|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਫੂਡ ਵਿੰਗ ਨੇ ਵਾਹਨਾਂ ਵਿੱਚੋਂ ਦੁੱਧ ਅਤੇ ਹੋਰਨਾਂ ਭੋਜਨ ਪਦਾਰਥਾਂ ਦੇ ਭਰੇ ਸੈਂਪਲ

ਕਪੂਰਥਲਾ : ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਦੀਆਂ ਹਦਾਇਤਾਂ 'ਤੇ ਜ਼ਿਲੇ ਵਿਚ ਦੁੱਧ ਅਤੇ ਹੋਰਨਾਂ ਖਾਣ-ਪੀਣ ਦੀਆਂ ਵਸਤਾਂ ਦੀ ਲਗਾਤਾਰ ਚੈਕਿ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਦੀਆਂ ਹਦਾਇਤਾਂ 'ਤੇ ਜ਼ਿਲੇ ਵਿਚ ਦੁੱਧ ਅਤੇ ਹੋਰਨਾਂ ਖਾਣ-ਪੀਣ ਦੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਸ. ਸਤਨਾਮ ਸਿੰਘ 'ਤੇ ਆਧਾਰਿਤ ਫੂਡ ਐਡਮਿਨੀਸਟ੍ਰੇਸ਼ਨ ਕਪੂਰਥਲਾ ਦੀ ਟੀਮ ਵੱਲੋਂ ਅੱਜ ਢਿਲਵਾਂ ਵਿਖੇ ਟੋਲ ਪਲਾਜ਼ੇ ਨੇੜੇ ਲਗਾਏ ਨਾਕੇ ਦੌਰਾਨ ਦੁੱਧ ਅਤੇ ਹੋਰ ਭੋਜਨ ਪਦਾਰਥ ਲਿਜਾ ਰਹੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਸਵੇਰੇ 6.30 ਵਜੇ ਸ਼ੁਰੂ ਕੀਤੀ ਗਈ ਇਸ ਦੌਰਾਨ ਟੀਮ ਵੱਲੋਂ ਕੁੱਲ 9 ਸੈਂਪਲ ਭਰੇ ਗਏ, ਜਿਨਾਂ ਵਿਚ ਦੁੱਧ, ਪਨੀਰ, ਮਸਾਲਾ, ਦਾਲਾਂ, ਲੂਣ ਅਤੇ ਪੈਕੇਜਡ ਡਰਿੰਕਿੰਗ ਵਾਟਰ ਸ਼ਾਮਿਲ ਸਨ। ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਅੱਜ ਲਏ ਗਏ ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਭੇਜੇ ਜਾ ਰਹੇ ਹਨ। ਉਨਾਂ ਕਿਹਾ ਕਿ ਸੈਂਪਲ ਫੇਲ ਹੋਣ ਦੀ ਸੂਰਤ ਵਿਚ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕਾਂ ਨੂੰ ਸ਼ੁੱਧ ਅਤੇ ਉੱਚ ਕੁਆਲਿਟੀ ਦੇ ਭੋਜਨ ਪਦਾਰਥ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ਲਈ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।

ਸੰਬੰਧਿਤ ਖ਼ਬਰਾਂ

ਉਨਾਂ ਇਹ ਵੀ ਦੱਸਿਆ ਕਿ ਜ਼ਿਲੇ ਵਿਚ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲਿਆਂ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਵਿਚ ਉਨਾਂ ਨੂੰ ਫੂਡ ਸੇਫਟੀ ਐਕਟ, ਸਾਫ਼-ਸਫ਼ਾਈ, ਵਸਤਾਂ ਤਿਆਰ ਕਰਨ ਅਤੇ ਪਰੋਸਣ ਦੇ ਸੁਚੱਜੇ ਢੰਗਾਂ, ਕੁਆਲਿਟੀ ਅਤੇ ਸ਼ੁੱਧਤਾ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਕਾਰੋਬਾਰੀਆਂ ਲਈ ਚੰਗੀ ਕੁਆਲਿਟੀ ਦੀਆਂ ਵਸਤਾਂ ਤਿਆਰ ਕਰਨ ਅਤੇ ਵਿਕਰੀ ਕਰਨ ਵਿੱਚ ਸਹਾਇਕ ਸਿੱਧ ਹੋ ਰਿਹਾ ਹੈ।

ਉਨਾਂ ਦੱਸਿਆ ਕਿ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਕੁਆਲਿਟੀ ਵਿਚ ਹੋਰ ਸੁਧਾਰ ਲਿਆਉਣ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਫੂਡ ਸੇਫਟੀ ਐਕਟ ਦੇ ਮਾਪਦੰਡਾਂ ਅਨੁਸਾਰ ਖਾਣ-ਪੀਣ ਵਾਲੀਆਂ ਵਸਤਾਂ ਨਾਲ ਕਾਰੋਬਾਰ ਕਰਨ ਵਿਚ ਸੁਧਾਰ ਲਿਆਉਣ ਲਈ ਅਤੇ ਕਾਰੋਬਾਰੀਆਂ ਨੂੰ ਹੁਨਰਮੰਦ ਬਣਾਉਣ ਲਈ ਇਹ ਬੀੜਾ ਚੁੱਕਿਆ ਹੈ ਤਾਂ ਜੋ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਾਫ-ਸੁਥਰੀਆਂ ਅਤੇ ਉੱਚ ਕੁਆਲਿਟੀ ਦੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਸਕਣ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!