|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਵਾਪਰਿਆ ਵੱਡਾ ਟਰੱਕ ਹਾਦਸਾ, ਜਿਉਂਦਾ ਸੜਿਆ ਪੰਜਾਬੀ ਡਰਾਈਵਰ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਬੀਤੇ ਦਿਨ ਕੈਨੇਡਾ ਦੇ ਡੈਲਟਾਪੋਰਟ ਦੇ ਰਾਹ 'ਤੇ ਸਵੇਰੇ 09:45 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦਰਦਨਾਕ ਟਰੱਕ ਹਾਦਸੇ ਵਿੱਚ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ। ਸੂਤਰਾਂ ਮੁਤਾਬਿਕ ਰਾਜਵਿੰਦਰ ਸਿੰਘ ਸਿੱਧੂ ਟਰੱਕ ਲੈ ਕੇ ਜਾ ਰਿਹਾ ਸੀ ਕਿ ਅਗਿਉਂ ਆ ਰਿਹਾ ਟਰੱਕ ਉਸ ਦੇ ਟਰੱਕ ਨਾਲ ਸਿੱਧਾ ਆ ਟਕਰਾਇਆ। ਹਾਦਸੇ ਤੋਂ ਬਾਅਦ ਉਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਬੀਤੇ ਦਿਨ ਕੈਨੇਡਾ ਦੇ ਡੈਲਟਾਪੋਰਟ ਦੇ ਰਾਹ 'ਤੇ ਸਵੇਰੇ 09:45 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦਰਦਨਾਕ ਟਰੱਕ ਹਾਦਸੇ ਵਿੱਚ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ। ਸੂਤਰਾਂ ਮੁਤਾਬਿਕ ਰਾਜਵਿੰਦਰ ਸਿੰਘ ਸਿੱਧੂ ਟਰੱਕ ਲੈ ਕੇ ਜਾ ਰਿਹਾ ਸੀ ਕਿ ਅਗਿਉਂ ਆ ਰਿਹਾ ਟਰੱਕ ਉਸ ਦੇ ਟਰੱਕ ਨਾਲ ਸਿੱਧਾ ਆ ਟਕਰਾਇਆ। ਹਾਦਸੇ ਤੋਂ ਬਾਅਦ ਉਸ ਦੇ ਟਰੱਕ ਨੂੰ ਅੱਗ ਲੱਗ ਗਈ।

ਸੰਬੰਧਿਤ ਖ਼ਬਰਾਂ

ਟਰੱਕ ਚਾਲਕ ਰਾਜਿੰਦਰ ਸਿੰਘ ਸਿੱਧੂ ਦੀਆਂ ਦੋਵੇਂ ਲੱਤਾਂ ਸੀਟ ਵਿਚ ਫਸ ਜਾਣ ਕਾਰਨ ਉਹ ਟਰੱਕ ਵਿੱਚੋਂ ਬਾਹਰ ਹੀ ਨਹੀਂ ਨਿਕਲ ਸਕਿਆ ਅਤੇ ਉਸ ਦੀ ਮੌਕੇ ਤੇ ਹੀ ਜਿਉਂਦਾ ਸੜ ਗਿਆ। ਭਿਆਨਕ ਅੱਗ ਲੱਗਣ ਕਾਰਨ ਟਰੱਕ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਟਰੱਕ ਚਾਲਕ ਦਾ ਪਿਛੋਕੜ ਭਾਰਤ ਦੇ ਸੂਬੇ ਰਾਜਸਥਾਨ ਨਾਲ ਸੀ। ਉਸ ਦਾ ਨਾਂ ਰਾਜਵਿੰਦਰ ਸਿੰਘ ਸਿੱਧੂ ਸੀ ਜਿਸ ਨੇ ਪਿਛਲੇ ਦੋ ਕੁ ਸਾਲ ਦੇ ਸਮੇਂ ਤੋਂ ਆਪਣਾ ਖੁਦ ਦਾ ਟਰੱਕ ਲੈ ਕੇ ਚਲਾਉਣਾ ਸ਼ੁਰੂ ਕੀਤਾ ਸੀ ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!