|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਪੰਜਾਬੀ ਫ਼ਿਲਮ SHOOTER ਦੇ ਪ੍ਰੋਡਿਊਸਰ ਕੇਵੀ ਢਿੱਲੋਂ ਵਿਰੁੱਧ FIR ਦਰਜ

ਚੰਡੀਗੜ੍ਹ (Nri Media) : ਗੈਂਗਸਟਰ ਸੁੱਖਾ ਕਾਹਲਵਾਂ ਦੀ ਜਿੰਦਗੀ 'ਤੇ ਆਧਾਰਿਤ ਫ਼ਿਲਮ 'ਸ਼ੂਟਰ' ਦੇ ਪ੍ਰੋਡਿਊਸਰ ਕੇਵੀ ਢਿੱਲੋਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ IPC ਦੀ ਧਾਰਾ 153, 153A,153B, 160, 107, 505 ਤਹਿਤ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ 'ਤੇ ਬਣੀ ਫ਼ਿਲਮ 'ਸ਼ੂਟਰ' 'ਤੇ ਕੈਪਟਨ ਅਮਰਿੰਦਰ ਨੇ ਪਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (Nri Media) : ਗੈਂਗਸਟਰ ਸੁੱਖਾ ਕਾਹਲਵਾਂ ਦੀ ਜਿੰਦਗੀ 'ਤੇ ਆਧਾਰਿਤ ਫ਼ਿਲਮ 'ਸ਼ੂਟਰ' ਦੇ ਪ੍ਰੋਡਿਊਸਰ ਕੇਵੀ ਢਿੱਲੋਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ IPC ਦੀ ਧਾਰਾ 153, 153A,153B, 160, 107, 505 ਤਹਿਤ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ 'ਤੇ ਬਣੀ ਫ਼ਿਲਮ 'ਸ਼ੂਟਰ' 'ਤੇ ਕੈਪਟਨ ਅਮਰਿੰਦਰ ਨੇ ਪਾਬੰਦੀ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਸਨ। ਜ਼ਿਕਰਯੋਗ ਹੈ ਕਿ ਕੁਝ ਸਮੇਂ ਬਾਅਦ ਹੀ ਫ਼ਿਲਮ ਦੇ ਨਿਰਮਾਤਾ ਅਤੇ ਪ੍ਰੋਮੋਟਰ ਕੇਵੀ ਢਿੱਲੋਂ ਵਿਰੁੱਧ ਮੋਹਾਲੀ ਵਿੱਚ ਐੱਫਆਈਆਰ ਦਰਜ ਹੋ ਗਈ।

ਸੰਬੰਧਿਤ ਖ਼ਬਰਾਂ

ਐੱਫਆਈਆਰ ਵਿੱਚ ਕਿਹਾ ਗਿਆ ਹੈ ਕਿ ਫ਼ਿਲਮ 'ਸ਼ੂਟਰ' ਨੌਜਵਾਨਾਂ ਨੂੰ ਭੜਕਾ ਸਕਦੀ ਹੈ ਅਤੇ ਹਥਿਆਰ ਚੁੱਕਣ 'ਤੇ ਮਜ਼ਬੂਰ ਕਰ ਸਕਦੀ ਹੈ, ਜਿਸ ਕਰਕੇ ਸ਼ਾਂਤੀ ਨੂੰ ਖ਼ਤਰਾ ਹੈ।ਦੱਸ ਦਈਏ ਕਿ ਗੈਂਗਸਟਰ ਵਿੱਕੀ ਗੌਂਡਰ ਅਤੇ ਉਸ ਦੇ ਸਾਥੀਆਂ ਨੇ ਕਾਹਲਵਾਂ ਨੂੰ 21 ਜਨਵਰੀ 2015 ਨੂੰ ਗੋਲੀਆਂ ਨਾਲ ਮਾਰ ਦਿੱਤਾ ਸੀ।

ਕਾਹਲਵਾਂ ਨੂੰ ਜਲੰਧਰ 'ਚ ਇੱਕ ਕੇਸ ਦੀ ਸੁਣਵਾਈ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਲਿਜਾਇਆ ਜਾ ਰਿਹਾ ਸੀ। ਕਾਹਲਵਾਂ ਉੱਪਰ ਕਤਲ, ਅਗਵਾ ਤੇ ਫਿਰੌਤੀ ਵਰਗੇ ਕਈ ਮਾਮਲੇ ਚੱਲ ਰਹੇ ਸਨ।ਇਸ ਫ਼ਿਲਮ ਵਿੱਚ 20 ਸਾਲਾ ਸੁੱਖਾ ਕਾਹਲਵਾਂ ਦਾ ਕਿਰਦਾਰ ਅਦਾਕਾਰ ਜੈ ਰੰਧਾਵਾ ਨੇ ਨਿਭਾਇਆ ਹੈ। ਫ਼ਿਲਮ ਦੇ ਟ੍ਰੇਲਰ ਵਿੱਚ ਜੈ ਰੰਧਾਵਾ (ਸੁੱਖਾ ਕਾਹਲਵਾਂ) ਲੋਕਾਂ ਤੇ ਪੁਲਿਸ ਵਾਲਿਆਂ 'ਤੇ ਗੋਲੀਆਂ ਚਲਾਉਂਦਾ ਤੇ ਗਾਲਾਂ ਕੱਢਦਾ ਹੈ। 18 ਜਨਵਰੀ ਨੂੰ ਫ਼ਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ ਸੀ ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!