|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਰਕਾਰੀ ਕਾਲਜ ਵਿਖੇ ਚੋਣ ਅਮਲੇ ਦੀ ਹੋਈ ਪਹਿਲੀ ਰਿਹਰਸਲ

ਕਪੂਰਥਲਾ : 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਕਰਵਾਈ ਗਈ। ਸਥਾਨਕ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਕਰਵਾਈ ਗਈ ਇਸ ਰਿਹਰਸਲ ਦੌਰਾਨ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਨੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਚੋਣ ਅਮਲੇ ਨੂੰ ਨਿ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਕਰਵਾਈ ਗਈ। ਸਥਾਨਕ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਕਰਵਾਈ ਗਈ ਇਸ ਰਿਹਰਸਲ ਦੌਰਾਨ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਨੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਚੋਣ ਅਮਲੇ ਨੂੰ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਆਪਣੀ ਚੋਣ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਚੋਣ ਅਮਲੇ ਦੇ ਸਮੂਹ ਮੈਂਬਰਾਂ ਨੂੰ ਆਪਣੀ ਡਿਊਟੀ ਬਾਰੇ ਮੁਕੰਮਲ ਜਾਣਕਾਰੀ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਡਿਊਟੀ ਪ੍ਰਤੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨਾਂ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਅਤੇ ਕਿਹਾ ਕਿ ਚੋਣ ਡਿਊਟੀ ਵਿਚ ਲੱਗਾ ਹਰੇਕ ਵਿਅਕਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਏ।

ਇਸ ਮੌਕੇ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਅਮਲੇ ਨੂੰ ਚੋਣ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣਕਾਰੀ ਅਤੇ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ ਅਤੇ ਹੋਰ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਗਈ। ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਪ੍ਰਿੰਸੀਪਲ ਡਾ. ਵੀ. ਕੇ ਸਿੰਘ, ਪ੍ਰੋ. ਸਰਬਜੀਤ ਸਿੰਘ ਧੀਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!