|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

CM ਚੰਨੀ ਖ਼ਿਲਾਫ਼ ਡਟੇ ਕਿਸਾਨ; ਕਿਹਾ ਸਰਕਾਰ ਬਹਾਨੇਬਾਜ਼ੀ ਤੋਂ ਇਲਾਵਾ ਕੁਝ ਨਹੀਂ ਕਰ ਰਹੀ

ਨਿਊਜ਼ ਡੈਸਕ (ਜਸਕਮਲ) : ਪੰਜਾਬ ਸਰਕਾਰ ਵੱਲੋਂ ਪੂਰਨ ਕਰਜ਼ ਮੁਆਫੀ ਦੇ ਮਸਲੇ ਤੇ ਮੁੱਖ ਮੰਤਰੀ ਵੱਲੋਂ ਰੱਖੀ ਮੀਟਿੰਗ ਤਿੰਨ ਦਿਨ ਲਈ ਟਾਲ਼ੇ ਜਾਣ ਤੇ ਕਿਸਾਨਾਂ 'ਚ ਰੋਸ ਹੈ। ਇਸੇ ਰੋਸ ਵਜੋਂ ਸਰਕਾਰ ਵੱਲੋਂ 17 ਦੀ ਥਾਂ 20 ਨੂੰ ਬੁਲਾਈ ਬੈਠਕ ਚ ਜਾਣ ਤੋਂ ਕਿਸਾਨਾਂ ਨੇ ਇਨਕਾਰ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਚੋਣ ਜ਼

NRI Post Desk · 1807 ਦਿਨ ਪਹਿਲਾਂ · ਅੱਪਡੇਟ 1807 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਚੰਨੀ ਖ਼ਿਲਾਫ਼ ਡਟੇ ਕਿਸਾਨ; ਕਿਹਾ ਸਰਕਾਰ ਬਹਾਨੇਬਾਜ਼ੀ ਤੋਂ ਇਲਾਵਾ ਕੁਝ ਨਹੀਂ ਕਰ ਰਹੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਸਰਕਾਰ ਵੱਲੋਂ ਪੂਰਨ ਕਰਜ਼ ਮੁਆਫੀ ਦੇ ਮਸਲੇ ਤੇ ਮੁੱਖ ਮੰਤਰੀ ਵੱਲੋਂ ਰੱਖੀ ਮੀਟਿੰਗ ਤਿੰਨ ਦਿਨ ਲਈ ਟਾਲ਼ੇ ਜਾਣ ਤੇ ਕਿਸਾਨਾਂ 'ਚ ਰੋਸ ਹੈ। ਇਸੇ ਰੋਸ ਵਜੋਂ ਸਰਕਾਰ ਵੱਲੋਂ 17 ਦੀ ਥਾਂ 20 ਨੂੰ ਬੁਲਾਈ ਬੈਠਕ ਚ ਜਾਣ ਤੋਂ ਕਿਸਾਨਾਂ ਨੇ ਇਨਕਾਰ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਚੋਣ ਜ਼ਾਬਤਾ ਲੱਗਣ ਕਾਰਨ ਸਰਕਾਰ ਕੁਝ ਨਹੀਂ ਕਰ ਸਕੇਗੀ। ਇਸੇ ਕਰ ਕੇ ਸਰਕਾਰ ਇਸ ਸਮੇਂ ਬਹਾਨੇਬਾਜ਼ੀ ਕਰਨ 'ਤੇ ਲੱਗੀ ਹੋਈ ਹੈ ਅੱਜ ਤੋਂ ਪੰਜਾਬ ਦੇ ਸਾਰੇ ਟੋਲ ਖਾਲੀ ਨਹੀਂ ਹੋਣਗੇ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਇਹ ਕਹਿ ਕੇ ਮੀਟਿੰਗ ਮੁਲਤਵੀ ਕੀਤੀ ਸੀ ਕਿ ਹਾਲੇ ਕਿਸਾਨ ਆਗੂ ਦਰਬਾਰ ਸਾਹਿਬ ਜਾ ਰਹੇ ਹਨ। ਜਦਕਿ ਰਾਜੇਵਾਲ ਦਾ ਕਹਿਣਾ ਹੈ ਕਿ ਜ਼ਿਆਦਾਤਰ ਕਿਸਾਨ ਦਰਬਾਰ ਸਾਹਿਬ ਮੱਥਾ ਟੇਕ ਚੁੱਕੇ ਹਨ।

ਉਧਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤਕ ਪਹਿਲਾਂ ਵਾਲੇ ਰੇਟ ਬਹਾਲ ਨਹੀਂ ਹੁੰਦੇ, ਉਦੋਂ ਤਕ ਧਰਨੇ ਖਤਮ ਨਹੀਂ ਹੋਣਗੇ। ਸੰਯੁਕਤ ਕਿਸਾਨ ਮੋਰਚੇ ਨੇ 15 ਦਸੰਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਖਾਲੀ ਕਰਨ ਦੀ ਗੱਲ ਕਹੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!