|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਤਵਾਦੀਆਂ ਅਤੇ ਸੁਰੱਖਿਆ ਬਲਾਂ 'ਚ ਮੁਕਾਬਲਾ, 1 ਅੱਤਵਾਦੀ ਢੇਰ, 2 ਜਵਾਨ ਸ਼ਹੀਦ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਮਣੇ ਆਈ ਹੈ ।ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਨੂੰ ਘੇਰਿਆ ਗਿਆ। ਇਲਾਕੇ 'ਚ ਕਿੰਨੇ ਅੱਤਵਾਦ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਤਵਾਦੀਆਂ ਅਤੇ ਸੁਰੱਖਿਆ ਬਲਾਂ 'ਚ ਮੁਕਾਬਲਾ, 1 ਅੱਤਵਾਦੀ ਢੇਰ, 2 ਜਵਾਨ ਸ਼ਹੀਦ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਮਣੇ ਆਈ ਹੈ ।ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਨੂੰ ਘੇਰਿਆ ਗਿਆ। ਇਲਾਕੇ 'ਚ ਕਿੰਨੇ ਅੱਤਵਾਦੀ ਮੌਜੂਦ ਹਨ, ਇਸ ਦੀ ਕੋਈ ਜਾਣਕਾਰੀ ਨਹੀਂ ਹੈ ।

ਸੰਬੰਧਿਤ ਖ਼ਬਰਾਂ

ਜਦੋਂ ਸੁਰੱਖਿਆ ਬਲਾਂ ਨੇ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦਾ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਮੂੰਹਤੋੜ ਜਵਾਬ ਦਿੱਤਾ ਅਤੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਲਗਾਤਾਰ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!