|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ ਧਰਨੇ ਚੋਂ ਵਾਪਸ ਘਰ ਪਰਤੇ ਕਿਸਾਨ ਦੀ ਹਾਰਟ ਅਟੈਕ ਨਾਲ ਮੌਤ

ਮਾਨਸਾ ( ਐਨ ਆਰ ਆਈ ਮੀਡਿਆ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਅੰਦੋਲਨ ਵਿੱਚ ਕਿਸਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੇ ਕਿਸਾਨ ਰਣਜੀਤ ਸਿੰਘ ਦੀ ਅੰਦੋਲਨ ਵਿਚੋਂ ਵਾਪਸ ਆਉਂਦਿਆਂ ਹੀ

NRI Post Desk · 2029 ਦਿਨ ਪਹਿਲਾਂ · ਅੱਪਡੇਟ 2029 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਧਰਨੇ ਚੋਂ ਵਾਪਸ ਘਰ ਪਰਤੇ ਕਿਸਾਨ ਦੀ ਹਾਰਟ ਅਟੈਕ ਨਾਲ ਮੌਤ
📷 NRI Post Desk

ਮਾਨਸਾ ( ਐਨ ਆਰ ਆਈ ਮੀਡਿਆ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਅੰਦੋਲਨ ਵਿੱਚ ਕਿਸਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੇ ਕਿਸਾਨ ਰਣਜੀਤ ਸਿੰਘ ਦੀ ਅੰਦੋਲਨ ਵਿਚੋਂ ਵਾਪਸ ਆਉਂਦਿਆਂ ਹੀ ਘਰ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ

ਸੰਬੰਧਿਤ ਖ਼ਬਰਾਂ

ਜਾਣਕਾਰੀ ਦਿੰਦਿਆਂ ਪਿੰਡ ਨੰਗਲ ਕਲਾਂ ਦੇ ਕਿਸਾਨ ਸਰੋਵਰ ਸਿੰਘ ਮੇਵਾ ਸਿੰਘ ਨੇ ਦੱਸਿਆ ਕਿ ਕਿਸਾਨ ਰਣਜੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਅੰਦੋਲਨ ਵਿਚ ਸ਼ਮੂਲੀਅਤ ਕਰ ਰਿਹਾ ਸੀ ਅਤੇ ਪਰਿਵਾਰ ਸਮੇਤ ਵੀ ਇਸ ਅੰਦੋਲਨ ਦੇ ਵਿਚ ਸ਼ਾਮਿਲ ਸੀ ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਵਪਾਰੀ ਵਿਰੋਧੀ ਜੋ ਕੇਂਦਰ ਸਰਕਾਰ ਨੇ ਕਾਨੂੰਨ ਲਿਆਂਦੇ ਹਨ ਇਸ ਸੰਘਰਸ਼ ਦੇ ਵਿੱਚ ਸੈਂਕੜੇ ਹੀ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਰਾਜ਼ੀ ਨਹੀਂ ਹੈ ਅਤੇ ਅੱਜ ਦੇਸ਼ ਭਰ ਦਾ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਲੜਾਈ ਲੜ ਰਿਹਾ ਹੈ।

ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨ ਰਣਜੀਤ ਸਿੰਘ ਦੇ ਪਰਿਵਾਰ ਦੀ ਹਾਲਤ ਠੀਕ ਹੈ ਪਰ ਉਹ ਲਗਾਤਾਰ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਵੀ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਇਸੇ ਤਰ੍ਹਾਂ ਸ਼ਹੀਦ ਹੁੰਦੇ ਰਹਿਣਗੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਤਾਂ ਕਿ ਹੋਰ ਵੀ ਕਿਸਾਨ ਅਾਪਣੀਅਾਂ ਜਾਨਾਂ ਨਾ ਗਵਾ ਸਕਣ ਅਤੇ ਆਪਣੇ ਘਰ ਆ ਕੇ ਪਰਿਵਾਰ ਦੇ ਵਿੱਚ ਸੁਖੀ ਰਹਿ ਸਕਣ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!