|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ ਪਹੁੰਚੇ ਕਿਸਾਨਾਂ ਤੇ ਵੱਖ ਵੱਖ ਧਰਾਵਾਂ ਦੇ ਤਹਿਤ ਐਫ. ਆਈ. ਆਰ. ਦਰਜ਼

ਨਵੀਂ ਦਿੱਲੀ ( ਐਨ. ਆਰ. ਆਈ .ਮੀਡਿਆ):- ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ਸਿੰਘੁ ਬਾਰਡਰ ‘ਤੇ ਹੋਏ ਪ੍ਰਦਰਸ਼ਨ ਨੂੰ ਲੈ ਕੇ ਦੰਗੇ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਵੱਖ-ਵੱਖ ਧਾਰਾਵਾਂ ਵਿੱਚ ਐਫਆਈਆਰ ਦਰਜ ਕੀਤੀ ਹੈ । ਦਿੱਲੀ ਦੇ ਅਲੀਪੁਰ ਥਾਣੇ ਵਿੱਚ ਧਾਰਾ 186, 353, 332, 323, 147, 148, 149, 279, 337, 188, 269, ਅਤੇ 3 PDPP ਐਕ

NRI Post Desk · 2186 ਦਿਨ ਪਹਿਲਾਂ · ਅੱਪਡੇਟ 2186 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਪਹੁੰਚੇ ਕਿਸਾਨਾਂ ਤੇ ਵੱਖ ਵੱਖ ਧਰਾਵਾਂ ਦੇ ਤਹਿਤ ਐਫ. ਆਈ. ਆਰ. ਦਰਜ਼
📷 NRI Post Desk

ਨਵੀਂ ਦਿੱਲੀ ( ਐਨ. ਆਰ. ਆਈ .ਮੀਡਿਆ):- ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ਸਿੰਘੁ ਬਾਰਡਰ ‘ਤੇ ਹੋਏ ਪ੍ਰਦਰਸ਼ਨ ਨੂੰ ਲੈ ਕੇ ਦੰਗੇ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਵੱਖ-ਵੱਖ ਧਾਰਾਵਾਂ ਵਿੱਚ ਐਫਆਈਆਰ ਦਰਜ ਕੀਤੀ ਹੈ । ਦਿੱਲੀ ਦੇ ਅਲੀਪੁਰ ਥਾਣੇ ਵਿੱਚ ਧਾਰਾ 186, 353, 332, 323, 147, 148, 149, 279, 337, 188, 269, ਅਤੇ 3 PDPP ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ ,ਇਹ ਐਫਆਈਆਰ ਅਲੀਪੁਰ ਥਾਣੇ ਵਿੱਚ ਦਰਜ ਕੀਤੀ ਗਈ ਹੈ। ਇਹ ਐਫਆਈਆਰ ਅਣਪਛਾਤੇ ਲੋਕਾਂ ਖਿਲਾਫ ਦਰਜ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਦਿੱਲੀ ਵਿੱਚ ਦਾਖਲੇ ਦੇ ਤਿੰਨ ਮਾਰਗਾਂ ‘ਤੇ ਡੇਰਾ ਲਾ ਕੇ ਬੈਠੇ ਹੋਏ ਹਨ ਅਤੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਪ੍ਰਦਰਸ਼ਨ ਕਰਨ ਲਈ ਅੜੇ ਹੋਏ ਹਨ । ਸਰਕਾਰ ਵੱਲੋਂ ਕਿਸਾਨਾਂ ਨੂੰ ਬੁਰਾੜੀ ਦੇ ਮੈਦਾਨ ਵਿੱਚ ਧਰਨਾ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਸੀ, ਪਰ ਕਿਸਾਨਾਂ ਵੱਲੋਂ ਉਹ ਠੁਕਰਾ ਦਿੱਤੀ ਗਈ।

ਕਿਸਾਨਾਂ ਦਾ ਕਹਿਣਾ ਹੈ ਕਿ ਬੁਰਾੜੀ ਦਾ ਮੈਦਾਨ ਇੱਕ ਓਪਨ ਜੇਲ੍ਹ ਦੀ ਤਰ੍ਹਾਂ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਇਹ ਕਾਲੇ ਖੇਤੀ ਕਾਨੂੰਨ ਵਾਪਿਸ ਨਹੀਂ ਲੈਂਦੀ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ 27 ਨਵੰਬਰ ਨੂੰ ਜਦੋਂ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!