|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨ ਜਥੇਬੰਦੀਆਂ ਨੇ MSP ਗਰੰਟੀ ਲਈ ਨਵੇਂ ਮੋਰਚੇ ਦਾ ਕੀਤਾ ਗਠਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅੰਦੋਲਨ ਤੋਂ ਬਾਅਦ ਕਿਸਾਨਾਂ ਦੇ ਇਕ ਸਮੂਹ ਨੇ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ। ਖੇਤੀ ਉਪਜ ਲਈ ਘੱਟ ਤੋਂ ਘੱਟ ਸਮਰਥਨ ਮੁੱਲ MSP ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ’ਤੇ ਜ਼ੋਰ ਦੇਣ ਲਈ ਇਕ ਨਵਾਂ ਮੋਰਚਾ ਬਣਾਇਆ ਹੈ। ਕਿਸਾਨਾਂ ਦੀ ਬੈਠਕ ਮਗਰੋਂ ਸ਼ੈੱਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀ

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨ ਜਥੇਬੰਦੀਆਂ ਨੇ MSP ਗਰੰਟੀ ਲਈ ਨਵੇਂ ਮੋਰਚੇ ਦਾ ਕੀਤਾ ਗਠਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅੰਦੋਲਨ ਤੋਂ ਬਾਅਦ ਕਿਸਾਨਾਂ ਦੇ ਇਕ ਸਮੂਹ ਨੇ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ। ਖੇਤੀ ਉਪਜ ਲਈ ਘੱਟ ਤੋਂ ਘੱਟ ਸਮਰਥਨ ਮੁੱਲ MSP ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ’ਤੇ ਜ਼ੋਰ ਦੇਣ ਲਈ ਇਕ ਨਵਾਂ ਮੋਰਚਾ ਬਣਾਇਆ ਹੈ। ਕਿਸਾਨਾਂ ਦੀ ਬੈਠਕ ਮਗਰੋਂ ਸ਼ੈੱਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਐੱਮ. ਐੱਸ. ਪੀ. ਗਰੰਟੀ ਕਿਸਾਨ ਮੋਰਚਾ ਦੇ ਬੈਨਰ ਹੇਠ ਅੰਦੋਲਨ ਸ਼ੁਰੂ ਕਰਾਂਗੇ। ਅਗਲੇ 6 ਮਹੀਨਿਆਂ ’ਚ ਅਸੀਂ ਐੱਮ. ਐੱਸ. ਪੀ. ਬਾਰੇ ਜਾਗਰੂਕਤਾ ਫੈਲਾਉਣ ਲਈ ਹਰ ਸੂਬੇ ਦੇ ਹਰੇਕ ਜ਼ਿਲ੍ਹੇ ਦਾ ਦੌਰਾ ਕਰਾਂਗੇ।

ਸੰਬੰਧਿਤ ਖ਼ਬਰਾਂ

ਕਿਸਾਨ ਆਗੂਆਂ ਨੇ ਖੇਤੀ ਉਪਜ ਲਈ ਘੱਟ ਤੋਂ ਘੱਟ ਸਮਰਥਨ ਮੁੱਲ ਨੂੰ ਲੈ ਕੇ ਸੰਵਿਧਾਨਕ ਗਰੰਟੀ ਦੀ ਮੰਗ ਕਰਦੇ ਹੋਏ ਹਰੇਕ ਗ੍ਰਾਮ ਸਭਾ ਵਲੋਂ ਇਕ ਪ੍ਰਸਤਾਵ ਨੂੰ ਅਪਣਾਉਣ ਦੇ ਮੁੱਦੇ ’ਤੇ ਜ਼ੋਰ ਦੇਣ ਦਾ ਫ਼ੈਸਲਾ ਕੀਤਾ। ਸ਼ੈੱਟੀ ਨੇ ਕਿਹਾ ਕਿ ਗ੍ਰਾਮ ਸਭਾ ਤੋਂ ਇਨ੍ਹਾਂ ਪ੍ਰਸਤਾਵਾਂ ਨੂੰ ਭਾਰਤ ਦੇ ਰਾਸ਼ਟਰਪਤੀ ਕੋਲ ਭੇਜਣ ਦੀ ਅਪੀਲ ਕੀਤੀ ਜਾਵੇਗੀ। ਸ਼ੈੱਟੀ ਨੇ ਕਿਹਾ ਕਿ ਸਾਰੇ ਗੰਨਾ ਕਿਸਾਨਾਂ ਨੂੰ ਭੁਗਤਾਨ ਲਈ ਕੇਂਦਰ ਵਲੋਂ ਤੈਅ ਉੱਚਿਤ ਮਿਹਨਤਾਨਾ ਮੁੱਲ ਦੀ ਤਰਜ਼ ’ਤੇ ਹੀ ਫ਼ਸਲਾਂ ਲਈ ਐੱਮ. ਐੱਸ. ਪੀ. ਮਿਲਣੀ ਚਾਹੀਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!