ਹੁਸ਼ਿਆਰਪੁਰ : ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀ ਘੋਸ਼ਣਾ ਦੇ ਨਾਲ ਹੀ ਕਮਿਸ਼ਨ ਦੁਆਰਾ ਗਠਨ ਕੀਤੀਆਂ ਫਲਾਇੰਗ ਸਕੁਐਡ ਟੀਮਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਧਾਨ ਸਭਾ ਹਲਕਾ-43 ਹੁਸ਼ਿਆਰਪੁਰ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ਼੍ਰੀ ਅਮਿਤ ਸਰੀਨ ਨੇ ਅੱਜ ਵਿਧਾਨ ਸਭਾ ਖੇਤਰ ਵਿੱਚ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਸਬੰਧੀ ਫਲਾਇੰਗ ਸਕੁਐਡ ਦੀਆਂ ਟੀਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵਿਧਾਨ ਸਭਾ ਹਲਕਾ-43 ਵਿੱਚ ਫਲਾਇੰਗ ਸਕੁਐਡ ਦੀਆਂ ਟੀਮਾਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ।
ਸੰਬੰਧਿਤ ਖ਼ਬਰਾਂ
ਉਨ੍ਹਾਂ ਦੱਸਿਆ ਕਿ ਫਲਾਇੰਗ ਸਕੁਐਡ ਦੀਆਂ ਤਿੰਨ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ 24 ਘੰਟੇ ਕੰਮ ਕਰਨਗੀਆਂ। ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀ ਅਮਿਤ ਸਰੀਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ-43 ਵਿੱਚ ਫਲਾਇੰਗ ਸਕੁਐਡ ਟੀਮਾਂ ਚੈਕਿੰਗ ਲਈ ਨਿਕਲ ਗਈਆਂ ਹਨ। ਇਹ ਟੀਮਾਂ ਚੋਣਾਂ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੀਆਂ ਅਤੇ ਯਕੀਨੀ ਬਣਾਉਣਗੀਆਂ ਕਿ ਚੋਣ ਜਾਬਤੇ ਦੀ ਕਿਸੇ ਕੀਮਤ 'ਤੇ ਉਲੰਘਣਾ ਨਾ ਹੋਵੇ।






