|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 3 ਲੱਖ 34 ਹਜ਼ਾਰ ਰੁਪਏ ਜ਼ੁਰਮਾਨਾ

ਕਪੂਰਥਲਾ (ਇੰਦਰਜੀਤ ਸਿੰਘ) : ਵਾਤਾਵਰਣ ਦੀ ਸ਼ੁੱਧਤਾ ਅਤੇ ਧਰਤੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਨੂੰ ਸਾੜ੍ਹਨ ਤੇ ਮੁਕੰਮਲ ਪਾਬੰਦੀ ਲਾਈ ਗਈ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਬਿਲੇ ਲਾਉਣ ਦੀਆਂ ਆਧੁਨਿਕ ਤਕਨੀਕਾਂ ਵਿਕਸਤ ਹੋਣ ਨਾਲ ਪਰਾਲੀ ਨੂੰ ਸੰਭਾਲਣਾ ਹੁਣ ਕੋਈ ਔਖੀ ਗੱਲ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਵਾਤਾਵਰਣ ਦੀ ਸ਼ੁੱਧਤਾ ਅਤੇ ਧਰਤੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਨੂੰ ਸਾੜ੍ਹਨ ਤੇ ਮੁਕੰਮਲ ਪਾਬੰਦੀ ਲਾਈ ਗਈ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਬਿਲੇ ਲਾਉਣ ਦੀਆਂ ਆਧੁਨਿਕ ਤਕਨੀਕਾਂ ਵਿਕਸਤ ਹੋਣ ਨਾਲ ਪਰਾਲੀ ਨੂੰ ਸੰਭਾਲਣਾ ਹੁਣ ਕੋਈ ਔਖੀ ਗੱਲ ਨਹੀਂ ਹੈ। ਉਹਨਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਜਾਂ ਖੜ੍ਹੇ ਮੁੱਢਾਂ ਵਿੱਚ ਅਗਲੀ ਫਸਲ ਦੀ ਬੀਜਾਈ ਲਈ ਖੇਤੀਬਾੜੀ ਵਿਭਾਗ ਵੱਲੋਂ ਸਾਲ 2018-19 ਦੌਰਾਨ ਕਿਸਾਨ ਗਰੁੱਪਾਂ/ਸੋਸਾਇਟੀਆਂ ਨੂੰ 80% ਅਤੇ ਵਿਅੱਕੀਤਗਤ ਕਿਸਾਨਾਂ ਨੂੰ 50% ਸਬਸਿਡੀ ਤੇ 398 ਹੈਡੀ ਸੀਡਰ, 147 ਸੁਪਰ ਐਸ.ਐਮ.ਐਸ, 335 ਮਲਚਰ, 234 ਆਰ.ਐਮ.ਬੀ ਪਲੌਅ, 165 ਰੋਟਾਵੇਟਰ, 7 ਜ਼ੀਰੋ ਟਰਿਲ ਡਰਿਲ ਅਤੇ 44 ਰੋਟਰੀ ਸਲੈਸ਼ਰ ਮੁਹੱਈਆ ਕਰਾਏ ਗਏ।

ਸੰਬੰਧਿਤ ਖ਼ਬਰਾਂ

ਚਾਲੂ ਸਾਲ ਦੌਰਾਨ ਵੀ ਕਿਸਾਨ ਗਰੁੱਪਾਂ ਅਤੇ ਵਿਅੱਕਤੀਗਤ ਕਿਸਾਨਾਂ ਨੂੰ 201 ਹੈਪੀ ਸੀਡਰ, 19 ਸੁਪਰ ਐਸ.ਐਮ.ਐਸ, 213 ਮਲਚਰ, 224 ਪਲੌਅ, 125, ਜ਼ੀਰੋ ਟਿੱਲ ਡਰਿਲ, 90 ਰੋਟਰੀ ਸਲੈਸ਼ਰ ਅਤੇ 21 ਸੁਪਰ ਸੀਡਰ ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਜ਼ਾ ਰਹੀਆਂ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਏਨੀ ਤਦਾਦ ਵਿੱਚ ਮਸ਼ੀਨਰੀ ਪਰਾਲੀ ਦੇ ਨਿਪਟਾਰੇ ਲਈ ਕਾਫੀ ਹੈ। ਫਿਰ ਵੀ ਕਈ ਕਿਸਾਨ ਸੌੜੇ ਸੁਆਰਥੀ ਹਿੱਤਾਂ ਲਈ ਪਰਾਲੀ ਨੂੰ ਅੱਗ ਲੱਗਾ ਰਹੇ ਹਨ।ਜ਼ਿਲ੍ਹੇ ਵਿੱਚ ਵੱਖ-ਵੱਖ ਮਹਿਕਮਿਆਂ ਤੇ ਅਧਾਰਤ 41 ਕੋਆਰਡੀਨੇਟਿੰਗ ਅਧਿਕਾਰੀਆਂ ਦੀਆਂ ਟੀਮਾਂ ਪਰਾਲੀ ਸਾੜਣ ਦੇ ਮਾਮਲਿਆਂ ਤੇ ਨਜ਼ਰ ਰੱਖ ਰਹੀਆਂ ਹਨ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ, ਕਪੂਰਥਲਾ ਦੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅੱਗ ਲਾਉਣ ਵਾਲੇ ਕਿਸਾਨਾਂ ਨੂੰ 3 ਲੱਖ 34 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਉਹਨ੍ਹਾਂ ਦੱਸਿਆ ਕਿ 132 ਕਿਸਾਨਾਂ ਨੂੰ ਜ਼ੁਰਮਾਨੇ ਕੀਤੇ ਗਏ ਹਨ, 129 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਟਰੀਆਂ ਅਤੇ 20 ਕੇਸਾਂ ਵਿੱਚ ਐਫ.ਆਈ.ਆਰ ਦਰਜ਼ ਕੀਤੀਆਂ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 80% ਤੋਂ ਵਧੇਰੇ ਕਣਕ ਦੀ ਬੀਜਾਈ ਮੁਕੰਮਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪਿਛਲੇ ਹਫ਼ਤੇ ਤੋਂ ਇਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਪਰਾਲੀ ਸਾੜਣ ਦੇ ਮਾਮਲਿਆਂ ਵਿੱਚ ਕਾਫੀ ਠ੍ਹਲ੍ਹ ਪਈ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ 2500/- ਪ੍ਰਤੀ ਏਕੜ ਖਰਚਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਸਾਨਾਂ ਨੂੰ ਅਪਲੀ ਕੀਤੀ ਕਿ ਆਪਣੇ ਫਾਰਮ ਸਰਪੰਚ ਪਾਸੋਂ ਤਸਦੀਕ ਕਰਾ ਕੇ ਅਗਲੀ ਕਾਰਵਾਈ ਲਈ ਪੰਚਾਇਤ ਸਕੱਤਰ ਨੂੰ ਦੇਣ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!