|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਹਾਲਤ ਗੰਭੀਰ

ਢਾਕਾ (ਨੇਹਾ): ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ (80) ਦੀ ਸਿਹਤ ਬਹੁਤ ਖ਼ਰਾਬ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਬੰਗਲਾਦੇਸ਼ ਨੈਸ਼ਨਲ ਪਾਰਟੀ (ਬੀ ਐੱਨ ਪੀ) ਦੇ ਆਗੂਆਂ ਨੇ ਕਿਹਾ ਕਿ ਸਥਾਨਕ ਅਤੇ ਕੌਮਾਂਤਰੀ ਮੈਡੀਕਲ ਮਾਹਿਰ ਖ਼ਾਲਿਦਾ ਦੇ ਇਲਾਜ ਦੀ ਨਿਗਰਾਨੀ ਕਰ ਰਹੇ ਹਨ। ਪਾਰਟੀ ਪ੍ਰਧਾਨ ਜ਼ਿਆ ਨੂੰ 23 ਨਵੰਬਰ ਨੂੰ ਨਿੱਜੀ ਹਸਪਤਾਲ ’ਚ

NRI Post Desk · 361 ਦਿਨ ਪਹਿਲਾਂ · ਅੱਪਡੇਟ 362 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਹਾਲਤ ਗੰਭੀਰ
📷 NRI Post Desk

ਢਾਕਾ (ਨੇਹਾ): ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ (80) ਦੀ ਸਿਹਤ ਬਹੁਤ ਖ਼ਰਾਬ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਬੰਗਲਾਦੇਸ਼ ਨੈਸ਼ਨਲ ਪਾਰਟੀ (ਬੀ ਐੱਨ ਪੀ) ਦੇ ਆਗੂਆਂ ਨੇ ਕਿਹਾ ਕਿ ਸਥਾਨਕ ਅਤੇ ਕੌਮਾਂਤਰੀ ਮੈਡੀਕਲ ਮਾਹਿਰ ਖ਼ਾਲਿਦਾ ਦੇ ਇਲਾਜ ਦੀ ਨਿਗਰਾਨੀ ਕਰ ਰਹੇ ਹਨ। ਪਾਰਟੀ ਪ੍ਰਧਾਨ ਜ਼ਿਆ ਨੂੰ 23 ਨਵੰਬਰ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਛਾਤੀ ’ਚ ਇਨਫੈਕਸ਼ਨ ਮਗਰੋਂ ਉਨ੍ਹਾਂ ਦੇ ਦਿਲ ਅਤੇ ਫੇਫੜਿਆਂ ’ਤੇ ਅਸਰ ਪਿਆ ਹੈ। ਚਾਰ ਦਿਨਾਂ ਬਾਅਦ ਸਿਹਤ ਹੋਰ ਵਿਗੜਨ ’ਤੇ ਉਨ੍ਹਾਂ ਨੂੰ ਕੋਰੋਨਰੀ ਕੇਅਰ ਯੂਨਿਟ (ਸੀ ਸੀ ਯੂ) ’ਚ ਤਬਦੀਲ ਕੀਤਾ ਗਿਆ ਸੀ।

ਸੰਬੰਧਿਤ ਖ਼ਬਰਾਂ

‘ਖ਼ਾਲਿਦਾ ਜ਼ਿਆ ਦੀ ਹਾਲਤ ਬਹੁਤ ਖ਼ਰਾਬ ਹੈ। ਪੂਰੇ ਦੇਸ਼ ਨੂੰ ਦੁਆਵਾਂ ਮੰਗਣ ਦੀ ਅਪੀਲ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਜਾ ਸਕਦਾ ਹੈ।’’ ਬੀ ਐੱਨ ਪੀ ਦੇ ਸਕੱਤਰ ਜਨਰਲ ਮਿਰਜ਼ਾ ਫ਼ਖ਼ਰੁਲ ਇਸਲਾਮ ਆਲਮਗੀਰ ਨੇ ਵੀ ਪੁਸ਼ਟੀ ਕੀਤੀ ਕਿ ਜ਼ਿਆ ਦੀ ਹਾਲਤ ਗੰਭੀਰ ਹੈ ਅਤੇ ਢਾਕਾ ਦੇ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਵੀ ਦੇਸ਼ ਵਾਲੀਆਂ ਨੂੰ ਦੁਆ ਕਰਨ ਦੀ ਅਪੀਲ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!