|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਰਦੀਪ ਛਾਬੜਾ ਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਆਮ ਆਦਮੀ ਪਾਰਟੀ 'ਚ ਸ਼ਾਮਲ

ਦਿੱਲੀ (ਦੇਵ ਇੰਦਰਜੀਤ) : ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਦੀਪ ਛਾਬੜਾ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਪਰਦੀਪ ਛਾਬੜਾ ਨੇ ਦਿੱਲੀ ਵਿਖੇ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹਿਆ। ਇਸ ਮੌਕੇ ਚੰਡੀਗੜ੍ਹ ਦੇ 'ਆਪ' ਪ੍ਰਧਾਨ ਪ੍ਰੇਮ ਗਰਗ ਅਤੇ ਨਗਰ ਨਿਗਮ ਚੋਣ ਪ੍ਰਭਾਰੀ ਚੰਦਰਮੁਖੀ ਸ਼ਰਮਾ ਨੇ ਪਾਰਟੀ 'ਚ ਪਰ

NRI Post Desk · 1931 ਦਿਨ ਪਹਿਲਾਂ · ਅੱਪਡੇਟ 1931 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਰਦੀਪ ਛਾਬੜਾ ਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਆਮ ਆਦਮੀ ਪਾਰਟੀ 'ਚ ਸ਼ਾਮਲ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਦੀਪ ਛਾਬੜਾ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਪਰਦੀਪ ਛਾਬੜਾ ਨੇ ਦਿੱਲੀ ਵਿਖੇ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹਿਆ। ਇਸ ਮੌਕੇ ਚੰਡੀਗੜ੍ਹ ਦੇ 'ਆਪ' ਪ੍ਰਧਾਨ ਪ੍ਰੇਮ ਗਰਗ ਅਤੇ ਨਗਰ ਨਿਗਮ ਚੋਣ ਪ੍ਰਭਾਰੀ ਚੰਦਰਮੁਖੀ ਸ਼ਰਮਾ ਨੇ ਪਾਰਟੀ 'ਚ ਪਰਦੀਪ ਛਾਬੜਾ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਪਰਦੀਪ ਛਾਬੜਾ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

ਸੰਬੰਧਿਤ ਖ਼ਬਰਾਂ

ਬੀਤੇ ਦਿਨੀਂ ਪਰਦੀਪ ਛਾਬੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਾਂਗਰਸ ਪ੍ਰਦੇਸ਼ ਕਾਰਜਕਾਰਨੀ ਦੇ ਐਲਾਨ ਤੋਂ ਬਾਅਦ ਛਾਬੜਾ ਨੇ ਮੌਜੂਦਾ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਅਤੇ ਪਾਰਟੀ ਦੇ ਸੀਨੀਅਰ ਆਗੂ ਪਵਨ ਬਾਂਸਲ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਸੀ।ਛਾਬੜਾ ਕਈ ਦਿਨਾਂ ਤੋਂ ਰੋਜ਼ਾਨਾ ਸੁਭਾਸ਼ ਚਾਵਲਾ ਨੂੰ ਪੱਤਰ ਲਿਖ ਕੇ ਉਨ੍ਹਾਂ ’ਤੇ ਹਮਲਾ ਬੋਲ ਰਹੇ ਸਨ। ਨਾਲ ਹੀ ਪਵਨ ਬਾਂਸਲ ਨੂੰ ਵੀ ਨਿਸ਼ਾਨਾ ਬਣਾ ਰਹੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!