ਕਪੂਰਥਲਾ : ਜ਼ਿਲੇ ਵਿਚ ਸਵੈ-ਸਹਾਈ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਮਹਿਲਾਵਾਂ ਨੂੰ ਆਪਣੇ ਪੈਰਾਂ 'ਤੇ ਖੜਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲੇ ਦੇ ਸਵੈ-ਸਹਾਈ ਗਰੁੱਪਾਂ ਦੀਆਂ ਪ੍ਰਤੀਨਿਧ ਮਹਿਲਾਵਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਸਵੈ-ਸਹਾਈ ਗਰੁੱਪਾਂ ਨੂੰ ਆਪਣੇ ਤਿਆਰ ਕੀਤੇ ਉਤਪਾਦਾਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜਲਦ ਹੀ ਇਕ ਸਾਂਝਾ ਪਲੇਟਫਾਰਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਸਮੂਹ ਸੀ. ਡੀ. ਪੀ. ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਸਰਗਰਮ ਸਵੈ-ਸਹਾਈ ਗਰੁੱਪਾਂ ਦੀ ਸ਼ਨਾਖਤ ਕਰਕੇ ਉਨਾਂ ਨੂੰ ਇਸ ਸੇਲ ਪੁਆਇੰਟ 'ਤੇ ਆਪਣੇ ਉਤਪਾਦ ਲਿਆਉਣ ਲਈ ਉਤਸ਼ਾਹਿਤ ਕਰਨ।
ਸੰਬੰਧਿਤ ਖ਼ਬਰਾਂ
ਉਨਾਂ ਚੀਫ ਐਲ. ਡੀ. ਐਮ ਨੂੰ ਵੀ ਹਦਾਇਤ ਕੀਤੀ ਕਿ ਉਹ ਸਵੈ-ਸਹਾਈ ਗਰੁੱਪਾਂ ਨੂੰ ਵੱਧ ਤੋਂ ਵੱਧ ਲੋਨ ਮੁਹੱਈਆ ਕਰਵਾਉਣ ਦੇ ਉਪਰਾਲੇ ਕਰਨ, ਤਾਂ ਜੋ ਮਹਿਲਾਵਾਂ ਨੂੰ ਸਵੈ-ਨਿਰਭਰ ਬਣਾਇਆ ਜਾ ਸਕੇ। ਇਸ ਮੌਕੇ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਫ਼ਸਰ ਸ੍ਰੀਮਤੀ ਨੀਲਮ ਮਹੇ, ਚੀਫ ਐਲ. ਡੀ. ਐਮ ਸ੍ਰੀ ਦਰਸ਼ਨ ਲਾਲ ਭੱਲਾ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅੰਮ੍ਰਿਤਾ ਸਿੰਘ, ਡਾਇਰੈਕਟਰ ਆਰ. ਸੇਟੀ ਸ੍ਰੀ ਪਰਮਜੀਤ ਸਿੰਘ, ਬੀ. ਡੀ. ਪੀ. ਓ ਕਪੂਰਥਲਾ ਸ. ਪਰਮਜੀਤ ਸਿੰਘ, ਸੀ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਸ੍ਰੀਮਤੀ ਸੁਸ਼ੀਲ ਲਤਾ ਤੇ ਸ੍ਰੀਮਤੀ ਨਿਤਾਸ਼ਾ ਸਾਗਰ, ਸ. ਦਵਿੰਦਰ ਪਾਲ ਸਿੰਘ ਆਹੂਜਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।






