|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਦੀ ਸੁਪਰਮਾਰਕਿਟ ‘ਚ ਫਾਇਰਿੰਗ ਪੁਲਿਸ ਅਧਿਕਾਰੀ ਸਣੇ ਕਈ ਲੋਕਾਂ ਦੀ ਮੌਤ

ਅਮਰੀਕਾ,(ਦੇਵ ਇੰਦਰਜੀਤ) :ਪੁਲਿਸ ਮੁਤਾਬਿਕ ਘਟਨਾ ਬੋਲਡਰ ਦੀ ਇਕ ਸੁਪਰਮਾਰਕੀਟ 'ਚ ਹੋਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸ਼ੱਕੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਫਿਲਹਾਲ ਉਹ ਜ਼ਖ਼ਮੀ ਹੈ ਤੇ ਹਸਪਤਾਲ 'ਚ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਵਿਚ ਜੁਟੀ ਹੈ ਕਿ ਇਸ ਗੋਲੀਬਾਰੀ ਦੇ ਪਿੱਛੇ ਦਾ ਮਕਸਦ ਕੀ ਸੀ।ਹੋਈ ਗੋਲ਼ੀਬਾਰੀ 'ਚ ਇਕ ਪੁਲਿਸ ਅਧਿਕਾਰੀ ਸਮੇ

NRI Post Desk · 2074 ਦਿਨ ਪਹਿਲਾਂ · ਅੱਪਡੇਟ 2074 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਦੀ ਸੁਪਰਮਾਰਕਿਟ ‘ਚ ਫਾਇਰਿੰਗ ਪੁਲਿਸ ਅਧਿਕਾਰੀ ਸਣੇ ਕਈ ਲੋਕਾਂ ਦੀ ਮੌਤ
📷 NRI Post Desk

ਅਮਰੀਕਾ,(ਦੇਵ ਇੰਦਰਜੀਤ) :ਪੁਲਿਸ ਮੁਤਾਬਿਕ ਘਟਨਾ ਬੋਲਡਰ ਦੀ ਇਕ ਸੁਪਰਮਾਰਕੀਟ 'ਚ ਹੋਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸ਼ੱਕੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਫਿਲਹਾਲ ਉਹ ਜ਼ਖ਼ਮੀ ਹੈ ਤੇ ਹਸਪਤਾਲ 'ਚ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਵਿਚ ਜੁਟੀ ਹੈ ਕਿ ਇਸ ਗੋਲੀਬਾਰੀ ਦੇ ਪਿੱਛੇ ਦਾ ਮਕਸਦ ਕੀ ਸੀ।ਹੋਈ ਗੋਲ਼ੀਬਾਰੀ 'ਚ ਇਕ ਪੁਲਿਸ ਅਧਿਕਾਰੀ ਸਮੇਤ 10 ਲੋਕ ਮਾਰੇ ਗਏ ਹਨ।

ਸੰਬੰਧਿਤ ਖ਼ਬਰਾਂ

ਬੋਲਡਰ ਪੁਲਿਸ ਵਿਭਾਗ ਦੇ ਕਮਾਂਡਰ ਕੇਰੀ ਯਾਮਾਗੁਚੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ 'ਤੇ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਫਿਲਹਾਲ ਗੋਲੀਬਾਰੀ 'ਚ ਕਿੰਨੇ ਲੋਕ ਮਾਰੇ ਗਏ ਹਨ। ਬੋਲਡਰ ਕਾਉਂਡੀ ਦੇ ਜ਼ਿਲ੍ਹਾ ਅਟਾਰਨੀ ਮਾਈਕਲ ਡੋਗਰਟੀ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਬਾਅਦ ਵਿਚ ਜਨਤਕ ਕੀਤੀ ਜਾਵੇਗੀ।

ਬੋਲਡਰ ਪੁਲਿਸ ਵਿਭਾਗ ਨੇ ਟਵਿਟ ਕੀਤਾ, 'ਸਾਡੇ ਕੋਲ ਕਈ ਪੀੜਤ ਹਨ ਜਿਨ੍ਹਾਂ ਨੇ ਆਪਣੀ ਜਾਨ ਗੁਆਈ। ਪੀੜਤਾਂ ਵਿਚੋਂ ਇਕ ਬੋਲਡਰ ਪੁਲਿਸ ਅਧਿਕਾਰੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!