|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸਾਬਕਾ ਕ੍ਰਿਕਟਰ ਯੁਵਰਾਜ ਨੂੰ ਹਾਈਕੋਰਟ ਤੋਂ ਝਟਕਾ, ਇਸ ਐਕਟ ਤਹਿਤ ਚੱਲੇਗਾ ਮੁਕੱਦਮਾ

ਨਿਊਜ਼ ਡੈਸਕ (ਜਸਕਮਲ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਝਟਕਾ ਦਿੰਦੇ ਹੋਏ ਅਨੁਸੂਚਿਤ ਜਾਤੀ ਤੇ ਜਨਜਾਤੀ ਐਕਟ ਦੇ ਤਹਿਤ ਉਨ੍ਹਾਂ ਖ਼ਿਲਾਫ਼ ਹਾਂਸੀ 'ਚ ਦਰਜ ਮਾਮਲੇ ਨੂੰ ਖਾਰਿਜ ਕਰਨ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਵੀਰਵਾਰ ਨੂੰ ਕੁਝ ਰਾਹਤ ਦਿੰਦੇ ਹੋਏ ਇਸ ਨੂੰ ਖਾਰਿਜ ਕਰ ਦਿੱਤਾ। ਜਸਟਿਸ ਅਮੋਲ ਰਤਨ ਸਿੰਘ ਦੀ ਡਿਵੀਜ਼ਨ ਬੈਂਚ ਦੇ ਫ਼ੈਸ

NRI Post Desk · 1742 ਦਿਨ ਪਹਿਲਾਂ · ਅੱਪਡੇਟ 1742 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਕ੍ਰਿਕਟਰ ਯੁਵਰਾਜ ਨੂੰ ਹਾਈਕੋਰਟ ਤੋਂ ਝਟਕਾ, ਇਸ ਐਕਟ ਤਹਿਤ ਚੱਲੇਗਾ ਮੁਕੱਦਮਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਝਟਕਾ ਦਿੰਦੇ ਹੋਏ ਅਨੁਸੂਚਿਤ ਜਾਤੀ ਤੇ ਜਨਜਾਤੀ ਐਕਟ ਦੇ ਤਹਿਤ ਉਨ੍ਹਾਂ ਖ਼ਿਲਾਫ਼ ਹਾਂਸੀ 'ਚ ਦਰਜ ਮਾਮਲੇ ਨੂੰ ਖਾਰਿਜ ਕਰਨ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਵੀਰਵਾਰ ਨੂੰ ਕੁਝ ਰਾਹਤ ਦਿੰਦੇ ਹੋਏ ਇਸ ਨੂੰ ਖਾਰਿਜ ਕਰ ਦਿੱਤਾ। ਜਸਟਿਸ ਅਮੋਲ ਰਤਨ ਸਿੰਘ ਦੀ ਡਿਵੀਜ਼ਨ ਬੈਂਚ ਦੇ ਫ਼ੈਸਲੇ ਅਨੁਸਾਰ ਉਕਤ ਐਕਟ ਤਹਿਤ ਯੁਵਰਾਜ ਖ਼ਿਲਾਫ਼ ਮਾਮਲਾ ਦਰਜ ਚੱਲੇਗਾ ਪਰ ਇਸ ਵਿਚ ਸ਼ਾਮਲ ਧਾਰਾ 153ਏ ਹਟਾ ਦਿੱਤੀ ਗਈ ਹੈ। ਯੁਵਰਾਜ ਨੇ ਹਾਂਸੀ ਸਿਟੀ ਪੁਲਸ ਸਟੇਸ਼ਨ 'ਚ ਆਪਣੇ ਖ਼ਿਲਾਫ਼ ਦਰਜ ਮਾਮਲੇ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਅੱਜ ਇਕ ਹੁਕਮ ਜਾਰੀ ਕਰ ਕੇ ਅੰਸ਼ਕ ਤੌਰ 'ਤੇ ਖਾਰਿਜ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਇਸ ਮਾਮਲੇ ਸਬੰਧੀ ਸ਼ਿਕਾਇਤਕਰਤਾ ਰਜਤ ਕਲਸਨ ਦੇ ਵਕੀਲ ਅਰਜੁਨ ਸ਼ਿਓਰਾਨ ਨੇ ਕਿਹਾ ਕਿ ਅਦਾਲਤ ਨੇ ਯੁਵਰਾਜ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ 'ਭੰਗੀ' ਸ਼ਬਦ ਭੰਗ ਪੀਣ ਵਾਲਿਆਂ ਲਈ ਵਰਤਿਆ ਜਾਂਦਾ ਹੈ। ਹੁਣ ਇਸ ਮਾਮਲੇ 'ਚ ਯੁਵਰਾਜ 'ਤੇ ਹਿਸਾਰ 'ਚ ਅਨੁਸੂਚਿਤ ਜਾਤੀ ਅਤੇ ਜਨਜਾਤੀ ਅੱਤਿਆਚਾਰ ਕਾਨੂੰਨ ਦੇ ਤਹਿਤ ਸਥਾਪਿਤ ਵਿਸ਼ੇਸ਼ ਅਦਾਲਤ 'ਚ ਮੁਕੱਦਮਾ ਚੱਲੇਗਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!