|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਛੱਪੜ 'ਚੋਂ ਮਿਲੀ ਔਰਤ ਦੀ ਤੈਰਦੀ ਹੋਈ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੋਰਾਇਆ ਦੇ ਪਿੰਡ ਵਿਰਕਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਵਾਸੀਆਂ ਨੇ ਛੱਪੜ ਵਿੱਚੋਂ ਇਕ ਤੈਰਦੀ ਹੋਈ ਲਾਸ਼ ਦੇਖੀ। ਇਹ ਲਾਸ਼ ਇਕ ਮਹਿਲਾ ਦੀ ਸੀ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਛਪੱੜ ਨਜ਼ਦੀਕ ਖੇਡ ਰਹੇ ਬੱਚਿਆਂ ਨੇ ਦੱਸਿਆ ਕਿ ਛੱਪੜ 'ਚ ਇਕ ਲਾਸ਼ ਤੈਰ ਰਹੀ ਹੈ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਛੱਪੜ ਨਜ਼ਦੀਕ ਆ ਕੇ ਵੇਖਿਆ ਤ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਛੱਪੜ 'ਚੋਂ ਮਿਲੀ ਔਰਤ ਦੀ ਤੈਰਦੀ ਹੋਈ ਲਾਸ਼, ਇਲਾਕੇ 'ਚ ਫੈਲੀ ਸਨਸਨੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੋਰਾਇਆ ਦੇ ਪਿੰਡ ਵਿਰਕਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਵਾਸੀਆਂ ਨੇ ਛੱਪੜ ਵਿੱਚੋਂ ਇਕ ਤੈਰਦੀ ਹੋਈ ਲਾਸ਼ ਦੇਖੀ। ਇਹ ਲਾਸ਼ ਇਕ ਮਹਿਲਾ ਦੀ ਸੀ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਛਪੱੜ ਨਜ਼ਦੀਕ ਖੇਡ ਰਹੇ ਬੱਚਿਆਂ ਨੇ ਦੱਸਿਆ ਕਿ ਛੱਪੜ 'ਚ ਇਕ ਲਾਸ਼ ਤੈਰ ਰਹੀ ਹੈ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਛੱਪੜ ਨਜ਼ਦੀਕ ਆ ਕੇ ਵੇਖਿਆ ਤਾਂ ਇਹ ਲਾਸ਼ ਇਕ ਮਹਿਲਾ ਸੀ। ਇਹ ਲਾਸ਼ ਤਕਰੀਬਨ ਇਕ ਹਫ਼ਤਾ ਪੁਰਾਣੀ ਲੱਗ ਰਹੀ ਸੀ।

ਸੰਬੰਧਿਤ ਖ਼ਬਰਾਂ

ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਉਮਰ 50 ਤੋਂ 60 ਸਾਲ ਦੇ ਕਰੀਬ ਲੱਗਦੀ ਹੈ ਤੇ ਦੇਖਣ ਵਿੱਚ ਇਹ ਮਹਿਲਾ ਪ੍ਰਵਾਸੀ ਜਾਪ ਰਹੀ ਹੈ। ਫਿਲਹਾਲ ਮ੍ਰਿਤਕ ਮਹਿਲਾ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!