|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫਤਾਰ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਤੇ ਇੱਕ ਹੋਰ ਐੱਫ.ਆਈ.ਆਰ. ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ, ਜਿਸ ਦੀ ਸਮੱਗਰੀ ਦਾ ਖੁਲਾਸਾ ਅਜੇ ਨਹੀਂ ਕੀਤਾ ਗਿਆ ਹੈ।ਵਿਜੀਲੈਂਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਖੁਦ ਰਾਤ 8 ਵਜੇ ਬਿਊਰੋ ਦੇ ਦਫ਼ਤਰ ਪਹੁੰਚੇ ਅ

NRI Post Desk · 1925 ਦਿਨ ਪਹਿਲਾਂ · ਅੱਪਡੇਟ 1925 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫਤਾਰ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਤੇ ਇੱਕ ਹੋਰ ਐੱਫ.ਆਈ.ਆਰ. ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ, ਜਿਸ ਦੀ ਸਮੱਗਰੀ ਦਾ ਖੁਲਾਸਾ ਅਜੇ ਨਹੀਂ ਕੀਤਾ ਗਿਆ ਹੈ।ਵਿਜੀਲੈਂਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਖੁਦ ਰਾਤ 8 ਵਜੇ ਬਿਊਰੋ ਦੇ ਦਫ਼ਤਰ ਪਹੁੰਚੇ ਅਤੇ ਕਿਹਾ ਕਿ ਉਹ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਅਧਿਕਾਰੀ ਨੇ ਕਿਹਾ ਕਿ ਬਾਅਦ ਵਿੱਚ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ “ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਇਸ ਨਾਲ ਸਬੰਧਿਤ ਵੇਰਵੇ ਕੱਲ੍ਹ ਸਾਂਝੇ ਕੀਤੇ ਜਾ ਸਕਦੇ ਹਨ।”

ਸੰਬੰਧਿਤ ਖ਼ਬਰਾਂ

ਇਸ ਤੋਂ ਪਹਿਲਾਂ ਸੁਮੇਧ ਸਿੰਘ ਸੈਣੀ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਵਿਜੀਲੈਂਸ ਨੂੰ ਉਨ੍ਹਾਂ ਵਿਰੁੱਧ ਨਵੀਂਆਂ ਧਾਰਾਵਾਂ ਅਧੀਨ ਕਾਰਵਾਈ ਤੋਂ ਰੋਕਿਆ ਜਾਵੇ ਪਰ ਹਾਈ ਕੋਰਟ ਨੇ ਅੱਗਿਓਂ ਉਨ੍ਹਾਂ ਨੂੰ ਝਾੜ ਪਾ ਦਿੱਤੀ ਸੀ; ਜਿਸ ਕਾਰਨ ਸੈਣੀ ਨੂੰ ਆਪਣੀ ਅਰਜ਼ੀ ਵਾਪਸ ਲੈਣੀ ਪਈ ਸੀ।

ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਇਸ ਲਈ ਝਾੜ ਪਾਈ ਹੈ ਕਿਉਂਕਿ ਉਹ ਵਿਜੀਲੈਂਸ ਨੂੰ ਆਪਣੇ ਵਿਰੁੱਧ ਹੋ ਰਹੀ ਕਾਰਵਾਈ ਤੋਂ ਰੋਕਣਾ ਚਾਹੁੰਦੇ ਸਨ। ਉਹ ਇਸ ਗੱਲ ਤੋਂ ਦੁਖੀ ਸਨ ਕਿ ਵਿਜੀਲੈਂਸ ਉਨ੍ਹਾਂ ਨੂੰ ਦੱਸੇ ਬਿਨਾ ਹੀ ਨਵੀਂਆਂ ਧਾਰਾਵਾਂ ਅਧੀਨ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ। ਦਰਅਸਲ, ਸੁਮੇਧ ਸਿੰਘ ਸੈਣੀ ਨੂੰ ਅਦਾਲਤ ਨੇ ਜ਼ਮਾਨਤ ਤਾਂ ਦੇ ਦਿੱਤੀ ਸੀ ਪਰ ਉਦੋਂ ਧਾਰਾਵਾਂ ਹੋਰ ਸਨ। ਹੁਣ ਵਿਜੀਲੈਂਸ ਨੇ ਧਾਰਾਵਾਂ ਬਦਲ ਕੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਕਰ ਲਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!