|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇੰਨ ਸਿਟੂ ਮੈਨੇਜਮੈਂਟ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਮੁੱਖ ਖੇਤੀਬਾੜੀ ਅਫਸਰ ਡਾ ਕੰਵਲਜੀਤ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਬਲਾਕ ਢਿਲ਼ਵਾਂ ਦੇ ਪਿੰਡ ਹੈਬਤਪੁਰ ਵਿਖੇ ਇੰਨ ਸਿਟੂ ਮੈਨੇਜਮੈਂਟ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਪਿੰਡ ਹੈਬਤਪੁਰ ਅਤੇ ਆਸ ਪਾਸ ਦੇ ਕਿਸਾਨਾਂ ਨੇ ਭਾਗ ਲਿਆ।ਬਲਾਕ ਖੇਤੀਬਾੜੀ ਅਫਸਰ ਸ੍ਰੀ ਮਨਜੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਮੁੱਖ ਖੇਤੀਬਾੜੀ ਅਫਸਰ ਡਾ ਕੰਵਲਜੀਤ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਬਲਾਕ ਢਿਲ਼ਵਾਂ ਦੇ ਪਿੰਡ ਹੈਬਤਪੁਰ ਵਿਖੇ ਇੰਨ ਸਿਟੂ ਮੈਨੇਜਮੈਂਟ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਪਿੰਡ ਹੈਬਤਪੁਰ ਅਤੇ ਆਸ ਪਾਸ ਦੇ ਕਿਸਾਨਾਂ ਨੇ ਭਾਗ ਲਿਆ।ਬਲਾਕ ਖੇਤੀਬਾੜੀ ਅਫਸਰ ਸ੍ਰੀ ਮਨਜੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਬਲਾਕ ਢਿਲਵਾਂ ਦੇ ਕਿਸਾਨਾਂ ਵੱਲੋਂ 19000 ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ ਜਿਸ ਵਿੱਚੋਂ 12000 ਹੈਕਟੇਅਰ ਰਕਬੇ ਵਿੱਚ ਹੈਪੀਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕੀਤੀ ਗਈ ਹੈ।

ਕਿਸਾਨਾਂ ਵੱਲੋਂ ਇਸ ਨਵੀ ਤਕਨੀਕ ਨੂੰ ਵੱਡੇ ਪੱਧਰ ਤੇ ਅਪਣਾਇਆ ਗਿਆ ਹੈ।ਪਿਛਲੇ ਦਿਨੀ ਬਰਸਾਤ ਕਰਕੇ ਕਿਸਾਨਾਂ ਨੂੰ ਇਸ ਸਮੇਂ ਆਪਣੇ ਖੇਤਾਂ ਵਿੱਚ ਚੱਕਰ ਲਾਉਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਖੇਤ ਵਿੱਚ ਪਾਣੀ ਜਮਾਂ ਹੁੰਦਾ ਹੈ ਤਾਂ ਨਿਕਾਸੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ।ਉਹਨਾਂ ਕਿਸਾਨਾਂ ਨੂੰ ਪੀਲੀ ਕੁੰਗੀ ਤੇ ਹਮਲੇ ਦੇ ਲੱਛਣ ਨਜਰ ਆਉਣ ਤੇ ਤੁਰੰਤ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਲਿਆਉਣ ਦੀ ਗੱਲ ਕਹੀ।ਇਸ ਮੌਕੇ ਗੁਰਦੀਪ ਸਿੰਘ ਟਰੇਨਿੰਗ ਅਫਸਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਝੋਨੇਂ ਦੀ ਲਵਾਈ ਮਸ਼ੀਨੀਕਰਣ ਤਰੀਕੇ ਨਾਲ ਕਰਨ ਲਈ ਝੋਨਾ ਲਾਉਣ ਵਾਲੀ ਮਸ਼ੀਨ ਸਬਸਿਡੀ ਤੇ ਲੈਣ ਲਈ ਖੇਤੀਬਾੜੀ ਦਫਤਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਮਿਲ ਕੇ ਝੋਨਾਂ ਲਾਉਣ ਵਾਲੀ ਮਸ਼ੀਨ ਲੈਣੀ ਚਾਹੀਦੀ ਹੈ ਤਾਂ ਜੋ ਝੋਨੇ ਦੀ ਲਵਾਈ ਲਈ ਲੇਬਰ ਦੀ ਸਮੱਸਿਆ ਦਾ ਹੱਲ ਹੋ ਸਕੇ।

