|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਪਿਉ ਨੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਲੰਬੀ (ਨੇਹਾ): ਹਲਕਾ ਲੰਬੀ ਦੇ ਪਿੰਡ ਮਿੱਡਾ ਵਿਚ ਅੱਜ ਇੱਕ ਪਿਤਾ ਵੱਲੋਂ ਆਪਣੀ ਹੀ ਨੌਜਵਾਨ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਕਾਰਨ ਇਲਾਕੇ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਹੈ।

NRI Post Desk · 328 ਦਿਨ ਪਹਿਲਾਂ · ਅੱਪਡੇਟ 328 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਪਿਉ ਨੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ
📷 NRI Post Desk

ਲੰਬੀ (ਨੇਹਾ): ਹਲਕਾ ਲੰਬੀ ਦੇ ਪਿੰਡ ਮਿੱਡਾ ਵਿਚ ਅੱਜ ਇੱਕ ਪਿਤਾ ਵੱਲੋਂ ਆਪਣੀ ਹੀ ਨੌਜਵਾਨ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਕਾਰਨ ਇਲਾਕੇ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਹੈ।

ਸੰਬੰਧਿਤ ਖ਼ਬਰਾਂ

​ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ 18 ਸਾਲਾ ਚਮਨਪ੍ਰੀਤ ਕੌਰ ਵਜੋਂ ਹੋਈ ਹੈ। ਘਟਨਾ ਸਮੇਂ ਅੱਜ ਲੜਕੀ ਆਪਣੇ ਘਰ ਦੇ ਕਮਰੇ ਵਿੱਚ ਬੈੱਡ 'ਤੇ ਸੁੱਤੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਸ ਦੇ ਪਿਤਾ ਪਾਲਾ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ​ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਿਤਾ ਮੌਕੇ ਤੋਂ ਫਰਾਰ ਹੋ ਗਿਆ।

ਸੂਚਨਾ ਮਿਲਣ ’ਤੇ ਥਾਣਾ ਕਬਰਵਾਲਾ ਦੀ ਮੁਖੀ ਹਰਪ੍ਰੀਤ ਕੌਰ ਪੁਲੀਸ ਅਮਲੇ ਸਮੇਤ ਤੁਰੰਤ ਮੌਕੇ ’ਤੇ ਪੁੱਜੇ। ਪੁਲੀਸ ਘਟਨਾ ਦੇ ਅਸਲ ਕਾਰਨਾਂ ਬਾਰੇ ਮ੍ਰਿਤਕਾ ਦੇ ਪਰਿਵਾਰ ਤੋਂ ਜਾਣਕਾਰੀ ਅਤੇ ਬਿਆਨ ਲੈਣ ਵਿੱਚ ਜੁਟੀ ਹੋਈ ਹੈ। ਇਸੇ ਵਿਚਕਾਰ ਚਰਚਾ ਹੈ ਕਿ ਲੜਕੀ ਅਗਾਂਹ ਪੜ੍ਹਨਾ ਚਾਹੁੰਦੀ ਸੀ ਪਰ ਉਸ ਦਾ ਪਿਤਾ ਇਸ ਗੱਲ ਖਿਲਾਫ਼ ਸੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!