|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਹਿਲਾਂ ਮੁਆਫ਼ੀ ਮੰਗੇ ਸਿੱਧੂ ਫੇਰ ਕਰਾਂਗਾ ਮੁਲਾਕਾਤ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਦੇਵ ਇੰਦਰਜੀਤ) : ਕਾਂਗਰਸ ਹਾਈ ਕਮਾਨ ਵਲੋਂ ਭਾਵੇਂ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਨਰਾਜ਼ਗੀ ਦੂਰ ਕਰਨ ਲਈ ਪੰਜਾਬ ਭੇਜਿਆ ਗਿਆ ਸੀ ਅਤੇ ਦੋਵਾਂ ਆਗੂਆਂ ਵਿਚਾਲੇ ਲੰਮੀ ਮੀਟਿੰਗ ਵੀ ਹੋਈ ਪਰ ਕੈਪਟਨ ਦੀ ਨਾਰਾਜ਼ਗੀ ਅਜੇ ਵੀ ਜਿਉਂ ਦੀ ਤਿਉਂ ਬਰਕਰਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਸਾਫ਼ ਆਖ

NRI Post Desk · 1958 ਦਿਨ ਪਹਿਲਾਂ · ਅੱਪਡੇਟ 1958 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਹਿਲਾਂ ਮੁਆਫ਼ੀ ਮੰਗੇ ਸਿੱਧੂ ਫੇਰ ਕਰਾਂਗਾ ਮੁਲਾਕਾਤ : ਕੈਪਟਨ ਅਮਰਿੰਦਰ ਸਿੰਘ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਕਾਂਗਰਸ ਹਾਈ ਕਮਾਨ ਵਲੋਂ ਭਾਵੇਂ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਨਰਾਜ਼ਗੀ ਦੂਰ ਕਰਨ ਲਈ ਪੰਜਾਬ ਭੇਜਿਆ ਗਿਆ ਸੀ ਅਤੇ ਦੋਵਾਂ ਆਗੂਆਂ ਵਿਚਾਲੇ ਲੰਮੀ ਮੀਟਿੰਗ ਵੀ ਹੋਈ ਪਰ ਕੈਪਟਨ ਦੀ ਨਾਰਾਜ਼ਗੀ ਅਜੇ ਵੀ ਜਿਉਂ ਦੀ ਤਿਉਂ ਬਰਕਰਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਸਾਫ਼ ਆਖਿਆ ਹੈ ਕਿ ਜਦੋਂ ਤਕ ਨਵਜੋਤ ਸਿੱਧੂ ਉਨ੍ਹਾਂ ਪਾਸੋਂ ਮੁਆਫ਼ੀ ਨਹੀਂ ਮੰਗਦੇ ਉਦੋਂ ਤਕ ਉਹ ਸਿੱਧੂ ਨਾਲ ਮੁਲਾਕਾਤ ਨਹੀਂ ਕਰਨਗੇ। ਕੈਪਟਨ ਨੇ ਆਖਿਆ ਹੈ ਕਿ ਸਿੱਧੂ ਪਹਿਲਾਂ ਕੀਤੇ ਹੋਏ ਟਵੀਟਾਂ ’ਤੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਫਿਰ ਹੀ ਮੀਟਿੰਗ ਹੋਵੇਗੀ।

ਸੰਬੰਧਿਤ ਖ਼ਬਰਾਂ

ਕੈਪਟਨ ਨੇ ਇਹ ਵੀ ਕਿਹਾ ਹੈ ਕਿ ਪੀ.ਪੀ. ਸੀ. ਸੀ. ਪ੍ਰਧਾਨ ਦੀ ਨਿਯੁਕਤੀ ਕਾਂਗਰਸ ਮੁਖੀ ਦਾ ਹੱਥ ਵਿਚ ਹੈ ਅਤੇ ਇਹ ਉਨ੍ਹਾਂ ਦਾ ਹੱਕ ਵੀ ਹੈ ਪਰ ਹਾਈਕਮਾਨ ਨੇ ਜਿਸ ਤਰ੍ਹਾਂ ਇਸ ਮੁੱਦੇ ਨੂੰ ਸੰਭਾਲਿਆ ਹੈ, ਇਹ ਬੇਹੱਦ ਗ਼ਲਤ ਸੀ। ਇਨਾ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਵਲੋਂ ਵੱਖ-ਵੱਖ ਚੈਨਲਾਂ ਨੂੰ ਦਿੱਤੇ ਗਏ ਇੰਟਰਵਿਊ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਅੱਗੇ ਵੱਡੀ ਸ਼ਰਤ ਰੱਖ ਦਿੱਤੀ ਹੈ ਤਾਂ ਅਜਿਹੇ ਵਿਚ ਕਾਂਗਰਸ ਦਾ ਅੰਦਰੂਨੀ ਕਲੇਸ਼ ਇਥੇ ਨਿੱਬੜਦਾ ਹੈ ਜਾਂ ਹੋਰ ਅੱਗੇ ਜਾਂਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!