|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੋਟਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਹੈਲਪਲਾਈਨ 1950 'ਤੇ ਸੰਪਰਕ ਕੀਤਾ ਜਾਵੇ : ਡੀ.ਪੀ. ਐਸ ਖਰਬੰਦਾ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ ਜ਼ਿਲਾ ਚੋਣ ਦਫ਼ਤਰ ਵਿਖੇ ਸਥਿਤ ਜ਼ਿਲਾ ਸੰਪਰਕ ਕੇਂਦਰ ਦਾ ਨਿਰੀਖਣ ਕਰਕੇ ਉਥੋਂ ਦੇ ਕੰਮਕਾਜ਼ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਜ਼ਿਲਾ ਵੋਟਰ ਹੈਲਪ ਲਾਈਨ ਟੋਲ ਫਰੀ ਨੰਬਰ 1950 'ਤੇ ਹੁਣ ਤੱਕ ਆਈਆਂ ਕਾਲਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮ ਨੂੰ ਹੋਰ ਸੁਚਾਰੂ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ ਜ਼ਿਲਾ ਚੋਣ ਦਫ਼ਤਰ ਵਿਖੇ ਸਥਿਤ ਜ਼ਿਲਾ ਸੰਪਰਕ ਕੇਂਦਰ ਦਾ ਨਿਰੀਖਣ ਕਰਕੇ ਉਥੋਂ ਦੇ ਕੰਮਕਾਜ਼ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਜ਼ਿਲਾ ਵੋਟਰ ਹੈਲਪ ਲਾਈਨ ਟੋਲ ਫਰੀ ਨੰਬਰ 1950 'ਤੇ ਹੁਣ ਤੱਕ ਆਈਆਂ ਕਾਲਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਕਰਨ ਸਬੰਧੀ ਅਧਿਕਾਰੀਆਂ ਅਤੇ ਸਟਾਫ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਸੰਬੰਧਿਤ ਖ਼ਬਰਾਂ

ਇਸ ਮੌਕੇ ਉਨਾਂ ਦੱਸਿਆ ਕਿ ਇਸ ਹੈਲਪ ਲਾਈਨ 'ਤੇ ਵੋਟਰ ਸੂਚੀਆਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਸੁਝਾਅ ਜਾਂ ਸ਼ਿਕਾਇਤ ਵੀ ਦਰਜ ਕਰਵਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਮੋਬਾਈਲ ਜਾਂ ਲੈਂਡਲਾਈਨ ਤੋਂ 1950 ਨੰਬਰ ਡਾਇਲ ਕਰਕੇ ਮਤਦਾਤਾ ਸੂਚੀ ਵਿਚ ਆਪਣੇ ਨਾਂਅ ਬਾਰੇ ਜਾਂ ਆਪਣੇ ਬੂਥ ਆਦਿ ਬਾਰੇ ਸਮੁੱਚੀ ਜਾਣਕਾਰੀ ਹਾਸਲ ਕਰ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਚੱਲ ਰਹੇ ਚੋਣ ਅਮਲ ਸਬੰਧੀ ਕੋਈ ਸ਼ਿਕਾਇਤ ਜਾਂ ਸੁਝਾਅ ਦੇਣਾ ਚਾਹੁੰਦਾ ਹੈ, ਤਾਂ ਇਸ ਲਈ ਵੀ 1950 ਦੀਆਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ, ਜ਼ਿਲਾ ਇਨਫਾਰਮੈਟਿਕ ਅਫ਼ਸਰ ਸ੍ਰੀ ਸੰਜੀਵ ਗਾਬਾ, ਜ਼ਿਲਾ ਟੈਕਨੀਕਲ ਕੋਆਰਡੀਨੇਟਰ ਸ੍ਰੀ ਹਤਿੰਦਰ ਮਲਹੋਤਰਾ, ਸ. ਦਵਿੰਦਰ ਪਾਲ ਸਿੰਘ ਆਹੂਜਾ ਅਤੇ ਹੋਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!