|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਨਕਾਬਪੋਸ਼ ਲੁਟੇਰਿਆਂ ਨੇ ਦਿਨ-ਦਿਹਾੜੇ ਸਾਬਕਾ ਮੁਲਾਜ਼ਮ ਨੂੰ ਨਿਸ਼ਾਨਾ ਬਣਾਇਆ ਦੋ ਲੱਖ ਰੁਪਏ ਲੁੱਟ ਕੇ ਫ਼ਰਾਰ

ਭਿੱਖੀਵਿੰਡ : ਕਸਬਾ ਭਿੱਖੀਵਿੰਡ 'ਚ ਲੁਟੇਰਿਆਂ ਦੇ ਹੌਸਲੇ ਇੰਨੇ ਵਧ ਗਏ ਹਨ ਕਿ ਉਹ ਹੁਣ ਉਨ੍ਹਾਂ ਨੂੰ ਪੁਲਿਸ ਦਾ ਖੌਫ਼ ਹੀ ਨਹੀਂ ਹੈ। ਸ਼ਨਿਚਰਵਾਰ ਨੂੰ ਬਾਈਕ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਨੇ ਦਿਨ-ਦਿਹਾੜੇ ਥਾਣੇ ਨਜ਼ਦੀਕ ਪਾਵਰਕਾਮ ਦੇ ਸਾਬਕਾ ਮੁਲਾਜ਼ਮ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਤੋਂ ਦੋ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਇਹ ਵਿਅਕਤੀ ਬੈਂਕ ਵਿਚੋਂ ਪੈਸੇ ਕੱਢਵਾ ਕੇ ਨਿਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਭਿੱਖੀਵਿੰਡ : ਕਸਬਾ ਭਿੱਖੀਵਿੰਡ 'ਚ ਲੁਟੇਰਿਆਂ ਦੇ ਹੌਸਲੇ ਇੰਨੇ ਵਧ ਗਏ ਹਨ ਕਿ ਉਹ ਹੁਣ ਉਨ੍ਹਾਂ ਨੂੰ ਪੁਲਿਸ ਦਾ ਖੌਫ਼ ਹੀ ਨਹੀਂ ਹੈ। ਸ਼ਨਿਚਰਵਾਰ ਨੂੰ ਬਾਈਕ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਨੇ ਦਿਨ-ਦਿਹਾੜੇ ਥਾਣੇ ਨਜ਼ਦੀਕ ਪਾਵਰਕਾਮ ਦੇ ਸਾਬਕਾ ਮੁਲਾਜ਼ਮ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਤੋਂ ਦੋ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਇਹ ਵਿਅਕਤੀ ਬੈਂਕ ਵਿਚੋਂ ਪੈਸੇ ਕੱਢਵਾ ਕੇ ਨਿਕਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹੀਰਾ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਵਾਰਡ ਨੰਬਰ 9 ਭਿੱਖੀਵਿੰਡ ਜੋ ਪਾਵਰਕਾਮ ਦਾ ਸਾਬਕਾ ਕਰਮਚਾਰੀ ਹੈ।

ਸੰਬੰਧਿਤ ਖ਼ਬਰਾਂ

ਅੱਜ ਸਟੇਟ ਬੈਂਕ ਆਫ ਇੰਡੀਆ ਦੀ ਸਥਾਨਕ ਬ੍ਰਾਂਚ ਵਿਚੋਂ ਦੋ ਲੱਖ ਰੁਪਏ ਕੱਢਵਾ ਕੇ ਨਿਕਲਿਆ ਸੀ। ਇਹ ਪੈਸੇ ਉਸ ਨੇ ਕੁਰਤੇ ਦੀ ਜੇਬ੍ਹ 'ਚ ਪਾਏ ਹੋਏ ਸਨ। ਸਾਧਾ ਸਿੰਘ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਵਿਚੋਂ 50 ਹਜ਼ਾਰ ਰੁਪਏ ਹੋਰ ਕਢਵਾਉਣ ਜਾ ਰਿਹਾ ਸੀ। ਜਦੋਂ ਉਹ ਥਾਣਾ ਭਿੱਖੀਵਿੰਡ ਨੇੜੇ ਪੁੱਜਾ ਤਾਂ ਪਲਸਰ ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ਾਂ ਨੇ ਉਸ ਦੇ ਕੁਰਤੇ ਦੀ ਜੇਬ੍ਹ ਸਮੇਤ ਦੋ ਲੱਖ ਰੁਪਏ ਝਪਟ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਨੂੰ ਲੈ ਕੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਹੈ।

ਸੂਚਨਾ ਮਿਲਦਿਆਂ ਹੀ ਥਾਣਾ ਭਿੱਖੀਵਿੰਡ ਦੇ ਮੁਖੀ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚਣੀ ਸ਼ੁਰੂ ਕੀਤੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਕਾਰਵਾਈ ਆਰੰਭ ਦਿੱਤੀ ਹੈ ਅਤੇ ਲੁਟੇਰੇ ਜਲਦ ਪੁਲਿਸ ਦੀ ਹਿਰਾਸਤ ਵਿਚ ਹੋਣਗੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!