲ 3 ਘੰਟੇ ਇਨ੍ਹਾਂ ਵਿਸ਼ਿਆਂ 'ਤੇ ਗੱਲਬਾਤ ਹੋਈ ਹੈ ਅਤੇ ਆਉਣ ਵਾਲੇ ਕੁੱਝ ਦਿਨ੍ਹਾਂ ਅੰਦਰ ਇਸ ਦੇ ਸਕਾਰਾਤਮਕ ਨਤੀਜੇ ਦਿਖਾਈ ਦੇਣਗੇ, ਜੋ ਕਿ ਪੰਜਾਬ ਦੇ ਹਿੱਤ 'ਚ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ 'ਚ ਫੇਰਬਦਲ ਹੋਣ ਜਾਂ ਨਾ ਹੋਣ ਬਾਰੇ ਕਾਂਗਰਸ ਪ੍ਰਧਾਨ ਵੱਲੋਂ ਫ਼ੈਸਲਾ ਲਿਆ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਕੋਈ ਅਜਿਹਾ ਨਿਰਦੇਸ਼ ਉਨ੍ਹਾਂ ਨੂੰ ਨਹੀਂ ਮਿਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!