|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ ਹਿੰਸਾ: ਇਨ੍ਹਾਂ ਕਿਸਾਨ ਆਗੂਆਂ ਖ਼ਿਲਾਫ਼ ਜਾਰੀ ਕੀਤੇ ਗਏ ਲੁਕਆਊਟ ਨੋਟਿਸ

ਨਵੀਂ ਦਿੱਲੀ (ਦੇਵ ਇੰਦਰਜੀਤ) : ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਅਤੇ ਟ੍ਰੈਕਟਰ ਪਰੇਡ ਮਾਰਚ ਮੌਕੇ ਨਿਰਧਾਰਿਤ ਰੂਟ ਦੀ ਉਲੰਘਣਾ ਲਈ ਦਿੱਲੀ ਦੇ ਪੁਲੀਸ ਕਮਿਸ਼ਨਰ ਐੱਸ.ਐੱਨ.ਸ੍ਰੀਵਾਸਤਵ ਨੇ ਕਿਹਾ, ‘ਦਿੱਲੀ ਪੁਲੀਸ ਨੇ ਟਰੈਕਟਰ ਪਰੇਡ ਮਾਰਚ ਦੌਰਾਨ ਹੋਈ ਹਿੰਸਾ ਮਾਮਲੇ ਵਿੱਚ ਦਰਜ ਐੱਫ.ਆਈ.ਆਰ. ਵਿੱਚ ਨਾਮਜ਼ਦ ਕੀਤੇ ਕਿਸਾਨ ਆਗੂਆਂ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕਰ

NRI Post Desk · 2127 ਦਿਨ ਪਹਿਲਾਂ · ਅੱਪਡੇਟ 2127 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਹਿੰਸਾ: ਇਨ੍ਹਾਂ ਕਿਸਾਨ ਆਗੂਆਂ ਖ਼ਿਲਾਫ਼ ਜਾਰੀ ਕੀਤੇ ਗਏ ਲੁਕਆਊਟ ਨੋਟਿਸ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ) : ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਅਤੇ ਟ੍ਰੈਕਟਰ ਪਰੇਡ ਮਾਰਚ ਮੌਕੇ ਨਿਰਧਾਰਿਤ ਰੂਟ ਦੀ ਉਲੰਘਣਾ ਲਈ ਦਿੱਲੀ ਦੇ ਪੁਲੀਸ ਕਮਿਸ਼ਨਰ ਐੱਸ.ਐੱਨ.ਸ੍ਰੀਵਾਸਤਵ ਨੇ ਕਿਹਾ, ‘ਦਿੱਲੀ ਪੁਲੀਸ ਨੇ ਟਰੈਕਟਰ ਪਰੇਡ ਮਾਰਚ ਦੌਰਾਨ ਹੋਈ ਹਿੰਸਾ ਮਾਮਲੇ ਵਿੱਚ ਦਰਜ ਐੱਫ.ਆਈ.ਆਰ. ਵਿੱਚ ਨਾਮਜ਼ਦ ਕੀਤੇ ਕਿਸਾਨ ਆਗੂਆਂ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕਰ ਦਿੱਤੇ ਹਨ।’ ਸ੍ਰੀਵਾਸਵਤ ਨੇ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਉਹਨਾਂ ਦਸਿਆ ਕੀ ਇਰਾਦਾ ਕਤਲ, ਦੰਗਾ ਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਦਰਜ ਕੇਸਾਂ ਵਿੱਚ ਰਾਕੇਸ਼ ਟਿਕੈਤ, ਯੋਗੇਂਦਰ ਯਾਦਵ, ਮੇਧਾ ਪਾਟੇਕਰ ਸਮੇਤ 37 ਕਿਸਾਨ ਆਗੂਆਂ ਦੇ ਨਾਮ ਸ਼ਾਮਲ ਹਨ। ਹੋਰਨਾਂ ਆਗੂਆਂ ਵਿੱਚ ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਕੁਲਵੰਤ ਸਿੰਘ ਸੰਧੂ, ਸਤਨਾਮ ਸਿੰਘ ਪੰਨੂ, ਜੋਗਿੰਦਰ ਸਿੰਘ ਉਗਰਾਹਾਂ, ਸੁਰਜੀਤ ਸਿੰਘ ਫੂਲ, ਜਗਜੀਤ ਸਿੰਘ ਡੱਲੇਵਾਲ, ਬਲਬੀਰ ਸਿੰਘ ਰਾਜੇਵਾਲ ਤੇ ਹਰਿੰਦਰ ਸਿੰਘ ਲੱਖੋਵਾਲ ਦੇ ਨਾਮ ਸ਼ਾਮਲ ਹਨ। ਪੁਲੀਸ ਮੁਖੀ ਨੇ ਕਿਹਾ ਕਿ ਦਿੱਲੀ ਪੁਲੀਸ ਨੇ ਜ਼ਾਬਤੇ ਵਿੱਚ ਰਹਿੰਦਿਆਂ ਪੂਰੇ ਹੋਸ਼ੋ-ਹਵਾਸ ਨਾਲ ਕੰਮ ਲੈਂਦਿਆਂ ਹਾਲਾਤ ਨਾਲ ਸਫ਼ਲਤਾਪੂਰਵਕ ਸਿੱਝਿਆ ਹੈ। ਪੁਲੀਸ ਮੁਖੀ ਨੇ ਕਿਹਾ ਕਿ ਆਉਂਦੇ ਦਿਨ ਵਧੇਰੇ ਚੁਣੌਤੀਪੂਰਨ ਹੋਣਗੇ ਲਿਹਾਜ਼ਾ ਅਮਲਾ ਪੂਰੀ ਤਰ੍ਹਾਂ ਚੌਕਸ ਰਹੇ।

ਇਸ ਦੌਰਾਨ ਦਿੱਲੀ ਪੁਲੀਸ ਨੇ ਸਵਰਾਜ ਇੰਡੀਆ ਦੇ ਆਗੂ ਯੋਗੇਂਦਰ ਯਾਦਵ ਤੇ ਬਲਬੀਰ ਸਿੰਘ ਰਾਜੇਵਾਲ ਸਮੇਤ 20 ਦੇ ਕਰੀਬ ਕਿਸਾਨ ਆਗੂਆਂ ਨੂੰ ਵੱਖਰੇ ਤੌਰ ’ਤੇ ਨੋਟਿਸ ਜਾਰੀ ਕੀਤੇ ਹਨ। ਕਿਸਾਨ ਆਗੂਆਂ ਨੂੰ ਇਨ੍ਹਾਂ ਕਾਨੂੰਨੀ ਨੋਟਿਸਾਂ ਦਾ ਜਵਾਬ ਦੇਣ ਲਈ 3 ਦਿਨ ਦਾ ਸਮਾਂ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!