|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

SKM ਦੇ ਸੱਦੇ 'ਤੇ ਕਿਸਾਨਾਂ ਵੱਲੋਂ ਅੱਜ ਪੰਜਾਬ ਭਰ 'ਚ ਕੱਢਿਆ ਗਿਆ ਟਰੈਕਟਰ ਮਾਰਚ

ਅੰਮ੍ਰਿਤਸਰ (ਨੇਹਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਦੇ ਕਿਸਾਨਾਂ, ਮਜ਼ਦੂਰਾਂ ਅਤੇ ਬਿਜਲੀ ਕਾਮਿਆਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢ ਕੇ ਰੋਸ ਵਿਖਾਵਾ ਕੀਤਾ ਗਿਆ ਹੈ। ਟਰੈਕਟਰ ਰੋਸ ਮਾਰਚ ਵਿੱਚ ਪਿੰਡ ਦਾਉਕੇ, ਨੇਸ਼ਟਾ, ਪਕਾ ਪਿੰਡ, ਰਾਜਾਤਾਲ, ਭੈਣੀ, ਭੋਰੋਪਾ

NRI Post Desk · 306 ਦਿਨ ਪਹਿਲਾਂ · ਅੱਪਡੇਟ 306 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
SKM ਦੇ ਸੱਦੇ 'ਤੇ ਕਿਸਾਨਾਂ ਵੱਲੋਂ ਅੱਜ ਪੰਜਾਬ ਭਰ 'ਚ ਕੱਢਿਆ ਗਿਆ ਟਰੈਕਟਰ ਮਾਰਚ
📷 NRI Post Desk

ਅੰਮ੍ਰਿਤਸਰ (ਨੇਹਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਦੇ ਕਿਸਾਨਾਂ, ਮਜ਼ਦੂਰਾਂ ਅਤੇ ਬਿਜਲੀ ਕਾਮਿਆਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢ ਕੇ ਰੋਸ ਵਿਖਾਵਾ ਕੀਤਾ ਗਿਆ ਹੈ। ਟਰੈਕਟਰ ਰੋਸ ਮਾਰਚ ਵਿੱਚ ਪਿੰਡ ਦਾਉਕੇ, ਨੇਸ਼ਟਾ, ਪਕਾ ਪਿੰਡ, ਰਾਜਾਤਾਲ, ਭੈਣੀ, ਭੋਰੋਪਾਲ, ਅਟਾਰੀ, ਮੁਹਾਵਾ, ਮੋਦੇ, ਧਨੋਏ ਕਲਾਂ ਦੇ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਸੰਬੰਧਿਤ ਖ਼ਬਰਾਂ

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਬਿਜਲੀ ਸੋਧ ਬਿੱਲ 2025 ਦਾ ਵਿਰੋਧ ਕਰਦਿਆਂ ਲੇਬਰ ਕਾਨੂੰਨ ਦੀਆਂ ਚਾਰ ਧਰਾਵਾਂ, ਮਨਰੇਗਾ ਦਾ ਪੁਰਾਣਾ ਸਰੂਪ ਬਹਾਲ ਕਰਨ ਅਤੇ ਬੀਜ ਬਿਲ ਵਾਪਿਸ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਟਰੈਕਟਰ ਮਾਰਚ ਕਰ ਕੇ ਰੋਸ ਮਾਰਚ ਕੱਢਿਆ। ਕਿਸਾਨਾਂ ਨੇ ਮੰਗ ਕੀਤੀ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।

ਟਰੈਕਟਰ ਮਾਰਚ ਦੀ ਅਗਵਾਈ ਕਿਸਾਨ ਮੋਰਚੇ ਦੇ ਆਗੂਆਂ ਨਿਰਮਲ ਸਿੰਘ ਮੋਦੇ, ਬਲਦੇਵ ਸਿੰਘ ਧਾਰੀਵਾਲ, ਗੁਰਦੇਵ ਸਿੰਘ ਮੁਹਾਵਾ, ਸ਼ਰਨਜੀਤ ਸਿੰਘ ਧਨੋਆ, ਗੁਰਪ੍ਰੀਤ ਰਾਜਾਤਾਲ, ਸੁਖ ਲਾਹੋਰੀਮਲ, ਬਾਬਾ ਅਰਜੁਨ ਸਿੰਘ, ਕਾਮਰੇਡ ਰਤਨ ਸਿੰਘ ਰੰਧਾਵਾ, ਕੁਲਜੀਤ ਸਿੰਘ ਸਾਬਕਾ ਡੀਐਸਪੀ, ਮਨਜੀਤ ਸਿੰਘ ਸਾਬਕਾ ਸਰਪੰਚ, ਮਨਿੰਦਰ ਸਿੰਘ ਨੇਸ਼ਟਾ ਤੇ ਬੂਟਾ ਸਿੰਘ ਰੋੜਾਵਾਲਾ ਨੇ ਕੀਤੀ। ਉਨ੍ਹਾਂ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕੀਤੀ ਕਿ ਸਾਰੇ ਕਾਨੂੰਨ ਲਾਗੂ ਨਹੀਂ ਕਰਨ ਦਿੱਤੇ ਜਾਣਗੇ ਅਤੇ ਸਾਰੇ ਪੰਜਾਬ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!