|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣ ਪਿੜ 'ਚ ਉਤਰਨਗੇ ਕਿਸਾਨ; 117 ਸੀਟਾਂ 'ਤੇ ਲੜਨਗੇ ਚੋਣ, ਇਹ ਕਿਸਾਨ ਆਗੂ ਹੋਵੇਗਾ ਮੁੱਖ ਚਿਹਰਾ

ਨਿਊਜ਼ ਡੈਸਕ (ਜਸਕਮਲ) : ਪੰਜਾਬ 'ਚ ਅਗਲੇ ਸਾਲ ਦੇ ਸ਼ੁਰੂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਲਗਪਗ 22 ਕਿਸਾਨ ਯੂਨੀਅਨਾਂ, ਜੋ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦਾ ਹਿੱਸਾ ਸਨ, ਸ਼ਨਿਵਾਰ ਨੂੰ ਇਕ ਸਿਆਸੀ ਪਾਰਟੀ ਸੰਯੁਕਤ ਸਮਾਜ ਮੋਰਚਾ ਬਣਾਉਣ ਲਈ ਇੱਕਠੀਆਂ ਹੋ ਗਈਆਂ ਹਨ ਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਾਰਟੀ ਬਣਾਉਣ ਲਈ ਤਿਆਰ ਹਨ। ਪੰਜਾਬ ਦੇ ਕਿਸਾਨ

NRI Post Desk · 1796 ਦਿਨ ਪਹਿਲਾਂ · ਅੱਪਡੇਟ 1796 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣ ਪਿੜ 'ਚ ਉਤਰਨਗੇ ਕਿਸਾਨ; 117 ਸੀਟਾਂ 'ਤੇ ਲੜਨਗੇ ਚੋਣ, ਇਹ ਕਿਸਾਨ ਆਗੂ ਹੋਵੇਗਾ ਮੁੱਖ ਚਿਹਰਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ 'ਚ ਅਗਲੇ ਸਾਲ ਦੇ ਸ਼ੁਰੂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਲਗਪਗ 22 ਕਿਸਾਨ ਯੂਨੀਅਨਾਂ, ਜੋ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦਾ ਹਿੱਸਾ ਸਨ, ਸ਼ਨਿਵਾਰ ਨੂੰ ਇਕ ਸਿਆਸੀ ਪਾਰਟੀ ਸੰਯੁਕਤ ਸਮਾਜ ਮੋਰਚਾ ਬਣਾਉਣ ਲਈ ਇੱਕਠੀਆਂ ਹੋ ਗਈਆਂ ਹਨ ਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਾਰਟੀ ਬਣਾਉਣ ਲਈ ਤਿਆਰ ਹਨ। ਪੰਜਾਬ ਦੇ ਕਿਸਾਨਾਂ ਦੇ ਸਿਆਸੀ ਫਰੰਟ ਦੀ ਅਗਵਾਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਕਰਨਗੇ ਤੇ ਆਉਣ ਵਾਲੀਆਂ ਚੋਣਾਂ ਸੂਬੇ ਦੀਆਂ ਸਾਰੀਆਂ 117 ਸੀਟਾਂ 'ਤੇ ਲੜਨਗੇ।

ਸੰਬੰਧਿਤ ਖ਼ਬਰਾਂ

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਜੇਵਾਲ ਨੇ ਕਿਹਾ, “ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਇਕ ਨਵਾਂ ‘ਸੰਯੁਕਤ ਸਮਾਜ ਮੋਰਚਾ’ ਬਣਾਇਆ ਗਿਆ ਹੈ। 22 ਯੂਨੀਅਨਾਂ ਨੇ ਇਹ ਫੈਸਲਾ ਲਿਆ ਹੈ। ਸਾਨੂੰ ਸਿਸਟਮ ਨੂੰ ਬਦਲਣ ਦੀ ਲੋੜ ਹੈ ਅਤੇ ਲੋਕਾਂ ਨੂੰ ਇਸ ਮੋਰਚੇ ਦਾ ਸਮਰਥਨ ਕਰਨ ਦੀ ਅਪੀਲ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ 2 ਹੋਰ ਜਥੇਬੰਦੀਆਂ ਨਾਲ ਜੁੜਨਗੀਆਂ। ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਰਾਜੇਵਾਲ ਨੇ ਕਿਹਾ ਕਿ ਹਾਲੇ ਇਸ ਬਾਰੇ ਕੋਈ ਵਿਚਾਰ ਨਹੀਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!