|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਜ਼ਮਾਨਤ

ਫਰੀਦਕੋਟ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਭਾਵੇਂ ਐੱਸਆਈਟੀ (SIT) ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਸੀ ਪਰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਮਨਤਾਰ ਸਿੰਘ ਬਰਾੜ ਨੇ ਜ਼ਮਾਨਤ ਅਰਜ਼ੀ 'ਚ ਬ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਰੀਦਕੋਟ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਭਾਵੇਂ ਐੱਸਆਈਟੀ (SIT) ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਸੀ ਪਰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਮਨਤਾਰ ਸਿੰਘ ਬਰਾੜ ਨੇ ਜ਼ਮਾਨਤ ਅਰਜ਼ੀ 'ਚ ਬੇਨਤੀ ਕੀਤੀ ਸੀ ਕਿ ਉਹ SIT ਕੋਲ ਤਫਤੀਸ਼ 'ਚ ਪੇਸ਼ ਹੋ ਕੇ ਵਾਪਰੀ ਘਟਨਾ ਦੀ ਜਾਣਕਾਰੀ ਦੇ ਚੁੱਕੇ ਹਨ। ਐੱਸਆਈਟੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਮਨਤਾਰ ਸਿੰਘ ਬਰਾੜ ਖ਼ਿਲਾਫ਼ ਅਹਿਮ ਸਬੂਤ ਹਨ ਜਿਨ੍ਹਾਂ ਦੀ ਜਾਂਚ ਕਰਨੀ ਜ਼ਰੂਰੀ ਹੈ। ਹਾਈਕੋਰਟ ਨੇ ਦੋਵਾਂ ਵਕੀਲਾਂ ਦੀਆਂ ਦਲੀਲਾਂ ਸੁਣਦੇ ਹੋਏ ਮਨਤਾਰ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!