|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ‘ਚ ਸ਼ੋਅਰੂਮ ਦੇ ਬਾਹਰ ਫਾਇਰਿੰਗ, ਗੈਂਗਸਟਰਾਂ ਦੇ ਨਾਮ ਦੀ ਪਰਚੀ ਸੁੱਟ ਕੇ ਫ਼ਰਾਰ

ਲੁਧਿਆਣਾ (ਨੇਹਾ): ਲੁਧਿਆਣਾ ਅਤੇ ਇਸਦੇ ਆਸਪਾਸ ਦੇ ਇਲਾਕੇ ਵਿੱਚ ਫਾਇਰਿੰਗ ਦੀਆਂ ਘਟਨਾਵਾਂ ਵਾਪਰਨੀਆਂ ਆਮ ਗੱਲ ਹੁੰਦੀ ਜਾ ਰਹੀ ਹੈ। ਬੀਤੇ ਦੋ ਦਿਨ ਤੋਂ ਲਗਾਤਾਰ ਫਿਰੌਤੀ ਮੰਗਣ ਨੂੰ ਲੈ ਕੇ ਲੁਧਿਆਣਾ ਸ਼ਹਿਰ ਵਿੱਚ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਸਬੰਧਤ ਵਾਪਰੀ ਤਾਜ਼ਾਾ ਘਟਨਾ ਵਿੱਚ ਮੁੱਲਾਂਪੁਰ ਨੇੜੇ ਬੱਦੋਵਾਲ ਇਲਾਕੇ ਵਿੱਚ ਮੁਲਜ਼ਮਾਂ ਨੇ ਅੰਨ੍ਹੇਵਾਹ ਗੋਲੀ

NRI Post Desk · 322 ਦਿਨ ਪਹਿਲਾਂ · ਅੱਪਡੇਟ 322 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ‘ਚ ਸ਼ੋਅਰੂਮ ਦੇ ਬਾਹਰ ਫਾਇਰਿੰਗ, ਗੈਂਗਸਟਰਾਂ ਦੇ ਨਾਮ ਦੀ ਪਰਚੀ ਸੁੱਟ ਕੇ ਫ਼ਰਾਰ
📷 NRI Post Desk

ਲੁਧਿਆਣਾ (ਨੇਹਾ): ਲੁਧਿਆਣਾ ਅਤੇ ਇਸਦੇ ਆਸਪਾਸ ਦੇ ਇਲਾਕੇ ਵਿੱਚ ਫਾਇਰਿੰਗ ਦੀਆਂ ਘਟਨਾਵਾਂ ਵਾਪਰਨੀਆਂ ਆਮ ਗੱਲ ਹੁੰਦੀ ਜਾ ਰਹੀ ਹੈ। ਬੀਤੇ ਦੋ ਦਿਨ ਤੋਂ ਲਗਾਤਾਰ ਫਿਰੌਤੀ ਮੰਗਣ ਨੂੰ ਲੈ ਕੇ ਲੁਧਿਆਣਾ ਸ਼ਹਿਰ ਵਿੱਚ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਸਬੰਧਤ ਵਾਪਰੀ ਤਾਜ਼ਾਾ ਘਟਨਾ ਵਿੱਚ ਮੁੱਲਾਂਪੁਰ ਨੇੜੇ ਬੱਦੋਵਾਲ ਇਲਾਕੇ ਵਿੱਚ ਮੁਲਜ਼ਮਾਂ ਨੇ ਅੰਨ੍ਹੇਵਾਹ ਗੋਲੀਆਂ ਚਲੀਆਂ ਹਨ। ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਰਾਇਲ ਲਿਮੋ ਨਾਮ ਦੇ ਕਾਰ ਸ਼ੋਅਰੂਮ ਦੇ ਅੱਗੇ ਗੋਲੀਆਂ ਚੱਲਾਈਆਂ ਤੇ ਜਿਸ ਕਾਰਨ ਲਗਜ਼ਰੀ ਗੱਡੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਹਾਲਾਂਕਿ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ। ਪਰ ਕਾਰਾਂ ਨੂੰ ਨੁਕਸਾਨ ਪੁੱਜਿਆ ਹੈ।

ਸੰਬੰਧਿਤ ਖ਼ਬਰਾਂ

ਵੇਰਵਿਆਂ ਅਨੁਸਾਰ ਦੋਵੇਂ ਹਮਲਾਵਰ ਗੋਲੀਆਂ ਚਲਾਉਣ ਤੋਂ ਤੁਰੰਤ ਬਾਅਦ ਮੌਕੇ ਤੋਂ ਫਰਾਰ ਹੋ ਗਏ ਅਤੇ ਜਾਂਦੇ ਸਮੇਂ ਮੁਲਜ਼ਮ ਗੈਂਗਸਟਰ ਪਵਨ ਸ਼ੌਕੀਨ ਅਤੇ ਮੁਹੱਬਤ ਰੰਧਾਵਾ ਦੇ ਨਾਮ ਵਾਲੀਆਂ ਚਿੱਟੀਆਂ ਪਰਚੀਆਂ ਸੁੱਟ ਗਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੁੱਲਾਂਪੁਰ ਦਾਖਾ ਦੀ ਪੁਲੀਸ ਟੀਮਾਂ ਤੇ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪੁੱਜੇ ਹਨ। ਅਧਿਕਾਰੀਆਂ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜ਼ਬਤ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਬੱਦੋਵਾਲ ਨੇੜੇ ਰਾਇਲ ਲਿਮੋਜ਼ਿਨ ਸ਼ੋਅਰੂਮ ਕਾਰਾਂ ਨੂੰ ਕਿਰਾਏ ’ਤੇ ਦੇਣ ਦਾ ਕਾਰੋਬਾਰ ਹੈ, ਜਿਨ੍ਹਾਂ ਦੇ ਕੋਲ ਰੇਂਜ ਰੋਵਰ ਅਤੇ ਮਰਸੀਡੀਜ਼ ਵਰਗੀਆਂ ਲਗਜ਼ਰੀ ਕਾਰਾਂ ਹਨ। ਪੁਲੀਸ ਦਾ ਮੰਨਣਾ ਹੈ ਕਿ ਹਮਲਾਵਰਾਂ ਨੇ ਸ਼ੋਅਰੂਮ ਦੇ ਉੱਚ-ਮੁੱਲ ਵਾਲੀਆਂ ਗੱਡੀਆਂ ਨੂੰ ਦੇਖਦੇ ਹੋਏ ਇਹ ਧਮਕੀ ਦੇ ਤੌਰ ’ਤੇ ਗੋਲੀਆਂ ਚਲਾਈਆਂ ਹਨ। ਗ਼ੌਰਤਲਬ ਹੈ ਕਿ ਲੁਧਿਆਣਾ-ਫਿਰੋਜ਼ਪੁਰ ਮੇਨ ਰੋਡ ’ਤੇ ਨਜ਼ਦੀਕ ਹੀ ਆਈਟੀਬੀਪੀ ਕੈਂਪ ਵੀ ਹੈ। ਪੁਲੀਸ ਦਾ ਕਹਿਣਾ ਹੈ ਕਿ ਉਹ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਵਿੱਚ ਲੱਗੇ ਹੋਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਲੁਧਿਆਣਾ ‘ਚ ਸ਼ੋਅਰੂਮ ਦੇ ਬਾਹਰ ਫਾਇਰਿੰਗ, ਗੈਂਗਸਟਰਾਂ ਦੇ ਨਾਮ ਦੀ ਪਰਚੀ ਸੁੱਟ ਕੇ ਫ਼ਰਾਰ — NRI Post