|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨਾਂ ਨੂੰ ਬੇਮੌਸਮੇ ਮੀਂਹ ਦੇ ਨੁਕਸਾਨ ਦਾ ਮੁਆਵਜ਼ਾ ਮਿਲੇਗਾ : ਉਪ ਮੁਖ ਮੰਤਰੀ ਸੋਨੀ

ਅੰਮ੍ਰਿਤਸਰ (ਦੇਵ ਇੰਦਰਜੀਤ) : ਪੰਜਾਬ ਦੇ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ’ਚ ਪਿਛਲੇ ਦੋ ਦਿਨਾਂ ਤੋਂ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਨੂੰ ਜੋ ਨੁਕਸਾਨ ਹੋਇਆ ਹੈ, ਪੰਜਾਬ ਸਰਕਾਰ ਉਸਦਾ ਡੁਕਵਾਂ ਮੁਆਵਜ਼ਾ ਦੇਵੇਗੀ।

NRI Post Desk · 1858 ਦਿਨ ਪਹਿਲਾਂ · ਅੱਪਡੇਟ 1858 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਨੂੰ ਬੇਮੌਸਮੇ ਮੀਂਹ ਦੇ ਨੁਕਸਾਨ ਦਾ ਮੁਆਵਜ਼ਾ ਮਿਲੇਗਾ : ਉਪ ਮੁਖ ਮੰਤਰੀ ਸੋਨੀ
📷 NRI Post Desk

ਅੰਮ੍ਰਿਤਸਰ (ਦੇਵ ਇੰਦਰਜੀਤ) : ਪੰਜਾਬ ਦੇ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ’ਚ ਪਿਛਲੇ ਦੋ ਦਿਨਾਂ ਤੋਂ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਨੂੰ ਜੋ ਨੁਕਸਾਨ ਹੋਇਆ ਹੈ, ਪੰਜਾਬ ਸਰਕਾਰ ਉਸਦਾ ਡੁਕਵਾਂ ਮੁਆਵਜ਼ਾ ਦੇਵੇਗੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜ਼ਿਲਿਆਂ ’ਚ ਮੀਂਹ ਨਾਲ ਗੜੇਮਾਰੀ ਹੋਈ ਹੈ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਝੇ ’ਚ ਝੋਨੇ ਦੇ ਨਾਲ-ਨਾਲ ਬਾਸਮਤੀ ਦੀ ਫਸਲ ਵੀ ਤਬਾਹ ਹੋ ਗਈ ਹੈ। ਫਸਲਾਂ ਨੂੰ ਲੈ ਕੇ ਜੋ ਰਿਪੋਰਟਾਂ ਆਉਣਗੀਆਂ ਉਸਦੇ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ।

ਸੋਨੀ ਨੇ ਪਿੰਡ ਮੁੱਲੇਚੱਕ ’ਚ ਸਮਾਰੋਹ ਕ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡ ’ਚ 85 ਫ਼ੀਸਦੀ ਵਿਕਾਸ ਕਾਰਜ ਸਪੰਨ ਹੋ ਚੁੱਕੇ ਹੈ ਅਤੇ ਬਾਕੀ ਛੇਤੀ ਪੂਰੇ ਹੋ ਜਾਣਗੇ। ਉਨ੍ਹਾਂ ਨੇ ਪਿੰਡ ’ਚ ਇੱਕ ਸਰਕਾਰੀ ਡਿਸਪੈਂਸਰੀ ਬਣਾਉਣ ਅਤੇ ਪਿੰਡ ਦੇ ਸਕੂਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਰਿਆਲਟੋ ਚੌਕ ’ਚ ਸਥਿਤ ਗਿਰਜਾ ਘਰ ਪਹੁੰਚ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗਿਰਜਾ ਘਰ ਨੂੰ ਢਾਈ ਲੱਖ ਦਾ ਚੈੱਕ ਭੇਟ ਕੀਤਾ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!