|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਣੀਪੁਰ 'ਚ ਭਾਜਪਾ ਤੋਂ ਕੱਢੇ ਗਏ ਨੇਤਾ ਦੇ ਘਰ ਬਾਹਰ ਹੋਇਆ ਧਮਾਕਾ, ਨਕਾਬਪੋਸ਼ਾਂ ਨੇ ਸੁੱਟਿਆ "ਦੇਸੀ ਬੰਬ"

ਨਿਊਜ਼ ਡੈਸਕ : ਮਨੀਪੁਰ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੰਤਲੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਜਦੋਂ ਸਵੇਰੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਕੁਝ ਘੰਟੇ ਪਹਿਲਾਂ ਹੀ ਅਣਪਛਾਤੇ ਬਦਮਾਸ਼ਾਂ ਨੇ ਮਣੀਪੁਰ ਦੀ ਰਾਜਧਾਨੀ ਇੰਫਾਲ ਦੇ ਪੱਛਮੀ ਖੇਤਰ ਦੇ ਲਾਮਫੇਲ ਖੇਤਰ 'ਚ ਕੱਢੇ ਗਏ ਭਾਜਪਾ ਨੇਤਾ ਚੋਂਗਥਮ ਬਿਜੋਏ ਸਿੰਘ ਦੇ ਘਰ ਉੱਤੇ ਇਕ ਦੇਸੀ ਬੰਬ ਸੁੱਟਿਆ। ਦੱਸ ਦੇਈਏ ਕਿ ਇਸ ਹਮਲੇ

NRI Post Desk · 1727 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਣੀਪੁਰ 'ਚ ਭਾਜਪਾ ਤੋਂ ਕੱਢੇ ਗਏ ਨੇਤਾ ਦੇ ਘਰ ਬਾਹਰ ਹੋਇਆ ਧਮਾਕਾ, ਨਕਾਬਪੋਸ਼ਾਂ ਨੇ ਸੁੱਟਿਆ "ਦੇਸੀ ਬੰਬ"
📷 NRI Post Desk

ਨਿਊਜ਼ ਡੈਸਕ : ਮਨੀਪੁਰ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੰਤਲੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਜਦੋਂ ਸਵੇਰੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਕੁਝ ਘੰਟੇ ਪਹਿਲਾਂ ਹੀ ਅਣਪਛਾਤੇ ਬਦਮਾਸ਼ਾਂ ਨੇ ਮਣੀਪੁਰ ਦੀ ਰਾਜਧਾਨੀ ਇੰਫਾਲ ਦੇ ਪੱਛਮੀ ਖੇਤਰ ਦੇ ਲਾਮਫੇਲ ਖੇਤਰ 'ਚ ਕੱਢੇ ਗਏ ਭਾਜਪਾ ਨੇਤਾ ਚੋਂਗਥਮ ਬਿਜੋਏ ਸਿੰਘ ਦੇ ਘਰ ਉੱਤੇ ਇਕ ਦੇਸੀ ਬੰਬ ਸੁੱਟਿਆ। ਦੱਸ ਦੇਈਏ ਕਿ ਇਸ ਹਮਲੇ 'ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਇਸ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਦੋ ਪਹੀਆ ਵਾਹਨ 'ਤੇ ਦੋ ਨਕਾਬਪੋਸ਼ ਵਿਅਕਤੀਆਂ ਦੁਆਰਾ ਕੀਤੇ ਗਏ ਧਮਾਕੇ 'ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬੰਬ ਧਮਾਕੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਲੀਡਰ ਚੋਂਗਥਮ ਬਿਜੋਏ ਸਿੰਘ ਪਹਿਲਾਂ ਭਾਜਪਾ ਨਾਲ ਜੁੜੇ ਹੋਏ ਸਨ ਅਤੇ ਉਹ ਪਾਰਟੀ ਦੇ ਮੁੱਖ ਬੁਲਾਰੇ ਸਨ। ਬੀਤੇ ਸਮੇਂ ਵਿੱਚ ਭਾਜਪਾ ਨੇ ਚੋਂਗਥਮ ਬਿਜੋਏ ਸਿੰਘ ਨੂੰ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!