|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਸਤੀਫ਼ਾ ਨਾ ਦੇਣ ’ਤੇ ਟਰੰਪ ਖ਼ਿਲਾਫ਼ ਲਿਆਂਦਾ ਜਾਵੇਗਾ ਮਹਾਦੋਸ਼ : ਪੈਲੋਸੀ

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਪ੍ਰਤੀਨਿਧ ਸਭਾ ਦੀ ਸਪੀਕਰ ਨੈਨਸੀ ਪੈਲੋਸੀ ਨੇ ਕਿਹਾ ਕਿ ਜੇਕਰ ਰਾਸ਼ਟਰਪਤੀ ਡੋਨਲਡ ਟਰੰਪ ਨੇ ਤੁਰੰਤ ਅਸਤੀਫ਼ਾ ਨਾ ਦਿੱਤਾ ਤਾਂ ਹਾਊਸ ਭੀੜ ਨੂੰ ਯੂਐੱਸ ਕੈਪੀਟਲ (ਅਮਰੀਕੀ ਸੰਸਦ) ਵਿੱਚ ਵੜ ਕੇ ਹੁੜਦੰਗ ਮਚਾਉਣ ਲਈ ਭੜਕਾਉਣ ਦੇ ਦੋਸ਼ ਹੇਠ ਉਨ੍ਹਾਂ ਖ਼ਿਲਾਫ਼ ਮਹਾਦੋਸ਼ ਦਾ ਪ੍ਰਸਤਾਵ ਲਿਆਉਣ ਦੀ ਪ੍ਰਕਿਰਿਆ ਵੱਲ ਵਧੇਗਾ।

NRI Post Desk · 2144 ਦਿਨ ਪਹਿਲਾਂ · ਅੱਪਡੇਟ 2144 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਸਤੀਫ਼ਾ ਨਾ ਦੇਣ ’ਤੇ ਟਰੰਪ ਖ਼ਿਲਾਫ਼ ਲਿਆਂਦਾ ਜਾਵੇਗਾ ਮਹਾਦੋਸ਼ : ਪੈਲੋਸੀ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਪ੍ਰਤੀਨਿਧ ਸਭਾ ਦੀ ਸਪੀਕਰ ਨੈਨਸੀ ਪੈਲੋਸੀ ਨੇ ਕਿਹਾ ਕਿ ਜੇਕਰ ਰਾਸ਼ਟਰਪਤੀ ਡੋਨਲਡ ਟਰੰਪ ਨੇ ਤੁਰੰਤ ਅਸਤੀਫ਼ਾ ਨਾ ਦਿੱਤਾ ਤਾਂ ਹਾਊਸ ਭੀੜ ਨੂੰ ਯੂਐੱਸ ਕੈਪੀਟਲ (ਅਮਰੀਕੀ ਸੰਸਦ) ਵਿੱਚ ਵੜ ਕੇ ਹੁੜਦੰਗ ਮਚਾਉਣ ਲਈ ਭੜਕਾਉਣ ਦੇ ਦੋਸ਼ ਹੇਠ ਉਨ੍ਹਾਂ ਖ਼ਿਲਾਫ਼ ਮਹਾਦੋਸ਼ ਦਾ ਪ੍ਰਸਤਾਵ ਲਿਆਉਣ ਦੀ ਪ੍ਰਕਿਰਿਆ ਵੱਲ ਵਧੇਗਾ।

ਸੰਬੰਧਿਤ ਖ਼ਬਰਾਂ

ਟਰੰਪ 3 ਨਵੰਬਰ ਨੂੰ ਹੋਈਆਂ ਅਮਰੀਕਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਹਾਰ ਗਏ ਸਨ। ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਜੋਅ ਬਾਇਡਨ 20 ਜਨਵਰੀ ਨੂੰ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਹਾਲਾਂਕਿ, ਪੈਲੋਸੀ ਤੇ ਡੈਮੋਕਰੈਟਾਂ ਦਾ ਮੰਨਣਾ ਹੈ ਕਿ ਟਰੰਪ ਦੇ ਸਮਰਥਕਾਂ ਵੱਲੋਂ ਬੁੱਧਵਾਰ ਨੂੰ ਯੂਐੱਸ ਕੈਪੀਟਲ ਵਿੱਚ ਵੜ ਕੇ ਕੀਤੀ ਗਈ ਹਿੰਸਾ ਦੀ ਘਟਨਾ ਤੋਂ ਬਾਅਦ ਟਰੰਪ ਨੂੰ ਤੁਰੰਤ ਪ੍ਰਭਾਵ ਤੋਂ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਉੱਧਰ, ਭਾਰਤੀ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੇ ਕਿਹਾ ਕਿ ਮਹਾਦੋਸ਼ ਦੀ ਪ੍ਰਕਿਰਿਆ ਤੁਰੰਤ ਆਰੰਭੀ ਜਾਵੇ। ਇਸ ਨੂੰ ਹੁਣੇ ਸ਼ੁਰੂ ਕੀਤਾ ਜਾਵੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!