|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟੋਰਾਟੋ ਤੋਂ ਅੰਮ੍ਰਿਤਸਰ ਸ਼ੁਰੂ ਹੋ ਸਕਦੀ ਹੈ ਫਲਾਈਟ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਟੋਰਾਂਟੋ-ਅੰਮ੍ਰਿਤਸਰ ਵਿਚਕਾਰ ਫਲਾਈਟ ਸ਼ੁਰੂ ਕਰਨ ਲਈ ਕੈਨੇਡੀਅਨ ਐੱਮ.ਪੀਜ਼ ਵਲੋਂ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੈਨੇਡਾ ਦੀ ਸੰਸਦ 'ਚ ਇਸ ਦੀ ਮੰਗ ਰੱਖੀ ਗਈ ਹੈ। ਕੈਨੇਡਾ ਦੇ ਉੱਤਰੀ ਬਰੈਂਪਟਨ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੁ ਰਾਮਦਾਸ ਜੀ ਕੌਮਾਂ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਟੋਰਾਂਟੋ-ਅੰਮ੍ਰਿਤਸਰ ਵਿਚਕਾਰ ਫਲਾਈਟ ਸ਼ੁਰੂ ਕਰਨ ਲਈ ਕੈਨੇਡੀਅਨ ਐੱਮ.ਪੀਜ਼ ਵਲੋਂ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੈਨੇਡਾ ਦੀ ਸੰਸਦ 'ਚ ਇਸ ਦੀ ਮੰਗ ਰੱਖੀ ਗਈ ਹੈ। ਕੈਨੇਡਾ ਦੇ ਉੱਤਰੀ ਬਰੈਂਪਟਨ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਾਉਣ ਲਈ ਆਪਣੀ ਸਰਕਾਰ ਅੱਗੇ ਮੰਗ ਰੱਖੀ ਸੀ।

ਸੰਬੰਧਿਤ ਖ਼ਬਰਾਂ

ਰੂਬੀ ਨੂੰ ਕੈਨੇਡੀਅਨ ਪਾਰਲੀਮੈਂਟ ਵਿੱਚ ਪਟੀਸ਼ਨ ਦਾਖ਼ਲ ਕਰਨ ਲਈ 'ਫਲਾਈ 'ਅੰਮ੍ਰਿਤਸਰ ਮੁਹਿੰਮ' ਵਲੋਂ ਧੰਨਵਾਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐੱਮ.ਪੀ. ਰਣਦੀਪ ਸਰਾਏ ਵੱਲੋਂ ਪਾਏ ਯੋਗਦਾਨ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ ਗਿਆ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਸਿੱਧਾ ਫਾਇਦਾ ਪੰਜਾਬੀ ਕਿਸਾਨਾਂ ਨੂੰ ਹੋਵੇਗਾ, ਜਿਨ੍ਹਾਂ ਦੀਆਂ ਸਬਜ਼ੀਆਂ, ਫਲ ਤੇ ਫੁੱਲ ਕੈਨੇਡਾ 'ਚ ਵਿਕਣਗੇ ਅਤੇ ਇੱਥੇ ਨਾਲੋਂ ਵਧੀਆ ਮੁੱਲ ਮਿਲੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!