|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਿਰੋਜ਼ਪੁਰ ਤੇ ਮੋਗਾ ਕੋਰਟ ਕੰਪਲਕੈਸ ਨੂੰ ਮਿਲੀ RDX ਨਾਲ ਉਡਾਉਣ ਦੀ ਧਮਕੀ

ਮੋਗਾ (ਨੇਹਾ): ਮੋਗਾ ਅਤੇ ਫਿਰੋਜ਼ਪੁਰ ਵਿੱਚ ਅਦਾਲਤ ਨੂੰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਫਿਰੋਜ਼ਪੁਰ ਵਿੱਚ ਪ੍ਰਸ਼ਾਸਨ ਵੱਲੋਂ ਬੰਬ ਦੀ ਖਬਰ ਕਾਰਨ ਕਚਿਹਰੀ ਦੇ ਸਾਰੇ ਗੇਟ ਬੰਦ ਕਰਵਾਏ ਗਏ। ਪ੍ਰਸ਼ਾਸਨ ਨੇ ਸਟਾਫ ਅਤੇ ਵਕੀਲਾਂ ਸਮੇਤ ਹੋਰ ਅਮਲੇ ਨੂੰ ਕਚਿਹਰੀ ਖਾਲੀ ਕਰਨ ਲਈ ਕਿਹਾ ਹੈ ਅਤੇ 1 ਵਜੇ ਤੱਕ ਕਚਿਹਰੀ ਬੰਦ ਕੀਤੇ ਜਾਣ ਦੀ ਹੁਕਮ ਜਾ

NRI Post Desk · 325 ਦਿਨ ਪਹਿਲਾਂ · ਅੱਪਡੇਟ 325 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਿਰੋਜ਼ਪੁਰ ਤੇ ਮੋਗਾ ਕੋਰਟ ਕੰਪਲਕੈਸ ਨੂੰ ਮਿਲੀ RDX ਨਾਲ ਉਡਾਉਣ ਦੀ ਧਮਕੀ
📷 NRI Post Desk

ਮੋਗਾ (ਨੇਹਾ): ਮੋਗਾ ਅਤੇ ਫਿਰੋਜ਼ਪੁਰ ਵਿੱਚ ਅਦਾਲਤ ਨੂੰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਫਿਰੋਜ਼ਪੁਰ ਵਿੱਚ ਪ੍ਰਸ਼ਾਸਨ ਵੱਲੋਂ ਬੰਬ ਦੀ ਖਬਰ ਕਾਰਨ ਕਚਿਹਰੀ ਦੇ ਸਾਰੇ ਗੇਟ ਬੰਦ ਕਰਵਾਏ ਗਏ। ਪ੍ਰਸ਼ਾਸਨ ਨੇ ਸਟਾਫ ਅਤੇ ਵਕੀਲਾਂ ਸਮੇਤ ਹੋਰ ਅਮਲੇ ਨੂੰ ਕਚਿਹਰੀ ਖਾਲੀ ਕਰਨ ਲਈ ਕਿਹਾ ਹੈ ਅਤੇ 1 ਵਜੇ ਤੱਕ ਕਚਿਹਰੀ ਬੰਦ ਕੀਤੇ ਜਾਣ ਦੀ ਹੁਕਮ ਜਾਰੀ ਕੀਤੇ ਗਏ ਹਨ।

ਸੰਬੰਧਿਤ ਖ਼ਬਰਾਂ

ਉਧਰ ਮੋਗਾ ਅਦਾਲਤ ਨੂੰ ਵੀ ਕਥਿਤ ਤੌਰ ’ਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਕਾਰਨ ਸਥਾਨਕ ਅਦਾਲਤ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾਂ ਅਦਾਲਤ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਅਦਾਲਤ ਨਾਲ ਜੁੜੀਆਂ ਇਮਾਰਤਾਂ ਦੀ ਪੂਰੀ ਤਲਾਸ਼ੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਤਲਾਸ਼ੀ ਲਈ ਡਾਗ ਸਕੂਐਡ ਸੱਦੀ ਗਈ ਹੈ । ਜਿਲ੍ਹਾ ਪੁਲੀਸ ਮੁਖੀ ਅਜੇ ਗਾਂਧੀ ਤੇ ਹੋਰ ਸੀਨੀਅਰ ਅਧਿਕਾਰੀ ਮੌਕੇ ਉੱਤੇ ਪੁੱਜ ਗਏ ਹਨ। ਇਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਧਾਰਮਿਕ ਸਥਾਨਾਂ ਤੋਂ ਇਲਾਵਾ ਹੋਰ ਅਦਾਲਤਾਂ ਅਤੇ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ ਪਰ ਜਾਂਚ ਦੌਰਾਨ ਕੁਝ ਵੀ ਸਾਹਮਣੇ ਨਹੀਂ ਆ ਸਕਿਆ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਫਿਰੋਜ਼ਪੁਰ ਤੇ ਮੋਗਾ ਕੋਰਟ ਕੰਪਲਕੈਸ ਨੂੰ ਮਿਲੀ RDX ਨਾਲ ਉਡਾਉਣ ਦੀ ਧਮਕੀ — NRI Post