|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜੇ ਨਾਗਰਿਕਤ ਸੋਧ ਬਿੱਲ ਪਾਸ ਹੁੰਦਾ ਹੈ ਤਾਂ ਅਮਿਤ ਸ਼ਾਹ 'ਤੇ ਲਾਉਣੀ ਚਾਹੀਦੀ ਪਾਬੰਦੀ - US ਕਮਿਸ਼ਨ

ਵਾਸ਼ਿੰਗਟਨ ਡੈਸਕ (Vikram Sehajpal) : ਕੌਮਾਂਤਰੀ ਧਾਰਮਿਕ ਆਜ਼ਾਦੀ ਤੇ ਅਮਰੀਕੀ ਕਮਿਸ਼ਨ (ਯੂਐੱਸਸੀਆਈਆਰਐੱਫ਼) ਨੇ ਕਿਹਾ ਕਿ ਨਾਗਰਿਕਤ ਸੋਧ ਬਿੱਲ ਗ਼ਲਤ ਦਿਸ਼ਾ ਵਿੱਚ ਵਧਾਇਆ ਗਿਆ ਇੱਕ ਖ਼ਤਰਨਾਕ ਕਦਮ ਹੈ। ਜੇਕਰ ਇਹ ਬਿੱਲ ਸੰਸਦ ਵਿੱਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖ਼ਿਲਾਫ਼ ਪਾਬੰਦੀ ਲਾਉਣੀ ਚਾਹੀਦੀ ਹੈ।ਯੂਐੱਸਸੀਆਈਆਰਐੱਫ਼ ਨੇ ਸੋਮਵਾਰ ਨੂੰ ਇੱਕ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : ਕੌਮਾਂਤਰੀ ਧਾਰਮਿਕ ਆਜ਼ਾਦੀ ਤੇ ਅਮਰੀਕੀ ਕਮਿਸ਼ਨ (ਯੂਐੱਸਸੀਆਈਆਰਐੱਫ਼) ਨੇ ਕਿਹਾ ਕਿ ਨਾਗਰਿਕਤ ਸੋਧ ਬਿੱਲ ਗ਼ਲਤ ਦਿਸ਼ਾ ਵਿੱਚ ਵਧਾਇਆ ਗਿਆ ਇੱਕ ਖ਼ਤਰਨਾਕ ਕਦਮ ਹੈ। ਜੇਕਰ ਇਹ ਬਿੱਲ ਸੰਸਦ ਵਿੱਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖ਼ਿਲਾਫ਼ ਪਾਬੰਦੀ ਲਾਉਣੀ ਚਾਹੀਦੀ ਹੈ।ਯੂਐੱਸਸੀਆਈਆਰਐੱਫ਼ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਲੋਕ ਸਭਾ ਵਿੱਚ ਬਿੱਲ ਦਾ ਪਾਸ ਹੋਣਾ ਬਹੁਤ ਚਿੰਤਾ ਵਾਲੀ ਗੱਲ ਹੈ।

ਲੋਕ ਸਭਾ ਵਿੱਚ ਨਾਗਰਿਕਤਾ ਸੋਧ ਬਿੱਲ ਨੂੰ ਮੰਜੂਰੀ ਦੇ ਦਿੱਤੀ ਜਿਸ ਵਿੱਚ ਅਫ਼ਗ਼ਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਦੇ ਧਾਰਮਿਕ ਅਤਿਆਚਾਰ ਦੇ ਕਰਕੇ 31 ਦਸੰਬਰ 2014 ਤੱਕ ਭਾਰਤ ਵਿੱਚ ਆਏ ਹਿੰਦੂ, ਸਿੱਖ, ਬੁੱਧ, ਜੈਨ, ਪਾਰਸੀ ਤੇ ਇਸਾਈ ਭਾਈਚਾਰੇ ਦੇ ਲੋਕਾਂ ਨੇ ਭਾਰਤੀ ਨਾਗਰਿਕਤਾ ਲਈ ਅਰਜ਼ੀ ਦੇਣ ਦੇ ਯੋਗ ਬਣਾਉਣ ਦਾ ਪ੍ਰਬੰਧ ਹੈ।

ਸੰਬੰਧਿਤ ਖ਼ਬਰਾਂ

ਕੌਮਾਂਤਰੀ ਧਾਰਮਿਕ ਆਜ਼ਾਦੀ ਤੇ ਅਮਰੀਕੀ ਕਮਿਸ਼ਨ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ CAB ਪ੍ਰਵਾਸੀਆਂ ਲਈ ਨਾਗਰਿਕਤਾ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਦਾ ਹੈ, ਹਾਲਾਂਕਿ ਇਸ ਵਿਚ ਮੁਸਲਿਮ ਭਾਈਚਾਰੇ ਦਾ ਜ਼ਿਕਰ ਨਹੀਂ ਹੈ।

ਇਸ ਤਰ੍ਹਾਂ, ਬਿੱਲ ਧਰਮ ਦੇ ਅਧਾਰ 'ਤੇ ਨਾਗਰਿਕਤਾ ਲਈ ਕਾਨੂੰਨੀ ਮਾਪਦੰਡ ਤਹਿ ਕਰਦਾ ਹੈ। ਉਸਨੇ ਕਿਹਾ, ‘CAB ਗਲਤ ਦਿਸ਼ਾ ਵੱਲ ਇਕ ਖ਼ਤਰਨਾਕ ਕਦਮ ਹੈ। ਇਹ ਧਰਮ ਨਿਰਪੱਖ ਬਹੁਲਵਾਦ ਦੇ ਭਾਰਤ ਦੇ ਅਮੀਰ ਇਤਿਹਾਸ ਅਤੇ ਭਾਰਤੀ ਸੰਵਿਧਾਨ ਦਾ ਖੰਡਨ ਕਰਦਾ ਹੈ, ਜੋ ਕਾਨੂੰਨ ਦੇ ਸਾਹਮਣੇ ਬਰਾਬਰਤਾ ਦੀ ਗਰੰਟੀ ਦੇਣ ਲਈ ਧਾਰਮਿਕ ਵਿਤਕਰੇ ਤੋਂ ਉੱਪਰ ਉੱਠਦਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!