|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਿਸਰ ਦੇ ਸਾਬਕਾ ਰਾਸ਼ਟਰਪਤੀ ਮੋਰਸੀ ਦਾ ਦੇਹਾਂਤ

ਕਾਹਿਰਾ (ਵਿਕਰਮ ਸਹਿਜਪਾਲ) : 67 ਸਾਲਾ ਮੁਹੰਮਦ ਮੋਰਸੀ ਅਦਾਲਤ 'ਚ ਪੇਸ਼ੀ ਦੌਰਾਨ ਅਚਾਨਕ ਉਹ ਬੇਹੋਸ਼ ਹੋ ਗਏ ਅਤੇ ਕੁਝ ਹੀ ਪਲਾਂ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਲੈ ਜਾਇਆ ਗਿਆ। ਅਦਾਲਤ ਵਿੱਚ ਉਨ੍ਹਾਂ 'ਤੇ ਜਾਸੂਸੀ ਦਾ ਮੁਕਦਮਾ ਚਲਾਇਆ ਜਾ ਰਿਹਾ ਸੀ। ਮੋਰਸੀ ਨੂੰ 2012 ਵਿੱਚ ਦੇਸ਼ ਦਾ ਰਾਸ਼ਟਰਪਤੀ ਚੁਣਿਆ ਗਿਆ ਸੀ। ਇਹ ਚੋਣਾਂ ਮਿਸਰ ਦੇ ਲੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਾਹਿਰਾ (ਵਿਕਰਮ ਸਹਿਜਪਾਲ) : 67 ਸਾਲਾ ਮੁਹੰਮਦ ਮੋਰਸੀ ਅਦਾਲਤ 'ਚ ਪੇਸ਼ੀ ਦੌਰਾਨ ਅਚਾਨਕ ਉਹ ਬੇਹੋਸ਼ ਹੋ ਗਏ ਅਤੇ ਕੁਝ ਹੀ ਪਲਾਂ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਲੈ ਜਾਇਆ ਗਿਆ। ਅਦਾਲਤ ਵਿੱਚ ਉਨ੍ਹਾਂ 'ਤੇ ਜਾਸੂਸੀ ਦਾ ਮੁਕਦਮਾ ਚਲਾਇਆ ਜਾ ਰਿਹਾ ਸੀ। ਮੋਰਸੀ ਨੂੰ 2012 ਵਿੱਚ ਦੇਸ਼ ਦਾ ਰਾਸ਼ਟਰਪਤੀ ਚੁਣਿਆ ਗਿਆ ਸੀ। ਇਹ ਚੋਣਾਂ ਮਿਸਰ ਦੇ ਲੰਮੇ ਸਮੇਂ ਰਾਸ਼ਟਰਪਤੀ ਰਹੇ ਹੁਸਨੀ ਮੁਬਾਰਕ ਨੂੰ ਅਹੁੱਦੇ ਤੋਂ ਹਟਾਉਣ ਤੋਂ ਬਾਅਦ ਹੋਈਆਂ ਸਨ।

ਸੰਬੰਧਿਤ ਖ਼ਬਰਾਂ

ਮੋਰਸੀ ਦਾ ਸਬੰਧ ਦੇਸ਼ ਦੇ ਸੱਭ ਤੋਂ ਵੱਡੇ ਇਸਲਾਮੀ ਸਮੂਹ ਮੁਸਲਿਮ ਭਾਈਚਾਰੇ ਨਾਲ ਸੀ ਜਿਸ ਨੂੰ ਹੁਣ ਗ਼ੈਰ-ਕਾਨੂੰਨੀ ਐਲਾਨ ਕਰ ਦਿੱਤਾ ਗਿਆ ਹੈ। ਫ਼ੌਜ ਨੇ ਵੱਡੇ ਪੱਧਰ 'ਤੇ ਹੋਏ ਵਿਰੋਧ-ਪ੍ਰਦਰਸ਼ਨਾਂ ਤੋਂ ਬਾਅਦ 2013 ਵਿੱਚ ਮੁਰਸੀ ਦਾ ਤਖ਼ਤਾ ਪਲਟ ਕਰ ਦਿੱਤਾ ਸੀ ਅਤੇ ਭਾਈਚਾਰੇ ਨੂੰ ਖ਼ਤਮ ਕਰ ਦਿੱਤਾ ਸੀ। ਫੌਜ ਨੇ ਮੋਰਸੀ ਸਣੇ ਸਮੂਹ ਦੇ ਕਈ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!