|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚਾਰਾ ਘਪਲਾ ਮਾਮਲਾ: ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚਾਰਾ ਘਪਲੇ ਮਾਮਲੇ ’ਚ ਸਜਾ ਕੱਟ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲ ਗਈ ਹੈ। ਪਿਛਲੇ ਹਫਤੇ ਵੀ ਜੱਜ ਦੇ ਮੌਜੂਦ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ ਸੀ। ਲਾਲੂ ਦੇ ਵਕੀਲ ਦੇਵਰਸ਼ੀ ਮੰਡਲ ਨੇ ਦੱਸਿਆ ਕਿ 22 ਅਪ੍ਰੈਲ ਨੂੰ ਇਸ ਮਾਮਲੇ ’ਚ ਬਹਿਰ ਹੋਣ ਦੀ ਪੂਰੀ ਸੰਭਾਵਨਾ ਹੈ, ਜ

NRI Post Desk · 1693 ਦਿਨ ਪਹਿਲਾਂ · ਅੱਪਡੇਟ 1693 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚਾਰਾ ਘਪਲਾ ਮਾਮਲਾ: ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚਾਰਾ ਘਪਲੇ ਮਾਮਲੇ ’ਚ ਸਜਾ ਕੱਟ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲ ਗਈ ਹੈ। ਪਿਛਲੇ ਹਫਤੇ ਵੀ ਜੱਜ ਦੇ ਮੌਜੂਦ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ ਸੀ। ਲਾਲੂ ਦੇ ਵਕੀਲ ਦੇਵਰਸ਼ੀ ਮੰਡਲ ਨੇ ਦੱਸਿਆ ਕਿ 22 ਅਪ੍ਰੈਲ ਨੂੰ ਇਸ ਮਾਮਲੇ ’ਚ ਬਹਿਰ ਹੋਣ ਦੀ ਪੂਰੀ ਸੰਭਾਵਨਾ ਹੈ, ਜਿਸ ਨਾਲ ਲਾਲੂ ਪ੍ਰਸਾਦ ਦੇ ਚਾਰਾ ਘਪਲੇ ਦੇ ਡੋਰੰਡਾ ਖਜ਼ਾਨਾ ਮਾਮਲੇ ’ਚ ਵੀ ਜ਼ਮਾਨਤ ’ਤੇ ਰਿਹਾਅ ਹੋਣ ਦੀ ਸੰਭਾਵਨਾ ਹੈ।

ਸੰਬੰਧਿਤ ਖ਼ਬਰਾਂ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਸੀ.ਬੀ.ਆਈ. ਅਦਾਲਤ ਦੇ ਆਦੇਸ਼ ਖਿਲਾਫ ਝਾਰਖੰਡ ਹਾਈ ਕੋਰਟ ’ਚ ਅਪੀਲ ਦਾਇਰ ਕੀਤੀ ਸੀ। ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ’ਚ ਵਧਦੀ ਉਮਰ ਅਤੇ 17 ਪ੍ਰਕਾਰ ਦੀਆਂ ਬੀਮਾਰੀਆਂ ਹੋਣ ਦਾ ਹਵਾਲਾ ਦਿੱਤਾ ਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਇਸ ਮਾਮਲੇ ’ਚ ਸਜਾ ਦੀ ਅੱਧੀ ਮਿਆਦ ਜੇਲ੍ਹ ’ਚ ਪਹਿਲਾਂ ਹੀ ਪੂਰੀ ਕਰ ਲਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!