|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਗਨੀਵੀਰ ਜਵਾਨ ਨੂੰ ਅੰਤਿਮ ਸਲਾਮ- ਪਿੰਡ 'ਚ ਸੋਗ ਦੀ ਲਹਿਰ!

ਫਿਰੋਜ਼ਪੁਰ (ਪਾਇਲ): ਦੱਸ ਦਇਏ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਲੋਹਗੜ੍ਹ ਦੇ ਨੌਜਵਾਨ ਅਗਨੀਵੀਰ ਜਸ਼ਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਪੂਰੇ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਜਸ਼ਨਪ੍ਰੀਤ ਸਿੰਘ ਦੇ ਘਰ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ

NRI Post Desk · 374 ਦਿਨ ਪਹਿਲਾਂ · ਅੱਪਡੇਟ 374 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਗਨੀਵੀਰ ਜਵਾਨ ਨੂੰ ਅੰਤਿਮ ਸਲਾਮ- ਪਿੰਡ 'ਚ ਸੋਗ ਦੀ ਲਹਿਰ!
📷 NRI Post Desk

ਫਿਰੋਜ਼ਪੁਰ (ਪਾਇਲ): ਦੱਸ ਦਇਏ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਲੋਹਗੜ੍ਹ ਦੇ ਨੌਜਵਾਨ ਅਗਨੀਵੀਰ ਜਸ਼ਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਪੂਰੇ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਜਸ਼ਨਪ੍ਰੀਤ ਸਿੰਘ ਦੇ ਘਰ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਦੁਖੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਜਿਸ ਦੌਰਾਨ ਜਸ਼ਨਪ੍ਰੀਤ ਸਿੰਘ ਦੇ ਅਚਾਨਕ ਚਲੇ ਜਾਣ ਨਾਲ ਪੂਰੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਸੰਬੰਧਿਤ ਖ਼ਬਰਾਂ

ਜਿਸ ਸੰਬੰਧ 'ਚ ਆਸ਼ੂ ਬੰਗੜ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਸ਼ਨਪ੍ਰੀਤ ਸਿੰਘ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕੀਤੀ ਹੈ, ਇਸ ਲਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਸ਼ਹੀਦ ਦੇ ਪਰਿਵਾਰ ਦੀ ਪੂਰੀ ਮਦਦ ਕਰੇ। ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਜਸ਼ਨਪ੍ਰੀਤ ਸਿੰਘ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਯੋਗ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪਰਿਵਾਰ ਦੇ ਸਨਮਾਨ ਅਤੇ ਸਹਾਇਤਾ ਲਈ ਹੋਰ ਵਿੱਤੀ ਅਤੇ ਹਰ ਤਰ੍ਹਾਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਅਗਨੀਵੀਰ ਜਵਾਨ ਨੂੰ ਅੰਤਿਮ ਸਲਾਮ- ਪਿੰਡ 'ਚ ਸੋਗ ਦੀ ਲਹਿਰ! — NRI Post