ਪਟਿਆਲਾ (ਵਿਕਰਮ ਸਹਿਜਪਾਲ) : ਆਏ ਦਿਨ ਦੇਸ਼ ਵਿੱਚ ਨਬਾਲਿਗ ਬੱਚਿਆਂ ਨਾਲ ਹੋ ਰਹੀ ਅਪਰਾਧਕ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਜ਼ਿਲ੍ਹੇ ਦੇ ਨਾਭਾ ਬਲਾਕ ਦੇ ਪਿੰਡ ਚੌਧਰੀ ਮਾਜਰਾ ਵਿੱਚ ਇੱਕ ਸੌਤਲੇ ਪਿਤਾ ਵੱਲੋਂ ਆਪਣੀ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸ ਨੇ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜਾ ਵਿਆਹ ਕੀਤਾ ਸੀ। ਉਸ ਨੇ ਦੱਸਿਆ ਕਿ ਮੁਲਜ਼ਮ ਕਮਲਜੀਤ ਸਿੰਘ ਉਸ ਦਾ ਦੂਜਾ ਪਤੀ ਹੈ।
ਸੰਬੰਧਿਤ ਖ਼ਬਰਾਂ
ਮੁਲਜ਼ਮ ਪਿਤਾ ਆਪਣੀ 12 ਸਾਲਾਂ ਦੀ ਧੀ ਨਾਲ ਪਿਛਲੇ ਇੱਕ ਸਾਲ ਤੋਂ ਤਲਵਾਰ ਦੀ ਨੋਕ 'ਤੇ ਜਬਰ ਜਨਾਹ ਕਰ ਰਿਹਾ ਸੀ। ਮੁਲਜ਼ਮ ਨੇ ਕਿਸੇ ਨੂੰ ਵੀ ਇਸ ਗੱਲ ਬਾਰੇ ਦੱਸਣ ਤੇ ਪੀੜਤਾ ਅਤੇ ਉਸ ਦੀ ਮਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੰਦਾ ਸੀ। ਬੀਤੀ ਰਾਤ ਪੀੜਤਾ ਨੇ ਹਿੰਮਤ ਕਰਕੇ ਮਾਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਪੀੜਤਾ ਦੀ ਮਾਂ ਮੁਲਜ਼ਮ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਮੁੜ ਕਿਸੇ ਹੋਰ ਨਬਾਲਿਗ ਬੱਚੇ ਨਾਲ ਅਜਿਹੀ ਘਟਨਾ ਨਾ ਵਾਪਰੇ।
ਇਸ ਬਾਰੇ ਦੱਸਦੇ ਹੋਏ ਜਾਂਚ ਅਧਿਕਾਰੀ ਲਾਭ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਫਰਾਰ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਜਾਰੀ ਹੈ। ਜਾਂਚ ਅਧਿਕਾਰੀ ਨੇ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।