ਸੰਬੰਧਿਤ ਖ਼ਬਰਾਂ

ਉਹਨਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾਂ ਸਕੀਮ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ 25 ਫਰਵਰੀ ਤੱਕ ਬਿਨੈਪੱਤਰ ਸਹਿਕਾਰੀ ਸਭਾਵਾਂ ਵਿੱਚ ਜਮਾਂ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਨਾਂ ਆਨ ਲਾਈਨ ਵੈੱਬ ਸਾਈਟ ਤੇ ਵਿਜਟ ਕਰਕੇ ਚੈਕ ਕਰ ਸਕਦੇ ਹਨ।ਸ੍ਰੀ ਸੁਖਦੇਵ ਸਿੰਘ ਖੇਤੀਬਾੜੀ ਸੂਚਨਾ ਅਫਸਰ ਵੱਲੋਂ ਕਿਸਾਨਾਂ ਨੂੰ ਕਿਹਾ ਕਿ ਪੀਲੀ ਕੁੰਗੀ ਬਿਮਾਰੀ ਦਾ ਅਜੇ ਤੱਕ ਕੋਈ ਹਮਲਾ ਵੇਖਣ ਨੂੰ ਨਹੀ ਮਿਲਿਆ ਇਸ ਲਈ ਬਿਨਾ ਜਰੂਰਤ ਦੇ ਕਿਸੇ ਤਰਾਂ ਦੀ ਸਪਰੇ ਨਾ ਕੀਤੀ ਜਾਵੇ ਅਤੇ ਜੇਕਰ ਪੱਤਿਆ ਤੇ ਹਲਦੀ ਰੰਗ ਦਾ ਪਾਉਡਰ ਨਜਰ ਆਵੇ ਤਾਂ ਪੀਲੀ ਕੁੰਗੀ ਦੀ ਰੋਕਥਾਮ ਲਈ 120 ਗ੍ਰਾਮ ਨਟੀਵੋ ਜਾਂ ਟਿਲਟ 200 ਮਿਲੀਲਿਟਰ ਦਵਾਈ 200 ਲਿਟਰ ਪਾਣੀ ਵਿੱਚ ਸਪਰੇ ਕਰਨ ਲਈ ਕਿਹਾ ।

ਇਸ ਮੌਕੇ ਕਿਸਾਨਾਂ ਨੂੰ ਸੋਆਇਲ ਹੈਲਥ ਕਾਰਡ ਵੀ ਵੰਡੇ ਗਏ ਅਤੇ ਹੈਪੀ ਸੀਡਰ ਨਾਲ ਬੀਜੀ ਕਣਕ ਦੇ ਖੇਤਾਂ ਤੇ ਵੀ ਕਿਸਾਨਾਂ ਦੀ ਵਿਜਟ ਕਰਵਾਈ ਗਈ ਅਤੇ ਕਿਸਾਨਾਂ ਨੂੰ ਆਉਦੇ ਸਾਲ ਬਿਨਾਂ ਪਾਰਲੀ ਸਾੜੇ ਕਣਕ ਦੀ ਬਿਜਾਈ ਹੈਪੀਸੀਡਰ ਨਾਲ ਕਰਨ ਲਈ ਪ੍ਰੇਰਤ ਵੀ ਕੀਤਾ ਗਿਆ।ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਗੁਰਜੀਤ ਸਿੰਘ ,ਜੰਗਬੀਰ ਸਿੰਘ,ਹਰਗੁਰਪੀਤ ਸਿੰਘ ਸੰਦੀਪ ਸਿੰਘ ਅਤੇ ਪਿੰਡ ਦੇ ਸਾਬਕਾ ਸਰਪੰਚ ਸੁਖਪਾਲ ਸਿੰਘ,ਕਿਸਾਨ ਅਰੂੜ ਸਿੰਘ ਜਸਵੰਤ ਸਿੰਘ ਗੁਰਨਾਮ ਸਿੰਘ,ਮਲਕੀਤ ਸਿੰਘ,ਇਕਬਾਲ ਸਿੰਘ ਜਸਪਾਲ ਸਿੰਘ ਸੇਵਾ ਸਿੰਘ ਵਰਿੰਦਰ ਸਿੰਘ ਜਗਤਾਰ ਸਿੰਘ ਆਦਿ ਹਾਜਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!