|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਾਨਸਾ-ਚੰਡੀਗੜ੍ਹ, (ਐਨਆਰ ਆਈ ਮੀਡਿਆ) : ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲੲੀ ਜਾਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ । ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ।

NRI Post Desk · 2046 ਦਿਨ ਪਹਿਲਾਂ · ਅੱਪਡੇਟ 2046 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ
📷 NRI Post Desk

ਮਾਨਸਾ-ਚੰਡੀਗੜ੍ਹ, (ਐਨਆਰ ਆਈ ਮੀਡਿਆ) : ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲੲੀ ਜਾਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ । ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ 2 ਮਈ ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕਿ ਹੁਣ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ। ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਮਿਤੀ 19 ਅਪ੍ਰੈਲ 2021 ਨੂੰ ਮੀਟਿੰਗ ਕੀਤੀ ਗਈ ਅਤੇ ਕਰੋਨਾ ਮਹਾਂਮਾਰੀ ਦੀ ਮੌਜੂਦਾ ਗੰਭੀਰ ਸਥਿਤੀ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਰਿਵਿਊ ਕੀਤਾ ਗਿਆ । ਇਸ ਮੀਟਿੰਗ ਦੌਰਾਨ ਲੋਕ ਹਿੱਤ ਵਿੱਚ ਲਏ ਗਏ ਹੋਰਨਾਂ ਫੈਸਲਿਆਂ ਤੋਂ ਇਲਾਵਾ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ਼ਤਿਹਾਰ ਨੰਬਰ 01/2021 ਅਧੀਨ ਪ੍ਰਕਾਸ਼ਿਤ ਕੀਤੀਆਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਦੀ ਭਰਤੀ ਲਈ ਮਿਤੀ 02/05/2021 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!