|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨ ਅੰਦੋਲਨ ਨੂੰ ਹੁੰਗਾਰਾ ਮਿਲਣ ਦੇ ਡਰ ਨਾਲ ਦਿੱਲੀ ਪੁਲਸ ਨੇ ਬਾਰਡਰ ਤੇ ਸਖ਼ਤੀ ਵਧਾਈ

ਗਾਜ਼ੀਪੁਰ (ਦੇਵ ਇੰਦਰਜੀਤ) : ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੁਫੀਆ ਸੂਚਨਾ ਮਿਲੀ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਸਿੰਘੂ, ਸਰਹੱਦ ਆਉਣ ਦਾ ਸੱਦਾ ਦਿੱਤਾ ਹੈ ਪਰ ਉਨ੍ਹਾਂ ਦੇ ਪੋਸਟਰਾਂ ’ਚ ਦਿੱਲੀ ਜਾਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਆਖਿਆ ਕਿ ਤਿੰਨੋਂ ਸਰਹੱਦਾਂ- ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਸਾਡੇ ਪੁਲਸ ਮੁਲਾਜ਼ਮ ਤ

NRI Post Desk · 1995 ਦਿਨ ਪਹਿਲਾਂ · ਅੱਪਡੇਟ 1995 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨ ਅੰਦੋਲਨ ਨੂੰ ਹੁੰਗਾਰਾ ਮਿਲਣ ਦੇ ਡਰ ਨਾਲ ਦਿੱਲੀ ਪੁਲਸ ਨੇ ਬਾਰਡਰ ਤੇ ਸਖ਼ਤੀ ਵਧਾਈ
📷 NRI Post Desk

ਗਾਜ਼ੀਪੁਰ (ਦੇਵ ਇੰਦਰਜੀਤ) : ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੁਫੀਆ ਸੂਚਨਾ ਮਿਲੀ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਸਿੰਘੂ, ਸਰਹੱਦ ਆਉਣ ਦਾ ਸੱਦਾ ਦਿੱਤਾ ਹੈ ਪਰ ਉਨ੍ਹਾਂ ਦੇ ਪੋਸਟਰਾਂ ’ਚ ਦਿੱਲੀ ਜਾਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਆਖਿਆ ਕਿ ਤਿੰਨੋਂ ਸਰਹੱਦਾਂ- ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਸਾਡੇ ਪੁਲਸ ਮੁਲਾਜ਼ਮ ਤਾਇਨਾਤ ਹਨ ਅਤੇ ਅਸੀਂ ਆਪਣੀ ਸੁਰੱਖਿਆ ਵਿਵਸਥਾ ਹੋਰ ਸਖ਼ਤ ਕਰ ਦਿੱਤੀ ਹੈ। ਸੀਨੀਅਰ ਜ਼ਿਲ੍ਹਾ ਡੀ. ਐੱਸ. ਪੀ. ਨੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੇਖਿਆ ਕਿ ਸਥਿਤੀ ਸ਼ਾਂਤੀਪੁੂਰਨ ਬਣੀ ਹੋਈ ਹੈ। ਸਾਵਧਾਨੀ ਵਜੋਂ ਉਨ੍ਹਾਂ ਨੂੰ ਬੈਰੀਕੇਡਾਂ ਨਾਲ ਭਾਰੀ ਸੁਰੱਖਿਆ ਤਾਇਨਾਤੀ ਕਰਨ ਲਈ ਕਿਹਾ ਗਿਆ ਹੈ।

ਸੰਬੰਧਿਤ ਖ਼ਬਰਾਂ

ਦਿੱਲੀ ਪੁਲਸ ਨੇ ਵੀਰਵਾਰ ਯਾਨੀ ਕਿ ਅੱਜ ਦਿੱਲੀ ਦੀਆਂ ਸਰਹੱਦਾਂ ’ਤੇ ਪੁਲਸ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪੁਲਸ ਨੂੰ ਖ਼ੁੁਫੀਆ ਸੂਚਨਾ ਮਿਲੀ ਹੈ ਕਿ ਕਰੀਬ 50 ਹਜ਼ਾਰ ਕਿਸਾਨ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਦਾਖ਼ਲ ਹੋਣ ਦੀ ਯੋਜਨਾ ਬਣਾ ਰਹੇ ਹਨ। ਹਾਲਾਂਕਿ ਇਸ ਬਾਬਤ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਯੋਜਨਾ ਨਹੀਂ ਹੈ।

ਕਿਸਾਨ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 6 ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਡਟੇ ਹੋਏ ਹਨ। ਕਿਸਾਨ ਚਾਹੁੰਦੇ ਹਨ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ। ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ 11ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਅਜੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!